ਪਾਕਿਸਤਾਨ ਦੇ ਸਿੰਧ ਸੂਬੇ ‘ਚ ਮੰਦਰ ਦੀ ਭੰਨਤੋੜ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ: ਕੇਸ ਦਰਜ

235
Share

ਇਸਲਾਮਾਬਾਦ, 11 ਅਕਤੂਬਰ (ਪੰਜਾਬ ਮੇਲ)- ਪਾਕਿਸਤਾਨ ਦੇ ਦੱਖਣ-ਪੂਰਬੀ ਸਿੰਧ ਸੂਬੇ ਵਿਚ ਇਕ ਵਿਅਕਤੀ ਨੇ ਹਿੰਦੂ ਮੰਦਰ ਦੀ ਭੰਨਤੋੜ ਕੀਤੀ। ਦਿ ਐਕਸਪ੍ਰੈਸ ਟ੍ਰਿਬਿਊਨ ਨੇ ਦੱਸਿਆ ਕਿ ਸ਼ਨਿਚਰਵਾਰ ਨੂੰ ਵਾਪਰੀ ਇਸ ਘਟਨਾ ਦੇ ਸਬੰਧ ਵਿਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਸ਼ਿਕਾਇਤਕਰਤਾ ਅਸ਼ੋਕ ਕੁਮਾਰ ਨੇ ਦੋਸ਼ ਲਾਇਆ ਕਿ ਮੁਹੰਮਦ ਇਸਮਾਈਲ ਨੇ ਦੂਰ ਦੁਰਾਡੇ ਬਦਿਨ ਜ਼ਿਲ੍ਹੇ ਵਿੱਚ ਬਣਾਏ ਗਏ ਮੰਦਰ ‘ਚ ਰੱਖੀਆਂ ਮੂਰਤੀਆਂ ਨੂੰ ਨੁਕਸਾਨ ਪਹੁੰਚਾਇਆ ਅਤੇ ਫ਼ਰਾਰ ਹੋ ਗਏ। ਬਦਿਨ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਦੇ ਕੁਝ ਘੰਟਿਆਂ ‘ਚ ਹੀ ਸ਼ੱਕੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।


Share