PUNJABMAILUSA.COM

ਪਾਕਿਸਤਾਨ ਨੇ ਭਾਰਤ ਨਾਲ ਡਾਕ ਮੇਲ ਸੇਵਾ ਰੋਕੀ

ਪਾਕਿਸਤਾਨ ਨੇ ਭਾਰਤ ਨਾਲ ਡਾਕ ਮੇਲ ਸੇਵਾ ਰੋਕੀ

ਪਾਕਿਸਤਾਨ ਨੇ ਭਾਰਤ ਨਾਲ ਡਾਕ ਮੇਲ ਸੇਵਾ ਰੋਕੀ
October 21
17:42 2019

ਨਵੀਂ ਦਿੱਲੀ, 21 ਅਕਤੂਬਰ (ਪੰਜਾਬ ਮੇਲ)- ਭਾਰਤ ਦੀ ਵੰਡ ਤੋਂ ਬਾਅਦ ਤਿੰਨ ਜੰਗ, ਪਾਕਿਸਤਾਨ ਨਾਲ ਲਗਾਤਾਰ ਤਣਾਅ ਤੇ ਮੱਧ ਪੂਰਬ ਨਾਲ ਜੁੜੇ ਸਰਕਟ ਮਾਰਗ ਦੇ ਬਾਵਜੂਦ ਦੋਵਾਂ ਦੇਸ਼ਾਂ ਵਿਚਕਾਰ ਇਕ ਸੇਵਾ ਕਦੀ ਬੰਦ ਨਹੀਂ ਹੋਈ। ਹਾਲਾਂਕਿ, ਜੰਮੂ-ਕਸ਼ਮੀਰ ‘ਚੋਂ ਧਾਰਾ 370 ਹਟਾਉਣ ਮਗਰੋਂ ਪਾਕਿਸਤਾਨ ਨੇ ਦੋਵਾਂ ਦੇਸ਼ਾਂ ਵਿਚਕਾਰ ਡਾਕ ਮੇਲ ਸੇਵਾ ਰੋਕ ਦਿੱਤੀ ਹੈ। ਭਾਰਤ ਨੇ ਇਸ ਨੂੰ ਮੰਦਭਾਗਾ ਕਦਮ ਦੱਸਿਆ ਹੈ।
ਡੇਢ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ ਜਦੋਂ ਪਾਕਿਸਤਾਨ ਨੇ ਪਿਛਲੇ 27 ਅਗਸਤ ਨੂੰ ਭਾਰਤੀ ਡਾਕ ਅਧਿਕਾਰੀਆਂ ਤੋਂ ਆਪਣਏ ਦੇਸ਼ ਲਈ ਡਾਕ ਮੇਲ ਦੀ ਇਕ ਖੇਸ ਸਵੀਕਾਰ ਕੀਤੀ ਸੀ, ਉਸ ਤੋਂ ਬਾਅਦ ਇਹ ਸੇਵਾ ਬੰਦ ਹੈ। ਡਾਕ ਸੇਵਾਵਾਂ ਦੇ ਡਾਇਰੈਕਟਰ (ਮੇਲ ਐਂਡ ਬਿਜ਼ਨੈੱਸ ਡਿਵੈਲਪਮੈਂਟ) ਆਰਵੀ ਚੌਧਰੀ ਨੇ ਕਿਹਾ ਕਿ ਇਹ ਇਕਪਾਸੜ ਫੈਸਲ਼ਾ ਉਨ੍ਹਾਂ ਵੱਲੋਂ ਸੀ। ਅਜਿਹਾ ਫ਼ੈਸਲਾ ਪਹਿਲੀ ਵਾਰ ਕੀਤਾ ਗਿਆ ਹੈ। ਸਾਨੂੰ ਯਕੀਨ ਨਹੀਂ ਹੈ ਕਿ ਹੁਕਮ ਕਦੋਂ ਉਠਾਇਆ ਜਾਵੇਗਾ। ਕੌਮਾਂਤਰੀ ਖੇਪਾਂ ਨਾਲ ਨਜਿੱਠਣ ਲਈ ਦੇਸ਼ ਭਰ ਦੇ 28 ਵਿਦੇਸ਼ੀ ਡਾਕਘਰਾਂ (ਐੱਫਪੀਓ) ‘ਚੋਂ ਸਿਰਫ਼ ਦਿੱਲੀ ਤੇ ਮੁੰਬਈ ਐੱਫਪੀਓ ਨੂੰ ਹੀ ਪਾਕਿਸਤਾਨ ਨੂੰ ਡਾਕ ਮੇਲ ਭੇਜਣ ਤੇ ਆਉਣ ਵਾਲੇ ਲਈ ਨਾਮਜ਼ਦ ਕੀਤਾ ਗਿਆ ਹੈ।
