PUNJABMAILUSA.COM

ਪਾਕਿਸਤਾਨ ਵਿਚ ਵਸਦੇ ਸਿੱਖਾਂ ਵਾਸਤੇ ਗੁਰਦੁਆਰਾ ਡੇਰਾ ਬਾਬਾ ਨਾਨਕ ਦਾ ਲਾਂਘਾ ਵੀ ਖੋਲ੍ਹਿਆ ਜਾਵੇ: ਜਥੇਦਾਰ

ਪਾਕਿਸਤਾਨ ਵਿਚ ਵਸਦੇ ਸਿੱਖਾਂ ਵਾਸਤੇ ਗੁਰਦੁਆਰਾ ਡੇਰਾ ਬਾਬਾ ਨਾਨਕ ਦਾ ਲਾਂਘਾ ਵੀ ਖੋਲ੍ਹਿਆ ਜਾਵੇ: ਜਥੇਦਾਰ

ਪਾਕਿਸਤਾਨ ਵਿਚ ਵਸਦੇ ਸਿੱਖਾਂ ਵਾਸਤੇ ਗੁਰਦੁਆਰਾ ਡੇਰਾ ਬਾਬਾ ਨਾਨਕ ਦਾ ਲਾਂਘਾ ਵੀ ਖੋਲ੍ਹਿਆ ਜਾਵੇ: ਜਥੇਦਾਰ
November 10
12:23 2019

