PUNJABMAILUSA.COM

ਪਾਕਿ ਚੋਣਾਂ ‘ਚ ਧਾਂਦਲੀਆਂ ਦਾ ਮਾਮਲਾ ਆਇਆ ਸਾਹਮਣੇ; ਪਾਕਿ ਅਧਿਕਾਰੀਆਂ ਵੱਲੋਂ ਸੁਰੱਖਿਆ ਬਲਾਂ ‘ਤੇ ਗੰਭੀਰ ਦੋਸ਼

ਪਾਕਿ ਚੋਣਾਂ ‘ਚ ਧਾਂਦਲੀਆਂ ਦਾ ਮਾਮਲਾ ਆਇਆ ਸਾਹਮਣੇ; ਪਾਕਿ ਅਧਿਕਾਰੀਆਂ ਵੱਲੋਂ ਸੁਰੱਖਿਆ ਬਲਾਂ ‘ਤੇ ਗੰਭੀਰ ਦੋਸ਼

ਪਾਕਿ ਚੋਣਾਂ ‘ਚ ਧਾਂਦਲੀਆਂ ਦਾ ਮਾਮਲਾ ਆਇਆ ਸਾਹਮਣੇ; ਪਾਕਿ ਅਧਿਕਾਰੀਆਂ ਵੱਲੋਂ ਸੁਰੱਖਿਆ ਬਲਾਂ ‘ਤੇ ਗੰਭੀਰ ਦੋਸ਼
August 10
14:33 2018

