PUNJABMAILUSA.COM

ਪਾਕਿਸਤਾਨ ਨੂੰ ਝਟਕਾ, ਆਲਮੀ ਅਦਾਲਤ ਨੇ ਜਾਧਵ ਦੀ ਫਾਂਸੀ ’ਤੇ ਲਾਈ ਰੋਕ

ਪਾਕਿਸਤਾਨ ਨੂੰ ਝਟਕਾ, ਆਲਮੀ ਅਦਾਲਤ ਨੇ ਜਾਧਵ ਦੀ ਫਾਂਸੀ ’ਤੇ ਲਾਈ ਰੋਕ

ਪਾਕਿਸਤਾਨ ਨੂੰ ਝਟਕਾ, ਆਲਮੀ ਅਦਾਲਤ ਨੇ ਜਾਧਵ ਦੀ ਫਾਂਸੀ ’ਤੇ ਲਾਈ ਰੋਕ
May 18
21:17 2017

yadav
ਹੇਗ, 18 ਮਈ (ਪੰਜਾਬ ਮੇਲ)- ਭਾਰਤ ਦੀਆਂ ਕੋਸ਼ਿਸ਼ਾਂ ਨੂੰ ਅੱਜ ਉਦੋਂ ਹੁਲਾਰਾ ਮਿਲਿਆ ਜਦੋਂ ਕੌਮਾਂਤਰੀ ਨਿਆਂਇਕ ਅਦਾਲਤ (ਆਈਸੀਜੇ) ਨੇ ਭਾਰਤੀ ਜਲ ਸੈਨਾ ਦੇ ਸਾਬਕਾ ਅਫ਼ਸਰ ਕੁਲਭੂਸ਼ਣ ਜਾਧਵ ਦੀ ਫਾਂਸੀ ਦੀ ਸਜ਼ਾ ਉਤੇ ਰੋਕ ਲਾ ਦਿੱਤੀ। ਉਸ ਨੂੰ ਜਾਸੂਸੀ ਤੇ ਭੰਨ-ਤੋੜ ਦੀਆਂ ਹੋਰ ਗਤੀਵਿਧੀਆਂ ਦੇ ਦੋਸ਼ਾਂ ਹੇਠ ਪਾਕਿਸਤਾਨ ਦੀ ਫੌਜੀ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ।
ਇਹ ਫੈਸਲਾ ਪੜ੍ਹਦਿਆਂ ਕੌਮਾਂਤਰੀ ਨਿਆਂਇਕ ਅਦਾਲਤ ਦੇ ਪ੍ਰਧਾਨ ਰੌਨੀ ਅਬਰਾਹਮ ਨੇ ਕਿਹਾ, ‘‘ਪਾਕਿਸਤਾਨ ਨੂੰ ਇਸ ਕੇਸ ਦੇ ਅੰਤਮ ਫੈਸਲੇ ਤੱਕ ਜਾਧਵ ਦੀ ਫਾਂਸੀ ਰੋਕਣ ਲਈ ਸਾਰੇ ਲੋੜੀਂਦੇ ਕਦਮ ਚੁੱਕਣੇ ਪੈਣਗੇ।’’ 9 ਮਈ ਨੂੰ ਜਾਧਵ ਦੀ ਫਾਂਸੀ ਉਤੇ ਆਰਜ਼ੀ ਰੋਕ ਲਾਉਣ ਵਾਲੀ ਸੰਯੁਕਤ ਰਾਸ਼ਟਰ ਦੀ ਇਸ ਉੱਚ ਨਿਆਂਇਕ ਸੰਸਥਾ ਨੇ ਪਾਕਿਸਤਾਨ ਨੂੰ ਸੂਚਿਤ ਕੀਤਾ ਕਿ ਮੌਜੂਦਾ ਹੁਕਮ ਲਾਗੂ ਕੀਤੇ ਜਾਣ।