ਡੇਰਾ ਬਾਬਾ ਨਾਨਕ, 10 ਨਵੰਬਰ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਕੋਲੋਂ ਮੰਗ ਕੀਤੀ ਹੈ ਕਿ ਪਾਕਿਸਤਾਨ ਵਿਚ ਵਸਦੇ ਸਿੱਖਾਂ ਵਾਸਤੇ ਗੁਰਦੁਆਰਾ ਡੇਰਾ ਬਾਬਾ ਨਾਨਕ ਦਾ ਲਾਂਘਾ ਖੋਲ੍ਹਿਆ ਜਾਵੇ। ਉਹ ਅੱਜ ਕਰਤਾਰਪੁਰ ਲਾਂਘਾ ਖੁੱਲ੍ਹਣ ਮਗਰੋਂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ ਸਨ।
ਗੁਰਦੁਆਰਾ ਕਰਤਾਰਪੁਰ ਦੇ ਵਿਹੜੇ ਵਿਚ ਰੱਖੇ ਉਦਘਾਟਨੀ ਸਮਾਗਮ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਜਿਵੇਂ ਭਾਰਤੀ ਸਿੱਖਾਂ ਵਾਸਤੇ ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨ ਦੀਦਾਰਿਆਂ ਵਾਸਤੇ ਲਾਂਘਾ ਖੋਲ੍ਹਿਆ ਗਿਆ ਹੈ, ਉਸੇ ਤਰ੍ਹਾਂ ਪਾਕਿਸਤਾਨ ਵਿਚ ਵਸਦੇ ਸਿੱਖਾਂ ਵਾਸਤੇ ਗੁਰਦੁਆਰਾ ਡੇਰਾ ਬਾਬਾ ਨਾਨਕ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਿਆ ਜਾਵੇ। ਉਨ੍ਹਾਂ ਆਖਿਆ ਕਿ ਪਾਕਿਸਤਾਨ ਵਿਚ ਇਸ ਵੇਲੇ ਸਿੱਖਾਂ ਦੀ ਆਬਾਦੀ ਲਗਪਗ ਦਸ ਹਜ਼ਾਰ ਹੈ ਅਤੇ ਇਹ ਸਿੱਖ ਵੀ ਭਾਰਤ ਵਿਚਲੇ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਦੋਵਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਪਾਕਿਸਤਾਨ ਵਿਚ ਵਸਦੇ ਸਿੱਖਾਂ ਦੀ ਮੰਗ ਵੀ ਪੂਰੀ ਕੀਤੀ ਜਾਵੇ। ਗੁਰਦੁਆਰਾ ਕਰਤਾਰਪੁਰ ਲਾਂਘੇ ਦੀ ਸ਼ੁਰੂਆਤ ਲਈ ਦੋਵਾਂ ਸਰਕਾਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਵਿਸ਼ੇਸ਼ ਤੌਰ ’ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਦੋਵਾਂ ਦੇਸ਼ਾਂ ਵਿਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਮਜ਼ਬੂਤ ਹੋਣ ਅਤੇ ਦੋਵਾਂ ਮੁਲਕਾਂ ਦੀ ਤਰੱਕੀ ਦੀ ਅਰਦਾਸ ਕੀਤੀ।
ਇਸੇ ਦੌਰਾਨ ਗੁਰਦੁਆਰਾ ਕਰਤਾਰਪੁਰ ਲਾਂਘਾ ਖੁੱਲ੍ਹਣ ਮਗਰੋਂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਦੇ ਬਿਨਾਂ ਵੀਜ਼ਾ ਪਹਿਲੀ ਵਾਰ ਦਰਸ਼ਨ ਦੀਦਾਰ ਕਰ ਕੇ ਪਰਤੇ ਸਿੱਖ ਸ਼ਰਧਾਲੂਆਂ ਨੇ ਪਾਕਿਸਤਾਨ ਵਿਚ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਹੈ। ਸਿੱਖ ਸ਼ਰਧਾਲੂਆਂ ਨੇ ਲਾਂਘਾ ਖੋਲ੍ਹਣ ਲਈ ਦੋਵਾਂ ਦੇਸ਼ਾਂ ਦੀ ਵੀ ਸ਼ਲਾਘਾ ਕੀਤੀ ਹੈ। ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਕੇ ਪਰਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਾਪਸੀ ਮੌਕੇ ਆਖਿਆ ਕਿ ਇਹ ਪਹਿਲਾ ਮੌਕਾ ਸੀ ਜਦੋਂ ਉਹ ਬਿਨਾਂ ਵੀਜ਼ਾ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇ ਹਨ। ਉਨ੍ਹਾਂ ਆਖਿਆ ਕਿ ਪਾਕਿਸਤਾਨ ਵਾਲੇ ਪਾਸੇ ਕੀਤੇ ਗਏ ਪ੍ਰਬੰਧ ਸ਼ਲਾਘਾਯੋਗ ਹਨ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨ ਦੀਦਾਰ ਕਰਨ ਮਗਰੋਂ ਦੋਵਾਂ ਸਰਕਾਰਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਪਾਕਿਸਤਾਨ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਨੂੰ ਇਸ ਉਦਘਾਟਨੀ ਸਮਾਗਮ ਲਈ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਸੀ ਪਰ ਉਨ੍ਹਾਂ ਨੇ ਮੁੱਖ ਮਹਿਮਾਨ ਦੀ ਥਾਂ ਨਿਮਾਣੇ ਸਿੱਖ ਵਜੋਂ ਜਾਣ ਨੂੰ ਤਰਜੀਹ ਦਿੱਤੀ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਖਿਆ ਕਿ ਅੱਜ ਗੁਰਦੁਆਰਾ ਕਰਤਾਰਪੁਰ ਦੇ ਖੁੱਲ੍ਹੇ ਦਰਸ਼ਨ ਕਰ ਕੇ ਉਹ ਪ੍ਰਸੰਨ ਹਨ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਖਿਆ ਕਿ ਉਧਰ ਉਦਘਾਟਨੀ ਸਮਾਗਮ ਲਈ ਸ਼ਲਾਘਾਯੋਗ ਪ੍ਰਬੰਧ ਕੀਤੇ ਗਏ ਸਨ।

About Author

Punjab Mail USA

Punjab Mail USA

Related Articles

ads

Latest Category Posts

    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

Read Full Article
    ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

Read Full Article
    Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

Read Full Article
    ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

Read Full Article
    ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

Read Full Article
    ਵਿਦੇਸ਼ੀ ਡਿਗਰੀ ਲਈ ਦੁਨੀਆਂ ‘ਚ ਕਿਤੇ ਵੀ ਜਾਣ ਨੂੰ ਤਿਆਰ ਨੇ ਭਾਰਤੀ ਵਿਦਿਆਰਥੀ

ਵਿਦੇਸ਼ੀ ਡਿਗਰੀ ਲਈ ਦੁਨੀਆਂ ‘ਚ ਕਿਤੇ ਵੀ ਜਾਣ ਨੂੰ ਤਿਆਰ ਨੇ ਭਾਰਤੀ ਵਿਦਿਆਰਥੀ

Read Full Article
    ਟਰੰਪ ਵੱਲੋਂ ਮੈਕਸੀਕੋ ਦੇ ਨਸ਼ੀਲੇ ਪਦਾਰਥ ਗਿਰੋਹਾਂ ਨੂੰ ਅੱਤਵਾਦੀ ਸਮੂਹ ਐਲਾਨਣ ਦੀ ਆਪਣੀ ਯੋਜਨਾ ‘ਤੇ ਅੱਗੇ ਨਾ ਵਧਣ ਦਾ ਫੈਸਲਾ

