PUNJABMAILUSA.COM

ਪਾਕਿਸਤਾਨ ਵਿੱਚ ਵੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖ਼ਿਲਾਫ਼ ਰੋਸ ਪ੍ਰਦਰਸ਼ਨ

ਪਾਕਿਸਤਾਨ ਵਿੱਚ ਵੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖ਼ਿਲਾਫ਼ ਰੋਸ ਪ੍ਰਦਰਸ਼ਨ

ਪਾਕਿਸਤਾਨ ਵਿੱਚ ਵੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖ਼ਿਲਾਫ਼ ਰੋਸ ਪ੍ਰਦਰਸ਼ਨ
October 19
21:12 2015

pak
ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਮੇਲ) – ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਪਾਕਿਸਤਾਨ ਦੇ ਸ਼ਹਿਰ ਕਰਾਚੀ ਵਿੱਚ ਵੀ ਸਿੱਖਾਂ ਨੇ ਰੋਸ ਪ੍ਰਦਰਸ਼ਨ ਕੀਤਾ ਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖ਼ਿਲਾਫ਼ ਕਰਾਚੀ ਦੀ ਸਿੱਖ ਸੰਗਤ ਨੇ ਪਾਕਿਸਤਾਨ ਸਿੱਖ ਕੌਂਸਲ ਦੇ ਪ੍ਰਧਾਨ ਰਮੇਸ਼ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਲੱਬ ਕਰਾਚੀ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ। ੳੁਨ੍ਹਾਂ ਭਾਰਤ ਸਰਕਾਰ ਤੇ ਚੜ੍ਹਦੇ ਪੰਜਾਬ ਦੀ ਬਾਦਲ ਸਰਕਾਰ ਨੂੰ ਕੋਸਦਿਆਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਸੂਬਾ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਈ ਥਾਵਾਂ ’ਤੇ ਹੋ ਚੁੱਕੀ ਹੈ ਜਿਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਕਾਬੂ ਹੇਠ ਰੱਖਣ ਵਿੱਚ ਅਸਫਲ ਰਹੀ ਹੈ।
ਉਨ੍ਹਾਂ ਕਿਹਾ ਕਿ ਸਿੱਖ ਧਰਮ ਕਿਸੇ ਵੀ ਪ੍ਰਕਾਰ ਦੀ ਹਿੰਸਾ ਵਿੱਚ ਵਿਸ਼ਵਾਸ ਨਹੀਂ ਰੱਖਦਾ ਪ੍ਰੰਤੂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਵੀ ਬਰਦਾਸ਼ਤ ਨਹੀਂ ਕਰ ਸਕਦਾ। ਇਸ ਲਈ ਸਿੱਖਾਂ ਵੱਲੋ ਰੋਸ ਪ੍ਰਗਟ ਕਰਨਾ ਉਨ੍ਹਾਂ ਦਾ ਬੁਨਿਆਦੀ, ਸੰਵਿਧਾਨਕ ਅਤੇ ਕਾਨੂੰਨੀ ਹੱਕ ਹੈ ਪ੍ਰੰਤੂ ਸ਼ਾਤਮਈ ਪ੍ਰਦਰਸ਼ਨ ਕਰ ਰਹੇ ਸਿੱਖਾਂ ’ਤੇ ਪੁਲੀਸ ਵੱਲੋਂ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਤੇ ਕਈਆਂ ਨੂੰ ਫੱਟੜ ਕੀਤੇ ਜਾਣ ਦੀ ਪਾਕਿਸਤਾਨ ਸਿੱਖ ਸੰਗਤ ਨਿਖੇਧੀ ਕਰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀ ਪੁਲੀਸ ਅਧਿਕਾਰੀਆ ਖਿਲਾਫ ਕਤਲ ਦਾ ਕੇਸ ਦਰਜ ਕਰਕੇ ਸਖਤ ਸਜ਼ਾਵਾਂ ਦਿੱਤੀਆਂ ਜਾਣ।
ਉਨ੍ਹਾਂ ਪਾਵਨ ਸਰੂਪ ਚੋਰੀ ਹੋਣ ਅਤੇ ਬੇਅਦਬੀ ਮਾਮਲੇ ਦੀ ਜਾਂਚ ਸੰਯੁਕਤ ਰਾਸ਼ਟਰ ਕੋਲੋਂ ਕਰਾਉਣ ਦੀ ਮੰਗ ਕੀਤੀ ਅਤੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਭਾਰਤ ਸਰਕਾਰ ’ਤੇ ਦਬਾਅ ਪਾ ਕੇ ਸਿੱਖਾਂ ਨੂੰ ਇਨਸਾਫ ਦਿਵਾਏ। ਪਾਕਿਸਤਾਨ ਵਿੱਚ ਹੋਏ ਰੋਸ ਮੁਜ਼ਾਹਰੇ ਵਿੱਚ ਸਿੱਖਾਂ ਦੇ ਨਾਲ ਹਿੰਦੂ, ਮੁਸਲਿਮ ਤੇ ੲੀਸਾਈ ਭਾਈਚਾਰੇ ਦੇ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article