PUNJABMAILUSA.COM

ਪਾਕਿਸਤਾਨ ਦੇ ਨਿਗ਼ਰਾਨ ਪ੍ਰਧਾਨ ਮੰਤਰੀ ਹੋਣਗੇ ਜਸਟਿਸ ਨਸੀਰੁਲ ਮੁਲ਼ਕ

ਪਾਕਿਸਤਾਨ ਦੇ ਨਿਗ਼ਰਾਨ ਪ੍ਰਧਾਨ ਮੰਤਰੀ ਹੋਣਗੇ ਜਸਟਿਸ ਨਸੀਰੁਲ ਮੁਲ਼ਕ

ਪਾਕਿਸਤਾਨ ਦੇ ਨਿਗ਼ਰਾਨ ਪ੍ਰਧਾਨ ਮੰਤਰੀ ਹੋਣਗੇ ਜਸਟਿਸ ਨਸੀਰੁਲ ਮੁਲ਼ਕ
May 28
21:59 2018

ਇਸਲਾਮਾਬਾਦ, 28 ਮਈ (ਪੰਜਾਬ ਮੇਲ)- ਪਾਕਿਸਤਾਨ ਦੇ ਸਾਬਕਾ ਚੀਫ ਜਸਟਿਸ ਨਸੀਰੁਲ ਮੁਲ਼ਕ ਨੂੰ ਅੱਜ ਦੋ ਮਹੀਨਿਆਂ ਲਈ ਦੇਸ਼ ਦਾ ਕਾਇਮ-ਮੁਕਾਮ ਪ੍ਰਧਾਨ ਮੰਤਰੀ ਮਨੋਨੀਤ ਕੀਤਾ ਗਿਆ ਹੈ ਜਿਸ ਨਾਲ 25 ਜੁਲਾਈ ਨੂੰ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਪਾਕਿਸਤਾਨ ਮੁਸਲਿਮ ਲੀਗ-ਐਨ ਤੇ ਵਿਰੋਧੀ ਪਾਰਟੀਆਂ ਦਰਮਿਆਨ ਛਿੜੀ ਕਸ਼ਮਕਸ਼ ਖਤਮ ਹੋ ਗਈ ਹੈ। ਜਸਟਿਸ ਨਸੀਰੁਲ ਮੁਲ਼ਕ ਨੂੰ ਕਾਇਮ-ਮੁਕਾਮ ਪ੍ਰਧਾਨ ਮੰਤਰੀ ਮਨੋਨੀਤ ਕਰਨ ਦਾ ਐਲਾਨ ਵਿਰੋਧੀ ਧਿਰ ਦੇ ਆਗੂ ਖ਼ੁਰਸ਼ੀਦ ਸ਼ਾਹ ਨੇ ਇਕ ਪ੍ਰੈਸ ਕਾਨਫਰੰਸ ਵਿੱਚ ਕੀਤਾ ਜਿਸ ਵਿੱਚ ਮੌਜੂਦਾ ਪ੍ਰਧਾਨ ਮੰਤਰੀ ਸ਼ਾਹਿਦ ਖ਼ਾਕਾਨ ਅੱਬਾਸੀ ਤੇ ਕੌਮੀ ਅਸੈਂਬਲੀ ਦੇ ਸਪੀਕਰ ਅਯਾਜ਼ ਸਾਦਿਕ ਵੀ ਮੌਜੂਦ ਸਨ। ਆਮ ਚੋਣਾਂ ਵਿੱਚ ਮੁੱਖ ਮੁਕਾਬਲਾ ਪੀਐਮਐਲ-ਐਨ ਅਤੇ ਇਮਰਾਨ ਖ਼ਾਨ ਦੀ ਤਹਿਰੀਕੇ-ਇਨਸਾਫ਼ ਪਾਰਟੀ ਵਿਚਕਾਰ ਹੋਣ ਦੇ ਆਸਾਰ ਹਨ।
