PUNJABMAILUSA.COM

ਪਾਕਿਸਤਾਨ ਨੇ ਮੋਦੀ ਨੂੰ ਦਿੱਤੀ ਗੁਬਾਰੇ ਰਾਹੀਂ ਧਮਕੀ

ਪਾਕਿਸਤਾਨ ਨੇ ਮੋਦੀ ਨੂੰ ਦਿੱਤੀ ਗੁਬਾਰੇ ਰਾਹੀਂ ਧਮਕੀ

ਪਾਕਿਸਤਾਨ ਨੇ ਮੋਦੀ ਨੂੰ ਦਿੱਤੀ ਗੁਬਾਰੇ ਰਾਹੀਂ ਧਮਕੀ
October 01
21:53 2016

modi-sharif-580x395
ਗੁਰਦਾਸਪੁਰ, 1 ਅਕਤੂਬਰ (ਪੰਜਾਬ ਮੇਲ)- ਪਾਕਿਸਤਾਨ ਨੇ ਇਕ ਗੁਬਾਰੇ ਰਾਹੀਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧਮਕੀ ਦਿੱਤੀ ਹੈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਭਾਰਤੀ ਫੌਜ ਵੱਲੋਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਕੀਤੇ ਗਏ ਹਮਲੇ ਮਗਰੋਂ ਸਰਹੱਦੀ ਖੇਤਰ ਵਿਚ ਪੈਦਾ ਹੋਏ ਤਣਾਅ ਦੌਰਾਨ ਗੁਰਦਾਸਪੁਰ ਦੇ ਨੇੜਲੇ ਇੱਕ ਪਿੰਡ ਵਿਚ ਦੋ ਗੈਸੀ ਗੁਬਾਰੇ ਅਤੇ ਉਰਦੂ ਭਾਸ਼ਾ ਵਿਚ ਲਿਖਿਆ ਇੱਕ ਪੱਤਰ ਡਿੱਗਿਆ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੇਰ ਰਾਤ ਸਾਢੇ ਦੀਨਾਨਗਰ ਥਾਣੇ ਦੇ ਪਿੰਡ ਘੇਸਲ ਦੇ ਚੌਂਕੀਦਾਰ ਜੰਗਪਾਲ ਦੇ ਘਰ ਦੇ ਬਾਹਰ ਦੋ ਗੈਸੀ ਗੁਬਾਰੇ ਅਤੇ ਉਨ੍ਹਾਂ ਦੇ ਨਾਲ ਚਿਪਕਾਇਆ ਇੱਕ ਉਰਦੂ ਭਾਸ਼ਾ ਵਿਚ ਲਿਖਿਆ ਸੰਦੇਸ਼ ਮਿਲਿਆ। ਘਟਨਾ ਦੀ ਸੂਚਨਾ ਮਿਲਣ ਮਗਰੋਂ ਦੀਨਾਨਗਰ ਦੇ ਐਸ ਐਚ ਓ ਕੁਲਵਿੰਦਰ ਸਿੰਘ ਵੀ ਟੀਮ ਸਮੇਤ ਮੌਕੇ ਉੱਤੇ ਪਹੁੰਚੇ ਅਤੇ ਗੁਬਾਰੇ ਅਤੇ ਪੱਤਰ ਨੂੰ ਕਬਜ਼ੇ ਵਿਚ ਲੈਣ ਮਗਰੋਂ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਪੁਲਿਸ ਸੂਰਤਾਂ ਅਨੁਸਾਰ ਉਕਤ ਪੱਤਰ ਜੋ ਉਰਦੂ ਭਾਸ਼ਾ ਚ ਲਿਖਿਆ ਹੋਇਆ ਹੈ, ਨੂੰ ਕਿਸੇ ਉਰਦੂ ਮਾਹਰ ਤੋਂ ਪੜਾਏ ਜਾਣ ਉੱਤੇ ਪਤਾ ਲੱਗਾ ਹੈ ਕਿ ਪੱਤਰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਬੋਧਨ ਕੀਤਾ ਗਿਆ ਹੈ। ਇਸ ਵਿਚ ਲਿਖਿਆ ਗਿਆ ਹੈ ਕਿ ਐ ਮੋਦੀ ਅਜੂਬੇ ਕੀ ਤਲਵਾਰੇਂ ਅਭੀ ਹਮਾਰੇ ਪਾਸ ਹੈ ਅਤੇ ਅੰਤ ਵਿਚ ਇਸਲਾਮ ਜ਼ਿੰਦਾਬਾਦ ਲਿਖਿਆ ਗਿਆ ਹੈ। ਦੱਸਣਯੋਗ ਹੈ ਕਿ ਪਿਛਲੇ ਸਾਲ ਦੀਨਾਨਗਰ ਉੱਤੇ ਹੋਏ ਅੱਤਵਾਦੀ ਹਮਲੇ ਮਗਰੋਂ ਅਜਿਹੀਆਂ ਘਟਨਾਵਾਂ ਦਾ ਤੇਜ਼ੀ ਨਾਲ ਵਾਧਾ ਹੋਇਆ ਹੈ। ਪਿਛਲੇ ਸਮੇਂ ਦੌਰਾਨ ਇਹ ਪੰਜਵਾਂ ਮੌਕੇ ਹੈ ਜਦੋਂ ਪਾਕਿਸਤਾਨ ਵੱਲੋਂ ਕੋਈ ਸੰਦੇਸ਼ ਦੀਨਾਨਗਰ ਖੇਤਰ ਵਿਚ ਪਹੁੰਚਿਆ ਹੋਵੇ। ਇਸ ਤੋਂ ਪਹਿਲਾਂ ਤਿੰਨ ਵਾਰ ਗੁਬਾਰੇ, ਇੱਕ ਪੈਰਾਂ ਚ ਗੁਪਤ ਕੋਡ ਬੰਨੇ ਹੋਣ ਵਾਲਾ ਕਬੂਤਰ ਅਤੇ ਇੱਕ ਵਾਰ ਮੰਦਰ ਦੇ ਬਾਹਰੋਂ ਲਸ਼ਕਰੇ ਤੌਇਬਾ ਦੇ ਨਾਂ ਉੱਤੇ ਲਿਖਿਆ ਧਮਕੀ ਭਰਿਆ ਪੱਤਰ ਵੀ ਮਿਲ ਚੁੱਕਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article