PUNJABMAILUSA.COM

ਪਾਕਿ ਅੱਤਵਾਦ ਵਿਰੋਧੀ ਏਜੰਸੀ ਨੇ ਇਮਰਾਨ ਖਾਨ ਸਮੇਤ ਕਈ ਸਿਆਸੀ ਨੇਤਾਵਾਂ ‘ਤੇ ਅੱਤਵਾਦੀ ਹਮਲੇ ਹੋਣ ਦੀ ਦਿੱਤੀ ਚਿਤਾਵਨੀ

ਪਾਕਿ ਅੱਤਵਾਦ ਵਿਰੋਧੀ ਏਜੰਸੀ ਨੇ ਇਮਰਾਨ ਖਾਨ ਸਮੇਤ ਕਈ ਸਿਆਸੀ ਨੇਤਾਵਾਂ ‘ਤੇ ਅੱਤਵਾਦੀ ਹਮਲੇ ਹੋਣ ਦੀ ਦਿੱਤੀ ਚਿਤਾਵਨੀ

ਪਾਕਿ ਅੱਤਵਾਦ ਵਿਰੋਧੀ ਏਜੰਸੀ ਨੇ ਇਮਰਾਨ ਖਾਨ ਸਮੇਤ ਕਈ ਸਿਆਸੀ ਨੇਤਾਵਾਂ ‘ਤੇ ਅੱਤਵਾਦੀ ਹਮਲੇ ਹੋਣ ਦੀ ਦਿੱਤੀ ਚਿਤਾਵਨੀ
July 10
15:31 2018

ਇਸਲਾਮਾਬਾਦ, 10 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ਦੀ ਅੱਤਵਾਦ ਵਿਰੋਧੀ ਏਜੰਸੀ ਨੇ ਇਮਰਾਨ ਖਾਨ ਸਮੇਤ ਕਈ ਸਿਆਸੀ ਪਾਰਟੀਆਂ ਦੇ ਨੇਤਾਵਾਂ ਉੱਪਰ ਅੱਤਵਾਦੀ ਹਮਲੇ ਹੋ ਸਕਣ ਦੀ ਚਿਤਾਵਨੀ ਦਿੱਤੀ ਹੈ। ਏਜੰਸੀ ਨੇ ਚਿਤਾਵਨੀ ਦਿੱਤੀ ਹੈ ਕਿ 25 ਜੁਲਾਈ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਪ੍ਰਚਾਰ ਰੈਲੀ ਦੌਰਾਨ ਅੱਤਵਾਦੀ ਨੇਤਾਵਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ। ਰਾਸ਼ਟਰੀ ਅੱਤਵਾਦੀ ਵਿਰੋਧੀ ਟ੍ਰਿਬਿਊਨਲ ਨੇ ਕਿਹਾ ਸੀ ਕਿ ਉਸ ਨੇ ਸੰਘੀ ਅਤੇ ਸੂਬਾਈ ਗ੍ਰਹਿ ਮੰਤਰਾਲਿਆਂ ਦੇ ਨਾਲ ਹੀ ਕਾਨੂੰਨ ਇਨਫੋਰਸਮੈਂਟ ਏਜੰਸੀਆਂ ਨੂੰ 12 ਅਲਰਟ ਭੇਜੇ। ਪਾਕਿਸਤਾਨ ਦੇ ਇਕ ਅਖਬਾਰ ਨੇ ਏਜੰਸੀ ਦੇ ਹਵਾਲੇ ਨਾਲ ਕਿਹਾ, ”ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ-ਐੱਨ) ਸਮੇਤ ਸਿਆਸੀ ਪਾਰਟੀਆਂ ਦੀ ਲੀਡਰਸ਼ਿਪ ਅਤੇ 6 ਹਸਤੀਆਂ ਨੂੰ ਚੋਣਾਂ ਦੌਰਾਨ ਨਿਸ਼ਾਨਾ ਬਣਾਇਆ ਜਾ ਸਕਦਾ ਹੈ।”
ਸੈਨੇਟ ਦੀ ਗ੍ਰਹਿ ਮਾਮਲਿਆਂ ਦੀ ਸਥਾਈ ਕਮੇਟੀ ਦੇ ਸਾਹਮਣੇ ਵੇਰਵਾ ਦਿੰਦੇ ਹੋਏ ਟ੍ਰਿਬਿਊਨਲ ਦੇ ਡਾਇਰੈਕਟਰ ਓਬੈਦ ਫਾਰੂਕ ਨੇ ਕਿਹਾ, ”ਇਨ੍ਹਾਂ 6 ਲੋਕਾਂ ‘ਚ ਪਾਕਿਸਤਾਨ ਤਹਿਰੀਕ-ਏ-ਇਨਸਾਫ ਮੁਖੀ ਇਮਰਾਨ ਖਾਨ, ਆਵਾਮੀ ਨੈਸ਼ਨਲ ਪਾਰਟੀ ਦੇ ਨੇਤਾ ਅਸਫੰਦਯਾਰ ਵਲੀ ਅਤੇ ਅਮੀਰ ਹੈਦਰ ਹੈਤੀ, ਕੌਮੀ ਵਤਨ ਪਾਰਟੀ ਦੇ ਪ੍ਰਧਾਨ ਅਫਤਾਬ ਸ਼ੇਰਪਾਓ, ਜਮੀਅਤ ਉਲੇਮਾ-ਏ-ਇਸਲਾਮ-ਫਜ਼ਲ ਨੇਤਾ ਅਕਰਮ ਖਾਨ ਦੁਰਾਨੀ ਅਤੇ ਹਾਫਿਜ਼ ਸਈਦ ਦੇ ਪੁੱਤਰ ਤਲਹਾ ਸਈਦ ਦਾ ਨਾਂ ਸ਼ਾਮਲ ਹੈ।”
ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਚੋਣ ਕਮਿਸ਼ਨ ਦੇ ਸਕੱਤਰ ਬੱਬਰ ਯਾਕੂਬ ਕਮੇਟੀ ਨੂੰ ਪਹਿਲਾਂ ਹੀ ਸੂਚਿਤ ਕਰ ਚੁੱਕੇ ਹਨ ਕਿ 25 ਜੁਲਾਈ ਨੂੰ ਹੋਣ ਵਾਲੀਆਂ ਆਮ ਚੋਣਾਂ ਦੌਰਾਨ ਹਿੰਸਾ ਹੋਣ ਦਾ ਖਦਸ਼ਾ ਹੈ ਅਤੇ ਉਨ੍ਹਾਂ ਨੇ ਨਿਰਦੇਸ਼ ਦਿੱਤਾ ਸੀ ਕਿ ਅਜਿਹੇ ਅਲਰਟ ਨੂੰ ਗੰਭੀਰਤਾ ਨਾਲ ਲਿਆ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article