ਇਸ ਕੇਸ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਹੋਣ ਦਾ ਦਾਅਵਾ ਕਰਦਿਆਂ ਅਦਾਲਤ ਨੇ ਭਾਰਤ ਦੀ ਉਹ ਦਲੀਲ ਵੀ ਮੰਨ ਲਈ ਕਿ ਜਾਧਵ ਤੱਕ ਕੌਂਸਲਰ ਰਸਾਈ ਦੀ ਇਜਾਜ਼ਤ ਨਾ ਦੇਣਾ ਵੀਏਨਾ ਕਨਵੈਨਸ਼ਨ ਦੀ ਉਲੰਘਣਾ ਹੈ। ਭਾਰਤ ਵੱਲੋਂ ਆਪਣੇ ਨਾਗਰਿਕ ਤੱਕ ਕੌਂਸਲਰ ਪਹੁੰਚ ਲਈ ਕੀਤੀਆਂ ਅਪੀਲਾਂ 16 ਦਫਾ ਰੱਦ ਕੀਤੀਆਂ ਗਈਆਂ। ਜ਼ਿਕਰਯੋਗ ਹੈ ਕਿ ਭਾਰਤ ਤੇ ਪਾਕਿਸਤਾਨ ਨੇ 1977 ਵਿੱਚ ਵੀਏਨਾ ਕਨਵੈਨਸ਼ਨ ਉਤੇ ਦਸਤਖ਼ਤ ਕੀਤੇ ਸਨ। ਦੋਵਾਂ ਮੁਲਕਾਂ ਵੱਲੋਂ ਆਪਣੀਆਂ ਦਲੀਲਾਂ ਰੱਖਣ ਤੋਂ ਤਿੰਨ ਦਿਨ ਬਾਅਦ ਅੱਜ 11 ਮੈਂਬਰੀ ਬੈਂਚ ਨੇ ਸਰਬਸੰਮਤੀ ਨਾਲ ਇਹ ਫੈਸਲਾ ਦਿੱਤਾ। ਅਦਾਲਤ ਨੇ ਕਿਹਾ ਕਿ ਪਾਕਿਸਤਾਨ ਨੇ ਸੰਕੇਤ ਦਿੱਤਾ ਹੈ ਕਿ ਜਾਧਵ ਨੂੰ ਅਗਸਤ 2017 ਤੱਕ ਫਾਂਸੀ ਨਾ ਦੇਣ ਦੀ ਸੰਭਾਵਨਾ ਹੈ, ਜਿਸ ਕਾਰਨ ਇਹ ਜ਼ੋਖਿਮ ਹੈ ਕਿ ਇਸ ਤੋਂ ਬਾਅਦ ਕਿਸੇ ਵੀ ਸਮੇਂ ਇਸ ਅਦਾਲਤ ਦਾ ਅੰਤਮ ਫੈਸਲਾ ਉਡੀਕੇ ਬਗੈਰ ਉਸ ਨੂੰ ਫਾਂਸੀ ਦਿੱਤੀ ਜਾ ਸਕਦੀ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਇਸ ਕੇਸ ਵਿੱਚ ਕਾਹਲ ਦੀ ਲੋੜ ਸੀ ਕਿਉਂਕਿ ਪਾਕਿਸਤਾਨ ਇਹ ਭਰੋਸਾ ਨਹੀਂ ਦੇ ਰਿਹਾ ਸੀ ਕਿ ਅੰਤਮ ਫੈਸਲੇ ਤੋਂ ਪਹਿਲਾਂ ਜਾਧਵ ਨੂੰ ਫਾਂਸੀ ਨਹੀਂ ਦਿੱਤੀ ਜਾਵੇਗੀ। ਕਾਂਗਰਸ ਦੇ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਜਾਧਵ ਲਈ ਨਿਆਂ ਤੇ ਭਾਰਤ ਵਾਪਸੀ ਯਕੀਨੀ ਬਣਾਉਣ ਦੀ ਸਰਕਾਰ ਨੂੰ ਅਪੀਲ ਕੀਤੀ।
