ਪਾਕਿਸਤਾਨ ‘ਚ ਕੌਮੀ ਇੰਟੈਲੀਜੈਂਸ ਤਾਲਮੇਲ ਕਮੇਟੀ ਕਾਇਮ ਕਰਨ ਦਾ ਐਲਾਨ

84
Share

ਇਸਲਾਮਾਬਾਦ, 25 ਨਵੰਬਰ (ਪੰਜਾਬ ਮੇਲ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕੌਮੀ ਇੰਟੈਲੀਜੈਂਸ ਤਾਲਮੇਲ ਕਮੇਟੀ ਕਾਇਮ ਕਰਨ ਦਾ ਐਲਾਨ ਕੀਤਾ ਹੈ। ਇਹ ਕਮੇਟੀ ਮੁਲਕ ਦੇ ਦੋ ਦਰਜਨ ਤੋਂ ਵੱਧ ਖ਼ੁਫ਼ੀਆ ਸੰਗਠਨਾਂ ਵਿਚਾਲੇ ਤਾਲਮੇਲ ਕਾਇਮ ਕਰੇਗੀ। ਇਸ ਕਮੇਟੀ ਦੀ ਅਗਵਾਈ ਆਈ.ਐੱਸ.ਆਈ. ਮੁਖੀ ਕਰਨਗੇ। ‘ਡਾਅਨ’ ਅਖ਼ਬਾਰ ਦੀ ਰਿਪੋਰਟ ਮੁਤਾਬਕ ਇਸ ਕਮੇਟੀ ਦੀ ਕਾਰਜਪ੍ਰਣਾਲੀ ਬਾਰੇ ਬਾਅਦ ਵਿਚ ਤੈਅ ਕੀਤਾ ਜਾਵੇਗਾ। ਆਈ.ਐੱਸ.ਆਈ. ਮੁਖੀ ਕਮੇਟੀ ਦਾ ਚੇਅਰਮੈਨ ਹੋਵੇਗਾ।
ਖ਼ੁਫ਼ੀਆ ਏਜੰਸੀਆਂ ਨੇ ਇਸ ਮੁੱਦੇ ‘ਤੇ ਕਈ ਗੇੜਾਂ ਵਿਚ ਗੱਲਬਾਤ ਕਰਨ ਤੋਂ ਬਾਅਦ ਤਜਵੀਜ਼ ਪ੍ਰਧਾਨ ਮੰਤਰੀ ਨੂੰ ਮਨਜ਼ੂਰੀ ਲਈ ਭੇਜੀ ਸੀ। ਸੰਭਾਵਨਾ ਜਤਾਈ ਗਈ ਹੈ ਕਿ ਕਮੇਟੀ ਦੀ ਪਹਿਲੀ ਮੀਟਿੰਗ ਅਗਲੇ ਹਫ਼ਤੇ ਹੋ ਸਕਦੀ ਹੈ। ਪਾਕਿਸਤਾਨ ਵਿਚ ਲੰਮੇ ਸਮੇਂ ਤੋਂ ਖ਼ੁਫ਼ੀਆ ਤੰਤਰ ਵਿਚ ਸੁਧਾਰਾਂ ਦੀ ਮੰਗ ਉੱਠ ਰਹੀ ਸੀ।


Share