ਸੈਂਟ੍ਰਲ ਦਿੱਲੀ ਦੇ ਕੋਟਲਾ ਮਾਰਗ ‘ਤੇ ਐੱਫਪੀਓ ਨੂੰ ਜੰਮੂ-ਕਸ਼ਮੀਰ ਤੋਂ ਇਲਾਵਾ ਛੇ ਸੂਬਿਆਂ ਰਾਜਸਥਾਨ, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਪੰਜਾਬ ਤੇ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੀ ਖੇਪ ਲਈ ਨੋਡਲ ਏਜੰਸੀ ਬਣਾਇਆ ਗਿਆ ਹੈ, ਜਦਕਿ ਮੁੰਬਈ ‘ਚ ਐੱਫਪੀਓ ਨੂੰ ਬਾਕੀ ਦੇਸ਼ਾਂ ਲਈ ਨੋਡਲ ਏਜੰਸੀ ਬਣਾਇਆ ਗਿਆ ਹੈ। ਦਿੱਲੀ ਐੱਫਪੀਓ ਦੇ ਸੁਪਰਡੈਂਟ ਸਤੀਸ਼ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਦੀ ਜ਼ਿਆਦਾਤਰ ਡਾਕ ਇਸ ਦਫ਼ਤਰ ਵੱਲੋਂ ਭੇਜੀ ਜਾਂਦੀ ਹੈ ਤੇ ਉਨ੍ਹਾਂ ਵਿਚੋਂ ਜ਼ਿਆਦਾਤਰ ਪੰਜਾਬ ਤੇ ਜੰਮੂ-ਕਸ਼ਮੀਰ ਤੋਂ ਹੁੰਦੀ ਹੈ। ਇਹ ਜ਼ਿਆਦਾਤਰ ਅਕਾਦਮਿਕ ਤੇ ਸਾਹਿਤਕ ਸਮੱਗਰੀ ਹੁੰਦੀ ਹੈ। ਕੁਮਾਰ ਨੇ ਕਿਹਾ ਕਿ ਉਨ੍ਹਾਂ ਕੋਲ ਸਾਲ ਭਰ ਦੀ ਪਾਕਿਸਤਾਨ ਜਾਣ ਵਾਲੀ ਤੇ ਆਉਣ ਵਾਲੀ ਡਾਕ ਮੇਲ ਦੀ ਡਿਟੇਲ ਨਹੀਂ ਹੈ।
ਕੇਂਦਰੀ ਸੰਚਾਰ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਸੋਮਵਾਰ ਨੂੰ ਪਾਕਿਸਤਾਨ ‘ਤੇ ਵਾਰ ਕਰਦਿਆਂ ਕਿਹਾ ਕਿ ਇਕਪਾਸੜ ਤੇ ਬਿਨਾਂ ਸੂਚਨਾ ਦਿੱਤੇ ਭਾਰਤ ਦੇ ਪੱਤਰ ਤੇ ਮੇਲ ਭੇਜਣ ‘ਤੇ ਰੋਕ ਲਗਾ ਦਿੱਤੀ। ਉਨ੍ਹਾਂ ਕਿਹਾ ਕਿ ਹਰ ਦੇਸ਼ ਵਿਸ਼ਵ ਡਾਕ ਸੰਘ ਤਹਿਤ ਕੰਮ ਕਰਦਾ ਹੈ ਪਰ ਪਾਕਿਸਤਾਨ ਤਾਂ ਪਾਕਿਸਤਾਨ ਹੈ। ਪਾਕਿਸਤਾਨ ਨੇ ਪਿਛਲੇ ਦੋ ਮਹੀਨਿਆਂ ਤੋਂ ਭਾਰਤ ਆਉਣ ਤੇ ਜਾਣ ਵਾਲੀਆਂ ਡਾਕ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਪਾਕਿਸਤਾਨ ਨੇ ਭਾਰਤੀ ਡਾਕ ਨੂੰ ਬਿਨਾਂ ਕਿਸੇ ਅਗਾਊਂ ਸੂਚਨਾ ਜਾਂ ਨੋਟਿਸ ਦੇ ਬੰਦ ਕਰ ਦਿੱਤਾ ਗਿਆ। ਪ੍ਰਸਾਦ ਸਟਾਰਟਅਪ ਦੇ ਇਕ ਪ੍ਰੋਗਰਾਮ ‘ਚ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਇਹ ਸਿੱਧੀ-ਸਿੱਧੀ ਵਿਸ਼ਵ ਡਾਕ ਸੰਘ ਦੇ ਮਾਪਦੰਡਾਂ ਦੀ ਉਲੰਘਣਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

Read Full Article