ਇੱਥੇ ਜਾਰੀ ਇਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਕੁਲਭੂਸ਼ਣ ਜਾਧਵ ਨੂੰ ਦਿੱਤੀ ਸਜ਼ਾ ਕੌਮਾਂਤਰੀ ਕਾਨੂੰਨ ਦੀ ਉਲੰਘਣਾ ਹੈ ਕਿਉਂਕਿ ਉਸ ਨੂੰ ‘ਗ਼ੈਰ ਕਾਨੂੰਨੀ ਅਦਾਲਤ’ ਨੇ ਬਿਨਾਂ ਕੌਂਸਲਰ ਰਸਾਈ ਤੋਂ ਸਜ਼ਾ ਸੁਣਾਈ। ਉਨ੍ਹਾਂ ਭਾਰਤ ਸਰਕਾਰ ਵੱਲੋਂ ਕੌਮਾਂਤਰੀ ਅਦਾਲਤ ਵਿੱਚ ਅਪੀਲ ਕਰਨ ਦੇ ਕਦਮ ਦਾ ਸਵਾਗਤ ਕੀਤਾ।
ਇਸ ਫੈਸਲੇ ਤੋਂ ਬਾਅਦ ਮੁੰਬਈ ਵਿੱਚ ਜਾਧਵ ਦੇ ਦੋਸਤਾਂ ਤੇ ਸ਼ੁਭ ਚਿੰਤਕਾਂ ਨੇ ਅੱਜ ਪਟਾਕੇ ਚਲਾ ਕੇ ਜਸ਼ਨ ਮਨਾਏ। ਲੋਅਰ ਪਰੇਲ ਵਿੱਚ ਜਾਧਵ ਦੇ ਦੋਸਤਾਂ ਅਤੇ ਪੋਵਈ ਇਲਾਕੇ ਵਿੱਚ ਸਿਲਵਰ ਅਪਾਰਟਮੈਂਟ ਬਿਲਡਿੰਗ ਦੇ ਬਾਹਰ ਉਸ ਦੇ ਗੁਆਂਢੀਆਂ ਨੇ ਪਟਾਕੇ ਚਲਾਏ। ਇਸ ਮੌਕੇ ਇਕੱਠੀ ਹੋਈ ਭੀੜ ਨੇ ‘ਭਾਰਤ ਮਾਤਾ ਕੀ ਜੈ’ ਅਤੇ ‘ਵੰਦੇ ਮਾਤਰਮ’ ਦੇ ਨਾਅਰੇ ਲਾਏ। ਜਾਧਵ ਦਾ ਪਰਿਵਾਰ ਇਸ ਇਮਾਰਤ ਦੀ ਪੰਜਵੀਂ ਮੰਜ਼ਲ ਉਤੇ ਰਹਿੰਦਾ ਸੀ। ਉਹ ਹੁਣ ਇੱਥੋਂ ਤਬਦੀਲ ਹੋ ਗਿਆ ਹੈ ਅਤੇ ਮਕਾਨ ਨੂੰ ਤਾਲਾ ਲੱਗਿਆ ਹੋਇਆ ਹੈ।
ਰੱਖਿਆ ਮੰਤਰੀ ਅਰੁਣ ਜੇਤਲੀ ਨੇ ਅੱਜ ਸ੍ਰੀਨਗਰ ਵਿੱਚ ਕਿਹਾ ਕਿ ਇਹ ਫੈਸਲਾ ਪਾਕਿਸਤਾਨ ਵਿੱਚ ਨਿਆਂਇਕ ਪ੍ਰਣਾਲੀ ਦੇ ਨਾਂ ਉਤੇ ਚੱਲ ਰਹੇ ‘ਤਮਾਸ਼ੇ’ ਨੂੰ ਉਜਾਗਰ ਕਰਦਾ ਹੈ। ਦੂਜੇ ਪਾਸੇ ਨਵੀਂ ਦਿੱਲੀ ਵਿੱਚ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article