PUNJABMAILUSA.COM

ਪਾਕਿ ‘ਚ ਇਸਲਾਮ ਧਰਮ ਕਬੂਲ ਕੇ ਨਿਕਾਹ ਕਰਨ ਵਾਲੀ ਕਿਰਨ ਬਾਲਾ ਨੂੰ 220 ਰੁਪਏ ਅਦਾ ਕਰਕੇ ਮਿਲ ਜਾਵੇਗੀ ਪਾਕਿਸਤਾਨੀ ਨਾਗਰਿਕਤਾ

April 24
16:35 2018

ਹੁਸ਼ਿਆਰਪੁਰ/ਪਾਕਿਸਤਾਨ, 24 ਅਪ੍ਰੈਲ (ਪੰਜਾਬ ਮੇਲ)- ਪਾਕਿ ‘ਚ ਇਸਲਾਮ ਧਰਮ ਕਬੂਲ ਕੇ ਨਿਕਾਹ ਕਰਨ ਵਾਲੀ ਕਿਰਨ ਬਾਲਾ ਉਰਫ ਆਮਨਾ ਨੂੰ ਉਥੇ ਨਾਗਰਿਕਤਾ ਭਾਰਤੀ ਪਿੱਜ਼ੇ ਤੋਂ ਵੀ ਸਸਤੀ ਮਿਲੇਗੀ। ਉਸ ਨੂੰ ਸਿਰਫ ਪਾਕਿ ਕਰੰਸੀ ‘ਚ 220 ਰੁਪਏ ਅਦਾ ਕਰਕੇ ਉਥੇ ਨਾਗਰਿਕਤਾ ਮਿਲ ਜਾਵੇਗੀ। ਇਹ ਰਕਮ ਭਾਰਤ ਦੀ ਕਰੀਬ 150 ਰੁਪਏ ਬਣਦੀ ਹੈ। ਦੱਸਣਯੋਗ ਹੈ ਕਿ ਇੰਨੇ ਰੁਪਏ ‘ਚ ਭਾਰਤ ਵਿੱਚ ਇਕ ਪਿੱਜ਼ਾ ਆਉਂਦਾ ਹੈ, ਜਿੰਨੇ ‘ਚ ਪਾਕਿਸਤਾਨ ਦੀ ਨਾਗਰਿਕਤਾ ਮਿਲਦੀ ਹੈ। ਜ਼ਿਕਰਯੋਗ ਹੈ ਕਿ ਪੀ. ਸੀ. ਏ. 1951 ਦੇ ਸੈਕਸ਼ਨ 10 (2) ਦੇ ਮੁਤਾਬਕ ਪਾਕਿਸਤਾਨੀ ਵਿਅਕਤੀ ਦੇ ਨਾਲ ਨਿਕਾਹ ਕਰਵਾਉਣ ਵਾਲੀਆਂ ਵਿਦੇਸ਼ੀ ਮਹਿਲਾਵਾਂ ਨੂੰ ਨਾਗਰਿਕਤਾ ਹਾਸਲ ਕਰਨ ਲਈ ਸਿਰਫ 220 ਰੁਪਏ ਖਰਚ ਕਰਨੇ ਪੈਂਦੇ ਹਨ।
ਇਹ ਦਸਤਾਵੇਜ਼ ਜਮ੍ਹਾ ਕਰਵਾਉਣ ‘ਤੇ ਮਿਲੇਗੀ ਕਿਰਨ ਬਾਲਾ ਨੂੰ ਨਾਗਰਿਕਤਾ
