ਪਾਕਿ ਕ੍ਰਿਕਟਰ ਸ਼ਾਹਿਦ ਅਫਰੀਦੀ ਦੀ ਕਰੋਨਾ ਰਿਪੋਰਟ ਆਈ ਪਾਜ਼ੀਟਿਵ

382
Share

ਇਸਲਾਮਾਬਾਦ, 13 ਜੂਨ (ਪੰਜਾਬ ਮੇਲ)- ਪਾਕਿਸਤਾਨੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਹ ਕਈ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਰੋਨਾ ਟੈਸਟ ਕਰਾਇਆ ਸੀ ਤੇ ਅੱਜ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਅਫਰੀਦੀ ਨੇ ਟਵੀਟ ਵਿਚ ਕਿਹਾ, ”ਮੈਂ ਕਈ ਦਿਨਾਂ ਤੋਂ ਚੰਗਾ ਮਹਿਸੂਸ ਨਹੀਂ ਕਰ ਰਿਹਾ ਸੀ। ਇਸੇ ਲਈ ਮੈਂ ਕਰੋਨਾ ਦੀ ਜਾਂਚ ਕਰਾਈ ਸੀ। ਬਦਕਿਸਮਤੀ ਨਾਲ ਮੇਰੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਕ੍ਰਿਪਾ ਕਰਕੇ ਮੇਰੀ ਸਿਹਤਯਾਬੀ ਲਈ ਪ੍ਰਾਰਥਨਾ ਕਰੋ।”


Share