PUNJABMAILUSA.COM

ਪਾਕਿ ਅੱਤਵਾਦੀ ਸਰਗਨਾ ਹਾਫਿਜ਼ ਸਈਦ ਵੱਲੋਂ ਸਿਆਸਤ ‘ਚ ਆਉਣ ਦੀ ਤਿਆਰੀ

ਪਾਕਿ ਅੱਤਵਾਦੀ ਸਰਗਨਾ ਹਾਫਿਜ਼ ਸਈਦ ਵੱਲੋਂ ਸਿਆਸਤ ‘ਚ ਆਉਣ ਦੀ ਤਿਆਰੀ

ਪਾਕਿ ਅੱਤਵਾਦੀ ਸਰਗਨਾ ਹਾਫਿਜ਼ ਸਈਦ ਵੱਲੋਂ ਸਿਆਸਤ ‘ਚ ਆਉਣ ਦੀ ਤਿਆਰੀ
August 05
02:37 2017

ਇਸਲਾਮਾਬਾਦ, 4 ਅਗਸਤ (ਪੰਜਾਬ ਮੇਲ)- ਪਿਛਲੇ 6 ਮਹੀਨੇ ਤੋਂ ਪਾਕਿਸਤਾਨ ‘ਚ ਨਜ਼ਰਬੰਦ ਅੱਤਵਾਦੀ ਸਰਗਨਾ ਹਾਫਿਜ਼ ਸਈਦ ਨੇ ਸਿਆਸਤ ‘ਚ ਆਉਣ ਦਾ ਮਨ ਬਣਾ ਲਿਆ ਹੈ। ਹਾਫਿਜ਼ ਸਈਦ ਨੇ ਆਪਣੇ ਸੰਗਠਨ ਜਮਾਤ
ਉਦ-ਦਾਵਾ ਵੱਲੋਂ ਪਾਕਿਸਤਾਨ ਚੋਣ ਕਮਿਸ਼ਨ ‘ਚ ‘ਮਿੱਲੀ ਮੁਸਲਿਮ ਲੀਗ’ ਨਾਂ ਤੋਂ ਸਿਆਸੀ ਪਾਰਟੀ ਨੂੰ ਮਾਨਤਾ ਦੇਣ ਦੀ ਅਰਜ਼ੀ ਦਿੱਤੀ ਹੈ।
ਅਸਲ ‘ਚ ਇਸ ਵੇਲੇ ਪਾਕਿਸਤਾਨ ‘ਚ ਸਿਆਸੀ ਚੁੱਕ ਥੱਲ ਦਾ ਮਾਹੌਲ ਹੈ। ਪਨਾਮਾ ਕੇਸ ‘ਚ ਨਵਾਜ਼ ਸ਼ਰੀਫ ਨੂੰ ਪੀਐੱਮ ਦੀ ਕੁਰਸੀ ਗਵਾਉਣੀ ਪਈ ਹੈ। ਅਜਿਹੇ ‘ਚ ਹਾਫਿਜ਼ ਸਈਦ ਨੂੰ ਲਗਦਾ ਹੈ ਕਿ ਉਸ ਦੇ ਲਈ ਇਹ ਸਿਆਸਤ ‘ਚ ਕਦਮ ਰੱਖਣ ਦਾ ਸਭ ਤੋਂ ਬਿਹਤਰ ਮੌਕਾ ਹੈ ਕਿਉਂਕਿ ਪਾਕਿਸਤਾਨ ਦੀ ਫ਼ੌਜ ਤੇ ਆਈਐੱਸਆਈ ‘ਚ ਹਾਫਿਜ਼ ਸਈਦ ਦੀ ਚੰਗੀ ਪੈਠ ਹੈ। ਜੇਕਰ ਚੋਣ ਕਮਿਸ਼ਨ ਤੋਂ ਹਰੀ ਝੰਡੀ ਮਿਲ ਜਾਂਦੀ ਹੈ ਤਾਂ ਅੱਤਵਾਦ ਦਾ ਇਹ ਸਰਗਨਾ ਪਾਕਿਸਤਾਨ ਦੀ ਸਿਆਸਤ ‘ਚ ਆਪਣੇ ਪੈਰ ਜਮਾਉਣ ਦੀ ਕੋਸ਼ਿਸ਼ ਕਰੇਗਾ।
ਜ਼ਿਕਰਯੋਗ ਹੈ ਕਿ ਹਾਫਿਜ਼ ਸਈਦ ਪਿਛਲੇ ਛੇ ਮਹੀਨਿਆਂ ਤੋਂ ਨਜ਼ਰਬੰਦ ਹੈ। ਇਹ ਕਾਰਵਾਈ ਅਮਰੀਕਾ ਦੀ ਉਸ ਚਿਤਾਵਨੀ ਤੋਂ ਬਾਅਦ ਕੀਤੀ ਗਈ ਸੀ ਜਿਸ ‘ਚ ਅਮਰੀਕਾ ਨੇ ਕਿਹਾ ਸੀ ਕਿ ਜੇਕਰ ਜਮਾਤ-ਉਦ-ਦਾਵਾ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਉਹ ਪਾਕਿਸਤਾਨ ‘ਤੇ ਪਾਬੰਦੀ ਲਗਾ ਸਕਦਾ ਹੈ। ਯਾਦ ਰਹੇ ਕਿ ਮੁੰਬਈ ਦੇ 26/11 ਅੱਤਵਾਦੀ ਹਮਲੇ ਦਾ ਹਾਫਿਜ਼ ਸਈਦ ਮਾਸਟਰਮਾਈਂਡ ਹੈ ਤੇ ਭਾਰਤ ਇਸ ਦੇ ਖ਼ਿਲਾਫ਼ ਲਗਾਤਾਰ ਕਾਰਵਾਈ ਦੀ ਮੰਗ ਕਰ ਰਿਹਾ ਹੈ। ਹਾਫਿਜ਼ ਸਈਦ ਦੀ ਨਜ਼ਰਬੰਦੀ ਨੂੰ ਬੁੱਧਵਾਰ ਨੂੰ ਹੀ ਵਧਾਇਆ ਗਿਆ ਹੈ। ਜਾਣਕਾਰਾਂ ਦਾ ਮੰਨਣਾ ਹੈ ਕਿ ਇਹੀ ਕਾਰਨ ਹੈ ਕਿ ਹਾਫਿਜ਼ ਸਈਦ ਹੁਣ ਸਿਆਸਤ ਰਾਹੀਂ ਆਪਣੀ ਪਕੜ ਪਾਕਿਸਤਾਨ ‘ਤੇ ਮਜ਼ਬੂਤ ਕਰਨੀ ਚਾਹੁੰਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

Read Full Article