ਕਿਰਨ ਬਾਲਾ ਉਰਫ ਆਮਨਾ ਨੂੰ ਐਪਲੀਕੇਸ਼ਨ ਫਾਰਮ ‘ਐੱਫ’ ਲੈਣਾ ਪਵੇਗਾ। ਇਸ ਐਪਲੀਕੇਸ਼ਨ ਫਾਰਮ ਦੇ ਨਾਲ ਬਿਨੈਕਾਰ ਵੱਲੋਂ 20 ਰੁਪਏ ਦਾ ਨਾਨ ਜੁਡੀਸ਼ੀਅਲ ਸਟਾਂਪ ਪੇਪਰ ਵਾਲਾ ਐਫੀਡੇਵਟ ਲੱਗੇਗਾ। ਇਸ ‘ਚ ਕੇਸ ਸਬੰਧੀ ਸਾਰੀ ਜਾਣਕਾਰੀ ਦਿੱਤੀ ਜਾਵੇਗੀ। ਐਪਲੀਕੇਸ਼ਨ ਫਾਰਮ ਨੋਟਰੀ ਪਬਲਿਕ ਜਾਂ ਮੈਜਿਸਟ੍ਰੇਟ ਵੱਲੋਂ ਤਸਦੀਕ ਕਰਵਾਉਣਾ ਪਵੇਗਾ। ਇਸੇ ਤਰ੍ਹਾਂ ਦਾ ਐਫੀਡੇਵਟ ਮਹਿਲਾ ਦੇ ਪਤੀ ਵੱਲੋਂ ਵੀ ਲਗਾਇਆ ਜਾਵੇਗਾ। ਐਫੀਡੇਵਿਟ ਦੇ ਨਾਲ ਪਾਕਿਸਤਾਨ ‘ਚ ਰਹਿਣ ਦੇ ਦਸਤਾਵੇਜ਼ਾਂ ਦੇ ਸਬੂਤ ਵੀ ਲੱਗਣਗੇ। ਬਿਨੈਕਾਰ ਦੇ ਪਾਸਪੋਰਟ ਦੇ ਜ਼ਰੂਰੀ ਪੇਜ਼ਾਂ ਦੀ ਫੋਟੋਕਾਪੀ ਲੱਗੇਗੀ। ਭਾਰਤ ‘ਚ ਰਹਿੰਦੇ ਨਜ਼ਦੀਕੀ ਰਿਸ਼ਤੇਦਾਰ ਦੀ ਲਿਸਟ ਵੀ ਲੱਗੇਗੀ। ਪਾਕਿ ਦਾ ਪਾਕਿਸਤਾਨੀ ਨਾਗਰਿਕਤਾ ਦਾ ਸਰਟੀਫਿਕੇਟ ਜਾਂ ਫਿਰ ਇਸ ਸਬੰਧੀ ਕੋਈ ਹੋਰ ਸਬੂਤ ਲੱਗ ਸਕਦੇ ਹਨ। 10 ਰੰਗੀਨ ਤਸਵੀਰਾਂ ਹਲਕੇ ਨੀਲੇ ਬੈਕਗ੍ਰਾਊਂਡ ਦੇ ਨਾਲ। ਇਨ੍ਹਾਂ ‘ਚੋਂ 2 ਤਸਵੀਰਾਂ ਨੋਟਰੀ ਪਬਲਿਕ ਜਾਂ ਮੈਜਿਸਟ੍ਰੇਟ ਵੱਲੋਂ ਤਸਦੀਕ ਕੀਤੀਆਂ ਹੋਈਆਂ ਹੋਣ। ਪਤੀ ਦੇ ਪਾਕਿਸਤਾਨੀ ਪਾਸਪੋਰਟ ਜਾਂ ਰਾਸ਼ਟਰੀ ਪਛਾਣ ਪੱਤਰ ਦੀ ਫੋਟੋਕਾਪੀ ਲੱਗੇਗੀ।
ਦੇਣੀ ਪਵੇਗੀ ਭਾਰਤੀ ਰਿਸ਼ਤੇਦਾਰਾਂ ਦੀ ਸੂਚੀ
