PUNJABMAILUSA.COM

ਪਾਕਿਸਤਾਨ ’ਚ ਸਿੱਖਾਂ ਨੂੰ ਧਰਮ ਪਰਿਵਰਤਨ ਲਈ ਮਜ਼ਬੂਰ ਕਰਨਾ ਧਾਰਮਿਕ ਆਜ਼ਾਦੀ ਦੇ ਅਧਿਕਾਰਾਂ ਦੀ ਉਲੰਘਣਾ –ਭਾਈ ਲੌਂਗੋਵਾਲ

ਪਾਕਿਸਤਾਨ ’ਚ ਸਿੱਖਾਂ ਨੂੰ ਧਰਮ ਪਰਿਵਰਤਨ ਲਈ ਮਜ਼ਬੂਰ ਕਰਨਾ ਧਾਰਮਿਕ ਆਜ਼ਾਦੀ ਦੇ ਅਧਿਕਾਰਾਂ ਦੀ ਉਲੰਘਣਾ –ਭਾਈ ਲੌਂਗੋਵਾਲ

ਪਾਕਿਸਤਾਨ ’ਚ ਸਿੱਖਾਂ ਨੂੰ ਧਰਮ ਪਰਿਵਰਤਨ ਲਈ ਮਜ਼ਬੂਰ ਕਰਨਾ ਧਾਰਮਿਕ ਆਜ਼ਾਦੀ ਦੇ ਅਧਿਕਾਰਾਂ ਦੀ ਉਲੰਘਣਾ –ਭਾਈ ਲੌਂਗੋਵਾਲ
December 17
16:50 2017

ਅੰਮ੍ਰਿਤਸਰ, 17 ਦਸੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਅੰਦਰ ਸਿੱਖਾਂ ਨੂੰ ਧਰਮ ਪਰਿਵਰਤਨ ਲਈ ਦਬਾਉਣ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਧਾਰਮਿਕ ਆਜ਼ਾਦੀ ਦੇ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ ਹੈ। ਇਹ ਮਾਮਲਾ ਪਾਕਿਸਤਾਨ ਅੰਦਰ ਸੂਬਾ ਖੈਬਰ ਪਖਤੂਨਖਵਾ ਦੇ ਜ਼ਿਲ੍ਹਾ ਹੰਗੂ ’ਚ ਕਸਬਾ ਦੁਆਬਾ ਦਾ ਹੈ, ਜਿਥੇ ਇੱਕ ਸਹਾਇਕ ਕਮਿਸ਼ਨਰ ਵੱਲੋਂ ਸਿੱਖਾਂ ਨੂੰ ਮੁਸਲਿਮ ਧਰਮ ਧਾਰਨ ਕਰਨ ਲਈ ਮਜ਼ਬੂਰ ਕਰਨ ਦੀਆਂ ਰੀਪੋਰਟਾਂ ਹਨ। ਇਸ ਸਬੰਧੀ ਸਾਹਮਣੇ ਆਈ ਖਬਰ ਅਨੁਸਾਰ ਸਬੰਧਤ ਅਧਿਕਾਰੀ ਨੇ ਸਿੱਖਾਂ ਨੂੰ ਦਫਤਰ ਬੁਲਾ ਕੇ ਉਨ੍ਹਾਂ ’ਤੇ ਧਰਮ ਤਬਦੀਲ ਕਰਨ ਦਾ ਦਬਾਅ ਬਣਾਉਂਦਿਆਂ ਕਾਰੋਬਾਰ ਬੰਦ ਕਰਾਉਣ ਦੀ ਵੀ ਧਮਕੀ ਦਿੱਤੀ।
ਜਾਰੀ ਇੱਕ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਅੰਦਰ ਘੱਟ ਗਿਣਤੀ ਸਿੱਖਾਂ ਨਾਲ ਅਜਿਹਾ ਧੱਕਾ ਬਰਦਾਸ਼ਤਯੋਗ ਨਹੀਂ ਹੈ ਅਤੇ ਇਸ ਮਾਮਲੇ ਵਿਚ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਪੂਰੀ ਦੁਨੀਆ ਅੰਦਰ ਸਿੱਖ ਆਪਣੀ ਮਿਹਨਤ ਤੇ ਲਿਆਕਤ ਨਾਲ ਉੱਚ ਮੁਕਾਮ ਹਾਸਿਲ ਕਰ ਰਹੇ ਹਨ ਅਤੇ ਇਹ ਵੀ ਸਾਰੀ ਦੁਨੀਆਂ ਜਾਣਦੀ ਹੈ ਕਿ ਸਿੱਖ ਕੌਮ ਭਾਈਚਾਰਕ ਸਾਂਝ ਦੀ ਹਮਾਇਤੀ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਨੂੰ ਆਪਣੇ ਕਲਾਵੇ ਵਿਚ ਲੈਣ ਵਾਲੇ ਸਿੱਖ ਧਰਮ ਦੇ ਅਨੁਯਾਈ ਜਿਥੇ ਵੀ ਰਹਿੰਦੇ ਹਨ, ਉਸ ਦੇਸ਼ ਦੀ ਤਰੱਕੀ ਲਈ ਹਮੇਸ਼ਾਂ ਭਾਈਵਾਲ ਬਣਦੇ ਹਨ। ਪਰੰਤੂ ਦੁੱਖ ਦੀ ਗੱਲ ਹੈ ਕਿ ਸਿੱਖਾਂ ਨਾਲ ਅਜਿਹੀਆਂ ਵਧੀਕੀਆਂ ਹੁੰਦੀਆਂ ਹਨ। ਉਨ੍ਹਾਂ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਤੋਂ ਮੰਗ ਕੀਤੀ ਕਿ ਕਥਿਤ ਦੋਸ਼ੀ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਅੱਗੇ ਤੋਂ ਘੱਟ ਗਿਣਤੀ ਸਿੱਖਾਂ ਦੀ ਧਾਰਮਿਕ ਆਜ਼ਾਦੀ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article