ਪਾਕਿਸਤਾਨ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਤਿਆਰ

166
Share

ਇਸਲਾਮਾਬਾਦ, 27 ਜੂਨ (ਪੰਜਾਬ ਮੇਲ)- ਪਾਕਿਸਤਾਨ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 29 ਜੂਨ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਤਿਆਰ ਹੈ। ਭਾਰਤ ਨੂੰ ਇਸ ਨੂੰ ਜਾਣਕਾਰੀ ਦਿੱਤੀ ਗਈ ਹੈ। ਵਿਦੇਸ਼ ਵਿਭਾਗ ਨੇ ਅੱਜ ਕਿਹਾ ਕਿ ਕਰੋਨਾ ਕਾਰਨ ਇਸ ਨੂੰ ਅਸਥਾਈ ਤੌਰ ‘ਤੇ ਬੰਦ ਕਰਨ ਤੋਂ ਤਿੰਨ ਮਹੀਨਿਆਂ ਬਾਅਦ ਇਸ ਨੂੰ ਖੋਲ੍ਹਣ ਲਈ ਉਹ ਤਿਆਰ ਹੈ। ਭਾਰਤ ਨੇ ਕੋਰੋਨਾਵਾਇਰਸ ਦੇ ਮੱਦੇਨਜ਼ਰ 16 ਮਾਰਚ ਨੂੰ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਦੇ ਗੁਰਦੁਆਰੇ ਲਈ ਯਾਤਰਾ ਅਤੇ ਰਜਿਸਟ੍ਰੇਸ਼ਨ ਨੂੰ ਅਸਥਾਈ ਤੌਰ’ ਤੇ ਮੁਅੱਤਲ ਕਰ ਦਿੱਤਾ ਸੀ। ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਟਵੀਟ ‘ਚ ਕਿਹਾ, ‘ਜਦੋਂ ਦੁਨੀਆਂ ਭਰ ਵਿਚ ਧਾਰਮਿਕ ਸਥਾਨ ਖੁੱਲ੍ਹ ਰਹੇ ਹਨ, ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਲੋੜੀਂਦੇ ਪ੍ਰਬੰਧ ਕਰ ਲਏ ਹਨ।’ ਸਿਹਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪਾਕਿਸਤਾਨ ਨੇ ਭਾਰਤ ਨੂੰ ਲਾਂਘਾ ਖੋਲ੍ਹਣ ਲਈ ਲੋੜੀਂਦੀਆਂ ਐੱਸ.ਓ.ਪੀਜ਼ (ਸਟੈਂਡਰਡ ਆਪਰੇਟਿੰਗ ਪ੍ਰਕਿਰਿਆਵਾਂ) ‘ਤੇ ਕੰਮ ਕਰਨ ਲਈ ਸੱਦਾ ਦਿੱਤਾ ਹੈ।


Share