ਕਰਾਚੀ, 10 ਅਗਸਤ (ਪੰਜਾਬ ਮੇਲ)- ਪਾਕਿਸਤਾਨ ‘ਚ 25 ਜੁਲਾਈ ਨੂੰ ਹੋਈਆਂ ਆਮ ਚੋਣਾਂ ‘ਚ ਧਾਂਦਲੀਆਂ ਦਾ ਮਾਮਲਾ ਸਾਹਮਣੇ ਆਇਆ ਹੈ। ਬਲੋਚਿਸਤਾਨ ਦੇ ਦੋ ਪੋਲਿੰਗ ਬੂਥਾਂ ਦੇ ਚੋਣ ਇੰਚਾਰਜਾਂ ਨੇ ਦਾਅਵਾ ਕੀਤਾ ਹੈ ਕਿ ਸੁਰੱਖਿਆ ਬਲਾਂ ਨੇ ਮੁਤਾਹਿਦਾ ਮਜਲਿਸ ਅਮਲ ਦੇ ਇਕ ਉਮੀਦਵਾਰ ਦੇ ਪੱਖ ‘ਚ ਫਰਜ਼ੀ ਵੋਟਿੰਗ ਦੇ ਲਈ ਉਨ੍ਹਾਂ ਨੂੰ ਅਗਵਾ ਕਰ ਲਿਆ ਸੀ। ਐੱਮ.ਐੱਮ.ਏ. ਧਾਰਮਿਕ ਪਾਰਟੀ ਹੈ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਾਕਿਸਤਾਨ ਮੁਸਲਿਮ ਲੀਗ ਪਾਰਟੀ ਤੇ ਬਿਲਾਵਲ ਭੁੱਟੋ ਦੀ ਪਾਕਿਸਤਾਨ ਪੀਪਲਸ ਪਾਰਟੀ ਸਣੇ ਕਈ ਦਲ ਪਹਿਲਾਂ ਹੀ ਚੋਣਾਂ ‘ਚ ਧਾਂਦਲੀਆਂ ਦੇ ਦੋਸ਼ ਲਾ ਚੁੱਕੇ ਹਨ।
ਪਾਕਿਸਤਾਨ ਚੋਣ ਕਮਿਸ਼ਨ ਨੇ ਆਪਣੀ ਵੈੱਬਸਾਈਟ ‘ਤੇ ਵਾਸ਼ੁਕ ਜ਼ਿਲੇ ਦੇ ਵੋਟਿੰਗ ਕੇਂਦਰ ਸੰਖਿਆ 45 ਦੇ ਇੰਚਾਰਜ ਅਧਿਕਾਰੀ ਦਾ ਇਕ ਪੱਤਰ ਅਪਲੋਡ ਕੀਤਾ ਹੈ। ਇਸ ਪੱਤਰ ‘ਤੇ ਬਲੋਚਿਸਤਾਨ ਵਿਧਾਨ ਸਭਾ ਦੇ ਚੋਣ ਖੇਤਰ ਪੀਬੀ-41 ਦੇ ਰਿਟਰਨਿੰਗ ਅਧਿਕਾਰੀ ਦੀ ਮੋਹਰ ਵੀ ਲੱਗੀ ਹੈ। ਇਸ ਪੱਤਰ ‘ਚ ਅਧਿਕਾਰੀ ਨੇ ਦੋਸ਼ ਲਾਇਆ ਹੈ ਕਿ ਸੁਰੱਖਿਆ ਬਲਾਂ ਨੇ ਉਸ ਨੂੰ ਅਗਵਾ ਕੀਤਾ ਤੇ ਐੱਮ.ਐੱਮ.ਏ. ਦੇ ਉਮੀਦਵਾਰ ਦੇ ਪੱਖ ‘ਚ ਫਰਜ਼ੀ ਫਾਰਮ ਸੰਖਿਆ 45 ਦਾਖਲ ਕਰਨ ਦੇ ਲਈ ਮਜਬੂਰ ਕੀਤਾ। ਇਸ ਫਾਰਮ ‘ਤੇ ਉਮੀਦਵਾਰਾਂ ਨੂੰ ਮਿਲੀਆਂ ਵੋਟਾਂ ਦਾ ਹਿਸਾਬ ਰਹਿੰਦਾ ਹੈ।
ਈ.ਸੀ.ਪੀ. ਨੇ ਵੀਰਵਾਰ ਨੂੰ ਕਵੇਟਾ ‘ਚ ਇਸ ਮਾਮਲੇ ਦੀ ਸੁਣਵਾਈ ਕੀਤੀ। ਇਸ ਦੌਰਾਨ ਸੂਬੇ ਦੇ ਇਕ ਰਿਟਰਨਿੰਗ ਅਧਿਕਾਰੀ ਨੇ ਈ.ਸੀ.ਪੀ. ਨੂੰ ਦੱਸਿਆ ਕਿ ਵੋਟਾਂ ਵਾਲੇ ਦਿਨ ਦੋ ਬੂਥਾਂ ਦੇ ਇੰਚਾਰਜ ਅਧਿਕਾਰੀਆਂ ਨੂੰ ਨਕਾਬਪੋਸ਼ ਲੋਕਾਂ ਨੇ ਕਥਿਤ ਰੂਪ ਨਾਲ ਅਗਵਾ ਕਰ ਲਿਆ ਸੀ। ਇਸ ਦੇ ਚੱਲਦੇ ਉਨ੍ਹਾਂ ਦੇ ਵੋਟਿੰਗ ਕੇਂਦਰਾਂ ‘ਤੇ ਪਈਆਂ ਵੋਟਾਂ ਨੂੰ ਚੋਣ ਖੇਤਰ ਪੀਬੀ-41 ਦੇ ਆਖਰੀ ਨਤੀਜੇ ‘ਚ ਸ਼ਾਮਲ ਨਹੀਂ ਕੀਤਾ ਗਿਆ। ਚੋਣ ਕਮਿਸ਼ਨ ‘ਚ ਇਹ ਮਾਮਲਾ ਬਲੋਚਿਸਤਾਨ ਆਵਾਮੀ ਪਾਰਟੀ ਦੇ ਉਮੀਦਵਾਰ ਮੀਰ ਮੁਜੀਬੁਰ ਰਹਿਮਾਨ ਮੁਹੰਮਦ ਹਸਨੀ ਲੈ ਕੇ ਪਹੁੰਚੇ ਸਨ। ਉਨ੍ਹਾਂ ਨੂੰ ਇਸ ਸੀਟ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article