ਟਰੰਪ ਵੱਲੋਂ ਮੈਕਸੀਕੋ ਦੇ ਨਸ਼ੀਲੇ ਪਦਾਰਥ ਗਿਰੋਹਾਂ ਨੂੰ ਅੱਤਵਾਦੀ ਸਮੂਹ ਐਲਾਨਣ ਦੀ ਆਪਣੀ ਯੋਜਨਾ ‘ਤੇ ਅੱਗੇ ਨਾ ਵਧਣ ਦਾ ਫੈਸਲਾ

Read Full Article
    ਹੁਣ ‘ਫਲੱਸ਼’ ਕਰਨ ਦੀ ਸਮੱਸਿਆ ਦਾ ਨੋਟਿਸ ਲੈ ਰਹੇ ਨੇ ਟਰੰਪ

ਹੁਣ ‘ਫਲੱਸ਼’ ਕਰਨ ਦੀ ਸਮੱਸਿਆ ਦਾ ਨੋਟਿਸ ਲੈ ਰਹੇ ਨੇ ਟਰੰਪ

Read Full Article
    ਚੀਨ ਨੂੰ ਲਗਾਤਾਰ ਪੈਸੇ ਦੇਣ ‘ਤੇ ਵਰਲਡ ਬੈਂਕ ਤੋਂ ਨਾਰਾਜ਼ ਹਨ ਟਰੰਪ

ਚੀਨ ਨੂੰ ਲਗਾਤਾਰ ਪੈਸੇ ਦੇਣ ‘ਤੇ ਵਰਲਡ ਬੈਂਕ ਤੋਂ ਨਾਰਾਜ਼ ਹਨ ਟਰੰਪ

Read Full Article
    ਫਲੋਰੀਡਾ ‘ਚ ਅਮਰੀਕੀ ਨੇਵੀ ਬੇਸ ਵਿਖੇ ਬੰਦੂਕਧਾਰੀ ਵੱਲੋਂ ਗੋਲੀਬਾਰੀ; ਇੱਕ ਵਿਅਕਤੀ ਦੀ ਮੌਤ, ਬੰਦੂਕਧਾਰੀ ਵੀ ਢੇਰ

ਫਲੋਰੀਡਾ ‘ਚ ਅਮਰੀਕੀ ਨੇਵੀ ਬੇਸ ਵਿਖੇ ਬੰਦੂਕਧਾਰੀ ਵੱਲੋਂ ਗੋਲੀਬਾਰੀ; ਇੱਕ ਵਿਅਕਤੀ ਦੀ ਮੌਤ, ਬੰਦੂਕਧਾਰੀ ਵੀ ਢੇਰ

Read Full Article
    ਹਿਊਸਟਨ ‘ਚ ਡਾਕਘਰ ਦਾ ਨਾਮ ਸੰਦੀਪ ਧਾਲੀਵਾਲ ਦੇ ਨਾਂ ‘ਤੇ ਰੱਖਣ ਲਈ ਅਮਰੀਕੀ ਕਾਂਗਰਸ ‘ਚ ਬਿੱਲ ਪੇਸ਼

ਹਿਊਸਟਨ ‘ਚ ਡਾਕਘਰ ਦਾ ਨਾਮ ਸੰਦੀਪ ਧਾਲੀਵਾਲ ਦੇ ਨਾਂ ‘ਤੇ ਰੱਖਣ ਲਈ ਅਮਰੀਕੀ ਕਾਂਗਰਸ ‘ਚ ਬਿੱਲ ਪੇਸ਼

Read Full Article
    ਈਰਾਨ ‘ਚ ਸ਼ੁਰੂ ਹੋਏ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਵਿਰੁੱਧ ਕਾਰਵਾਈ ‘ਚ 1000 ਤੋਂ ਵੱਧ ਨਾਗਰਿਕਾਂ ਦੀ ਹੱਤਿਆ ਦਾ ਖਦਸ਼ਾ

ਈਰਾਨ ‘ਚ ਸ਼ੁਰੂ ਹੋਏ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਵਿਰੁੱਧ ਕਾਰਵਾਈ ‘ਚ 1000 ਤੋਂ ਵੱਧ ਨਾਗਰਿਕਾਂ ਦੀ ਹੱਤਿਆ ਦਾ ਖਦਸ਼ਾ

Read Full Article
    ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

Read Full Article
    ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

Read Full Article
    ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

Read Full Article