ਇਸ ਐਪਲੀਕੇਸ਼ਨ ਫਾਰਮ ਨੂੰ ਸਬਮਿਟ ਕੀਤੇ ਜਾਣ ਅਤੇ ਕਾਰਵਾਈ ਪੂਰੀ ਹੋਣ ਤੋਂ ਬਾਅਦ ਹੀ ਨਿਕਾਹ ਕਰਵਾਉਣ ਵਾਲੀ ਵਿਦੇਸ਼ੀ ਮਹਿਲਾ ਨੂੰ ਪਾਕਿਸਤਾਨ ਦੀ ਨਾਗਰਿਕਤਾ ਮਿਲ ਜਾਂਦੀ ਹੈ। ਕਿਰਨ ਬਾਲਾ ਨੂੰ ਵੀ ਇਸੇ ਪ੍ਰਕਿਰਿਆ ‘ਚੋਂ ਨਿਕਲ ਕੇ ਪਾਕਿਸਾਨੀ ਨਾਗਰਿਕਤਾ ਮਿਲੇਗੀ। ਇਥੇ ਉਸ ਦੇ ਲਈ ਇਕ ਚੀਜ਼ ਮੁਸ਼ਕਿਲ ਪੈਦਾ ਕਰ ਸਕਦੀ ਹੈ। ਉਹ ਹੈ ਭਾਰਤ ‘ਚ ਰਹਿੰਦੇ ਰਿਸ਼ਤੇਦਾਰਾਂ ਦੀ ਸੂਚੀ। ਨਾਗਰਿਕਤਾ ਹਾਸਲ ਕਰਨ ਲਈ ਕਿਰਨ ਬਾਲਾ ਨੂੰ ਭਾਰਤ ‘ਚ ਰਹਿੰਦੇ ਆਪਣੇ ਰਿਸ਼ਤੇਦਾਰਾਂ ਦੀ ਸੂਚੀ ਦੇਣੀ ਪਵੇਗੀ।
ਕੀ ਬੱਚਿਆਂ ਨੂੰ ਕਰੇਗੀ ਸੂਚੀ ‘ਚ ਸ਼ਾਮਲ
ਹੁਣ ਸੋਚਣ ਵਾਲੀ ਗੱਲ ਇਹ ਹੈ ਕਿ ਕੀ ਇਸ ਸੂਚੀ ‘ਚ ਉਹ ਆਪਣੇ ਕਿਹੜੇ-ਕਿਹੜੇ ਰਿਸ਼ਤੇਦਾਰਾਂ ਨੂੰ ਸ਼ਾਮਲ ਕਰੇਗੀ। ਇਸ ‘ਚ ਉਹ ਆਪਣੇ ਬੱਚਿਆਂ ਨੂੰ ਸ਼ਾਮਲ ਕਰੇਗੀ ਜਾਂ ਨਹੀਂ। ਜੇਕਰ ਸ਼ਾਮਲ ਕਰੇਗੀ ਤਾਂ ਕੀ ਕਹਿ ਕੇ ਕਰੇਗੀ। ਇਥੇ ਇਕ ਸਮੱਸਿਆ ਇਹ ਵੀ ਹੈ ਕਿ ਕਿਰਨ ਬਾਲਾ ਦਾ ਝੂਠ ਸਾਹਮਣੇ ਆਉਣ ‘ਤੇ ਵੀ ਕੀ ਪਾਕਿਸਤਾਨ ਉਸ ਦੀ ਨਾਗਰਿਕਤਾ ਅਤੇ ਨਿਕਾਹ ਨੂੰ ਮਾਨਤਾ ਦੇਵੇਗਾ। ਫਿਲਹਾਲ ਪਾਕਿਸਤਾਨ ਜਾਣਾ ਕਿਰਨ ਬਾਲਾ ਦੇ ਲਈ ਜਿੰਨਾ ਮੁਸ਼ਕਿਲ ਕੰਮ ਸੀ, ਉਨਾ ਹੀ ਆਸਾਨ ਉਸ ਦੇ ਲਈ ਪਾਕਿਸਤਾਨ ਦੀ ਨਾਗਰਿਕਤਾ ਹਾਸਲ ਕਰਨੀ ਹੋਵੇਗੀ। ਇਸ ਬਾਰੇ ਅਗਲੇ ਕੁਝ ਦਿਨਾਂ ‘ਚ ਪਤਾ ਲੱਗ ਹੀ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article