PUNJABMAILUSA.COM

ਪਾਕਿਸਤਾਨ ਵਿੱਚ ਜਹਾਜ਼ ਹਾਦਸੇ ‘ਚ 48 ਹਲਾਕ

ਪਾਕਿਸਤਾਨ ਵਿੱਚ ਜਹਾਜ਼ ਹਾਦਸੇ ‘ਚ 48 ਹਲਾਕ

ਪਾਕਿਸਤਾਨ ਵਿੱਚ ਜਹਾਜ਼ ਹਾਦਸੇ  ‘ਚ 48 ਹਲਾਕ
December 08
08:37 2016

hadsa
ਇਸਲਾਮਾਬਾਦ, 8 ਦਸੰਬਰ (ਪੰਜਾਬ ਮੇਲ)- ਪਾਕਿਸਤਾਨ ਕੌਮਾਂਤਰੀ ਏਅਰਲਾਈਨ (ਪੀਆਈਏ) ਦਾ ਇਕ ਜਹਾਜ਼ ਹਾਦਸ਼ੇ ਦਾ ਸ਼ਿਕਾਰ ਹੋ ਗਿਆ ਤੇ ਜਹਾਜ਼ ਵਿੱਚ ਸਵਾਰ 48 ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ। ਖ਼ੈਬਰ ਪਖ਼ਤੂਨਖਵਾ ਸੂਬੇ ਦੇ ਚਿਤਰਾਲ ਤੋਂ ਉੱਡਣ ਮਗਰੋਂ ਜਹਾਜ਼ ਐਬਟਾਬਾਦ ਦੀ ਫ਼ੌਜੀ ਛਾਉਣੀ ਨੇੜੇ ਪਹਾੜੀ ਇਲਾਕੇ ਵਿੱਚ ਪਟੋਲਾ ਪਿੰਡ ਨਜ਼ਦੀਕ ਡਿੱਗ ਗਿਆ। ਮਰਨ ਵਾਲਿਆਂ ਵਿੱਚ ਪੌਪ ਗਾਇਕ ਤੋਂ ਮੁਸਲਿਮ ਪ੍ਰਚਾਰਕ ਬਣੇ ਜੁਨੇਦ ਜਮਸ਼ੈਦ ਤੇ ਦੋ ਵਿਦੇਸ਼ੀ ਨਾਗਰਿਕ ਵੀ ਦੱਸੇ ਜਾਂਦੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਸਬੰਧਤ ਪ੍ਰਸ਼ਾਸਨ ਨੂੰ ਮੌਕੇ ’ਤੇ ਪੁੱਜ ਕੇ ਰਾਹਤ ਕਾਰਜ ਵਿੱਢਣ ਲਈ ਕਿਹਾ ਹੈ। ਪੀਆਈਏ ਦੇ ਜਹਾਜ਼ ਪੀਕੇ-661 ਨੇ ਖ਼ੈਬਰ ਪਖ਼ਤੂਨਖਵਾ ਸੂਬੇ ਤੋਂ ਸ਼ਾਮ ਸਾਢੇ ਤਿੰਨ ਵਜੇ ਦੇ ਕਰੀਬ ਉਡਾਣ ਭਰੀ ਸੀ ਤੇ ਇਸ ਨੇ 4:40 ਵਜੇ ਇਸਲਾਮਾਬਾਦ ਦੇ ਬੇਨਜ਼ੀਰ ਭੁੱਟੋ ਕੌਮਾਂਤਰੀ ਹਵਾਈ ਅੱਡੇ ’ਤੇ ਉਤਰਨਾ ਸੀ। ਹਵਾਈ ਕੰਪਨੀ ਦੇ ਬੁਲਾਰੇ ਮੁਤਾਬਕ ਜਹਾਜ਼ ਦੇ ਪਾਇਲਟ ਵੱਲੋਂ ਮਦਦ ਲਈ ਏਅਰ ਟਰੈਫਿਕ ਕੰਟਰੋਲਰ ਨਾਲ ਸੰਪਰਕ ਕਰਨ ਮਗਰੋਂ ਜਹਾਜ਼ ਰਾਡਾਰ ਤੋਂ ਲਾਂਭੇ ਹੋ ਗਿਆ। ਜਾਣਕਾਰੀ ਅਨੁਸਾਰ ਜਹਾਜ਼ ਵਿੱਚ 42 ਮੁਸਾਫ਼ਰ ਸਵਾਰ ਸਨ, ਜਿਨ੍ਹਾਂ ’ਚੋਂ ਨੌਂ ਮਹਿਲਾਵਾਂ ਤੇ ਦੋ ਬੱਚੇ ਸ਼ਾਮਲ ਹਨ ਜਦਕਿ ਜਹਾਜ਼ ਦੇ ਅਮਲੇ ਦੀਆਂ ਦੋ ਏਅਰ ਹੋਸਟੈੱਸ ਤੇ ਤਿੰਨ ਪਾਇਲਟਾਂ ਦੀ ਗਿਣਤੀ ਵੱਖਰੀ ਹੈ। ਮੁਸਾਫ਼ਰਾਂ ਵਿੱਚ ਦੋ ਵਿਦੇਸ਼ੀ ਨਾਗਰਿਕ ਵੀ ਦੱਸੇ ਜਾਂਦੇ ਹਨ। ਅਧਿਕਾਰੀਆਂ ਮੁਤਾਬਕਾ ਜਹਾਜ਼ ਦਾ ਮਲਬਾ ਬਰਾਮਦ ਹੋ ਗਿਆ ਹੈ ਤੇ ਕਿਸੇ ਦੇ ਵੀ ਬਚਣ ਦੀ ਸੰਭਾਵਨਾ ਨਹੀਂ। ਹਾਲਾਂਕਿ ਅਧਿਕਾਰਤ ਤੌਰ ’ਤੇ ਹਾਦਸੇ ਦੇ ਕਾਰਨਾਂ ਬਾਰੇ ਨਹੀਂ ਦੱਸਿਆ ਗਿਆ, ਪਰ ਐਵੀਏਸ਼ਨ ਹੇਰਾਲਡ ਦੀ ਰਿਪੋਰਟ ਮੁਤਾਬਕ ਜਹਾਜ਼ ਦੇ ਇੰਜਣ ਵਿੱਚ ਨੁਕਸ ਪੈ ਗਿਆ ਸੀ। ਉਂਜ ਪਾਕਿਸਤਾਨ ਦੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸਈਦ ਅਨਵਰ ਦਾ ਬਚਾਅ ਹੋ ਗਿਆ। ਅਨਵਰ ਨੇ ਆਪਣੇ ਪਰਿਵਾਰ ਸਮੇਤ ਜਹਾਜ਼ ਵਿੱਚ ਸਵਾਰ ਹੋਣਾ ਸੀ, ਪਰ ਸਮੇਂ ਸਿਰ ਉਡਾਨ ਨਾ ਫੜ ਸਕਣ ਕਰਕੇ ਉਸ ਨੂੰ ਚਿਤਰਾਲ ਵਿੱਚ ਹੀ ਰੁਕਣਾ ਪਿਆ। ਕੌਮੀ ਆਫ਼ਤ ਤੇ ਪ੍ਰਬੰਧਨ ਸੈੱਲ ਦੇ ਕਾਮੇ ਹਾਦਸੇ ਵਾਲੀ ਥਾਂ ਪੁੱਜ ਕੇ ਰਾਹਤ ਕਾਰਜਾਂ ਵਿੱਚ ਜੁੱਟ ਗਏ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article