PUNJABMAILUSA.COM

ਪਾਕਿ ਚੋਣਾਂ: ਵੋਟਰਾਂ ਨੂੰ ਪਰਚਾਉਣ ’ਚ ਨਾਕਾਮ ਰਹੇ ਆਗੂ ਤੇ ਉਮੀਦਵਾਰ

ਪਾਕਿ ਚੋਣਾਂ: ਵੋਟਰਾਂ ਨੂੰ ਪਰਚਾਉਣ ’ਚ ਨਾਕਾਮ ਰਹੇ ਆਗੂ ਤੇ ਉਮੀਦਵਾਰ

ਪਾਕਿ ਚੋਣਾਂ: ਵੋਟਰਾਂ ਨੂੰ ਪਰਚਾਉਣ ’ਚ ਨਾਕਾਮ ਰਹੇ ਆਗੂ ਤੇ ਉਮੀਦਵਾਰ
July 24
04:46 2018

ਇਸਲਾਮਾਬਾਦ, 24 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ’ਚ 25 ਜੁਲਾਈ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਅੱਜ ਚੋਣ ਪ੍ਰਚਾਰ ਬੰਦ ਹੋ ਗਿਆ। ਦੋ ਮਹੀਨੇ ਲੰਮੀ ਇਸ ਚੋਣ ਮੁਹਿੰਮ ਨੂੰ ਜਿੱਥੇ ਵੋਟਰਾਂ ਦਾ ਮੱਠਾ ਹੁੰਗਾਰਾ ਮਿਲਿਆ, ਉਥੇ ਮੁਲਕ ਭਰ ਵਿੱਚ ਸੁਰੱਖਿਆ ਹਾਲਾਤ ਨੂੰ ਲੈ ਕੇ ਤਣਾਅ ਬਣਿਆ ਰਿਹਾ। ਇਸ ਦੌਰਾਨ ਚੋਣ ਪ੍ਰਚਾਰ ਦੇ ਆਖਰੀ ਦਿਨ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਮੁਲਕ ਦੇ ਵੱਖ ਵੱਖ ਹਿੱਸਿਆਂ ’ਚ ਰੈਲੀਆਂ ਕਰਕੇ ਵੋਟਰਾਂ ਨੂੰ ਆਪਣੇ ਹੱਕ ’ਚ ਭੁਗਤਾਉਣ ਦਾ ਯਤਨ ਕੀਤਾ। ਕੌਮੀ ਅਸੈਂਬਲੀ ਤੇ ਚਾਰ ਸੂਬਿਆਂ ਦੀਆਂ ਅਸੈਂਬਲੀਆਂ ਲਈ 12,570 ਤੋਂ ਵੱਧ ਉਮੀਦਵਾਰ, ਜਿਨ੍ਹਾਂ ਵਿੱਚ ਵੱਡੀ ਗਿਣਤੀ ਗਰਮਖਿਆਲੀ ਮੌਲਵੀ ਵੀ ਸ਼ਾਮਲ ਹਨ, ਚੋਣ ਮੈਦਾਨ ਵਿੱਚ ਹਨ।
ਪਿਛਲੀਆਂ ਚੋਣਾਂ ਦੀ ਨਿਸਬਤ ਐਤਕੀਂ ਵੋਟਰਾਂ ਵੱਲੋਂ ਚੋਣ ਪ੍ਰਚਾਰ ਨੂੰ ਮੱਠਾ ਹੁੰਗਾਰਾ ਦਿੱਤਾ ਗਿਆ। ਉਮੀਦਵਾਰ ਵੀ ਵੋਟਰਾਂ ਨੂੰ ਪ੍ਰਭਾਵਿਤ ਕਰਨ ’ਚ ਨਾਕਾਮ ਰਹੇ। ਭ੍ਰਿਸ਼ਟਾਚਾਰ ਦੇ ਦੋਸ਼ ’ਚ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਤੇ ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਦੇ ਆਗੂ ਨਵਾਜ਼ ਸ਼ਰੀਫ਼ ਸਮੇਤ ਹੋਰਨਾਂ ਮੋਹਰੀ ਆਗੂਆਂ ਖ਼ਿਲਾਫ਼ ਚੱਲ ਰਹੇ ਕੇਸਾਂ ਦੇ ਚਲਦਿਆਂ ਚੋਣਾਂ ਦੇ ਇਸ ਮੌਸਮ ’ਚ ਵੋਟਰਾਂ ’ਚ ਬੇਯਕੀਨੀ ਦਾ ਮਾਹੌਲ ਹੈ। ਭ੍ਰਿਸ਼ਟਾਚਾਰ ਵਿਰੋਧੀ ਨਿਗਰਾਨ ਕੌਮੀ ਜਵਾਬਦੇਹੀ ਬਿਊਰੋ ਨੇ ਵੀ ਚੋਣ ਮੁਹਿੰਮ ਨੂੰ ਢਾਹ ਲਾਈ ਹੈ। ਇਸੇ ਤਰ੍ਹਾਂ ਸੰਘੀ ਜਾਂਚ ਏਜੰਸੀ ਵੱਲੋਂ ਸਾਬਕਾ ਸਦਰ ਆਸਿਫ਼ ਅਲੀ ਜ਼ਰਦਾਰੀ ਖ਼ਿਲਾਫ਼ ਵਿੱਢੀ ਜਾਂਚ ਦੀ ਟਾਈਮਿੰਗ ਵੀ ਸਵਾਲਾਂ ਦੇ ਘੇਰੇ ’ਚ ਹੈ। ਦਹਿਸ਼ਤਗਰਦਾਂ ਵੱਲੋਂ ਫਿਦਾਈਨ ਹਮਲਿਆਂ ’ਚ ਲਿਆਂਦੇ ਉਬਾਲ ਨੇ ਵੀ ਚੋਣ ਮੁਹਿੰਮ ਨੂੰ ਵੱਡੀ ਸੱਟ ਮਾਰੀ ਹੈ। ਪਿਛਲੇ ਦੋ ਹਫ਼ਤਿਆਂ ’ਚ ਤਿੰਨ ਉਮੀਦਵਾਰਾਂ ਸਮੇਤ 180 ਵਿਅਕਤੀ ਇਨ੍ਹਾਂ ਹਮਲਿਆਂ ’ਚ ਆਪਣੀ ਜਾਨ ਗੁਆ ਚੁੱਕੇ ਹਨ।
ਉਧਰ ਉਮੀਦਵਾਰਾਂ ਤੇ ਪਾਰਟੀ ਆਗੂਆਂ ਵੱਲੋਂ ਅੱਜ ਆਖਰੀ ਹੱਲੇ ਵਜੋਂ ਵੱਖ ਵੱਖ ਥਾਈਂ ਰੈਲੀਆਂ ਕੀਤੀਆਂ। ਉਮੀਦਵਾਰਾਂ ਨੇ ਜਨਤਕ ਰੈਲੀਆਂ, ਨੁੱਕੜ ਮੀਟਿੰਗਾਂ ਤੇ ਘਰ ਘਰ ਜਾ ਕੇ ਵੋਟਰਾਂ ਨੂੰ ਪਰਚਾਉਣ ਦਾ ਯਤਨ ਕੀਤਾ। ਪੀਐਮਐਲ ਐਨ ਦੇ ਮੁਖੀ ਸ਼ਾਹਬਾਜ਼ ਸ਼ਰੀਫ਼ ਨੇ ਡੇਰਾ ਗਾਜ਼ੀ ਖ਼ਾਨ ਤੇ ਰਾਵਲਪਿੰਡੀ ਜਦੋਂਕਿ ਉਨ੍ਹਾਂ ਦੇ ਪੁੱਤ ਹਮਜ਼ਾ ਨੇ ਲਾਹੌਰ ’ਚ ਚੋਣ ਰੈਲੀਆਂ ਕੀਤੀਆਂ। ਪੀਟੀਆਈ ਮੁਖੀ ਇਮਰਾਨ ਖ਼ਾਨ ਨੇ ਪੰਜਾਬ ਦੀ ਰਾਜਧਾਨੀ ਲਾਹੌਰ ’ਚ ਰੈਲੀ ਕੀਤੀ।
ਪੀਪੀਪੀ ਦੇ ਬਿਲਾਵਲ ਭੁੱਟੋ ਜ਼ਰਦਾਰੀ ਨੇ ਸਿੰਧ ਸੂਬੇ ’ਚ ਜੈਕੋਬਾਬਾਦ ਤੇ ਸ਼ਿਕਾਰਪੁਰ ’ਚ ਰੈਲੀਆਂ ਨੂੰ ਸੰਬੋਧਨ ਕੀਤਾ। ਐਮਐਮਏ ਆਗੂ ਮੌਲਾਨਾ ਫਜ਼ਲੁਰ ਰਹਿਮਾਨ ਤੇ ਸਿਰਾਜੁਲ ਹੱਕ ਨੇ ਰਾਜਧਾਨੀ ਇਸਲਾਮਾਬਾਦ ਵਿੱਚ ਤਾਕਤ ਦਾ ਮੁਜ਼ਾਹਰਾ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article