67 ਸਾਲਾ ਜਸਟਿਸ ਮੁਲ਼ਕ ਦੇ ਸ਼ੁੱਕਰਵਾਰ ਨੂੰ ਅਹੁਦਾ ਸੰਭਾਲਣ ਦੇ ਆਸਾਰ ਹਨ। ਮੌਜੂਦਾ ਸਰਕਾਰ ਦੀ ਮਿਆਦ 31 ਮਈ ਨੂੰ ਖਤਮ ਹੋ ਰਹੀ ਹੈ ਤੇ ਕਾਇਮ-ਮੁਕਾਮ ਸਰਕਾਰ ਚੋਣਾਂ ਤੋਂ ਬਾਅਦ ਨਵੀਂ ਸਰਕਾਰ ਦੇ ਗਠਨ ਤੱਕ ਸ਼ਾਸਨ ਚਲਾਵੇਗੀ। ਸ੍ਰੀ ਸ਼ਾਹ ਨੇ ਉਮੀਦ ਜ਼ਾਹਰ ਕੀਤੀ ਕਿ ਜਸਟਿਸ ਮੁਲ਼ਕ ਸੁਤੰਤਰ ਤੇ ਸਾਫ਼ ਸੁਥਰੇ ਢੰਗ ਨਾਲ ਚੋਣਾਂ ਕਰਵਾਉਣਗੇ। ਕਾਇਮ-ਮੁਕਾਮ ਸਰਕਾਰ ਨੂੰ ਲੈ ਕੇ ਮੌਜੂਦਾ ਸਰਕਾਰ ਤੇ ਵਿਰੋਧੀ ਧਿਰ ਵਿਚਕਾਰ ਤਣਾਤਣੀ ਬਣੀ ਹੋਈ ਸੀ ਤੇ ਇਸ ਮੁੱਦੇ ਨੂੰ ਲੈ ਕੇ ਛੇ ਮੀਟਿੰਗਾਂ ਹੋ ਚੁੱਕੀਆਂ ਸਨ। ਪ੍ਰੈਸ ਕਾਨਫਰੰਸ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਅੱਬਾਸੀ ਨੇ ਕੀਤੀ ਪਰ ਕਾਇਮ ਮੁਕਾਮ ਪ੍ਰਧਾਨ ਦੇ ਨਾਂ ਦਾ ਐਲਾਨ ਉਨ੍ਹਾਂ ਸ੍ਰੀ ਸ਼ਾਹ ਨੂੰ ਕਰਨ ਦਿੱਤਾ। ਉਨ੍ਹਾਂ ਕਿਹਾ ਕਿ ਜਸਟਿਸ ਮੁਲ਼ਕ ਦੇ ਨਾਂ ’ਤੇ ਕਿਸੇ ਨੂੰ ਵੀ ਇਤਰਾਜ਼ ਨਹੀਂ ਹੋ ਸਕਦਾ। ਪੀਪੀਪੀ ਆਗੂ ਸ਼ਾਹ ਨੇ ਕਿਹਾ ਕਿ ਨਸੀਰੁਲ ਮੁਲ਼ਕ ਨੇ ਨਿਆਂਪਾਲਿਕਾ ਵਿੱਚ ਮਿਸਾਲੀ ਕੰਮ ਕੀਤਾ ਹੈ। ਉਨ੍ਹਾਂ ਦਾ ਜਨਮ 17 ਅਗਸਤ 1950 ਨੂੰ ਖ਼ੈਬਰ ਪਖਤੂਨਖਵਾ ਸੂਬੇ ਦੀ ਸਵਾਤ ਵਾਦੀ ਦੇ ਮਿੰਗੋਰਾ ਵਿੱਚ ਹੋਇਆ ਸੀ ਤੇ ਉਹ 2014 ਵਿੱਚ ਪਾਕਿਸਤਾਨ ਦੇ 22ਵੇਂ ਚੀਫ ਜਸਟਿਸ ਬਣੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article