ਪਾਕਿਸਤਾਨ ਦੇ ਬਲੋਚਿਸਤਾਨ ‘ਚ ਬੰਬ ਧਮਾਕੇ ਦੌਰਾਨ 3 ਲੋਕਾਂ ਦੀ ਮੌਤ; 7 ਜ਼ਖਮੀ

75
Share

ਕਰਾਚੀ, 25 ਅਕਤੂਬਰ (ਪੰਜਾਬ ਮੇਲ)-ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ‘ਚ ਐਤਵਾਰ ਨੂੰ ਇਕ ਬੰਬ ਧਮਾਕਾ ਹੋਇਆ। ਇਸ ਧਮਾਕੇ ਵਿਚ ਘੱਟੋ ਘੱਟ ਤਿੰਨ ਲੋਕ ਮਾਰੇ ਗਏ ਅਤੇ ਸੱਤ ਹੋਰ ਜ਼ਖਮੀ ਹੋ ਗਏ।
ਇਹ ਧਮਾਕਾ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਦੀ ਸੂਬਾਈ ਰਾਜਧਾਨੀ ਕਵੇਟਾ ਦੇ ਹਜ਼ਾਰਗੰਜੀ ਖੇਤਰ ਦੇ ਇੱਕ ਬਾਜ਼ਾਰ ਵਿਚ ਹੋਇਆ। ਇਹ ਧਮਾਕਾ ਉਸ ਸਮੇਂ ਹੋਇਆ, ਜਦੋਂ ਪਾਕਿਸਤਾਨ ਦੀਆਂ ਪ੍ਰਮੁੱਖ ਵਿਰੋਧੀ ਪਾਰਟੀਆਂ ਦੇ ਇਕ ਵਿਸ਼ਾਲ ਗਠਜੋੜ, ਪਾਕਿਸਤਾਨ ਡੈਮੋਕ੍ਰੈਟਿਕ ਮੂਵਮੈਂਟ (ਪੀ.ਡੀ.ਐੱਮ.) ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਬੇਦਖਲੀ ਲਈ ਦਬਾਅ ਪਾਉਣ ਲਈ ਕਵੇਟਾ ਦੇ ਅਯੂਬ ਗਰਾਉਂਡ ਵਿਖੇ ਆਪਣੀ ਤੀਜੀ ਸਰਕਾਰ ਵਿਰੋਧੀ ਰੈਲੀ ਕੀਤੀ। ਭਾਵੇਂਕਿ ਰੈਲੀ ਵਾਲੀ ਜਗ੍ਹਾ, ਧਮਾਕੇ ਵਾਲੀ ਜਗ੍ਹਾ ਤੋਂ 35 ਤੋਂ 40 ਮਿੰਟ ਦੀ ਦੂਰੀ ‘ਤੇ ਹੈ। ਬਲੋਚਿਸਤਾਨ ਸਰਕਾਰ ਨੇ ਸੁਰੱਖਿਆ ਖਤਰੇ ਦੇ ਮੱਦੇਨਜ਼ਰ ਪੀ.ਡੀ.ਐੱਮ. ਨੂੰ ਜਨਤਕ ਮੀਟਿੰਗ ਮੁਲਤਵੀ ਕਰਨ ਦੀ ਅਪੀਲ ਕੀਤੀ ਸੀ।


Share