ਪਾਕਿ ‘ਚ ਸਿਰਫ਼ ਪੰਜ ਦਿਨਾਂ ਦੇ ਹੋਣਗੇ ਸ੍ਰੀ ਗੁਰੂ ਨਾਨਕ ਦੇਵ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

78
Share

ਸ਼੍ਰੋਮਣੀ ਕਮੇਟੀ ਨੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਦੀ ਤਿਆਰੀ ਆਰੰਭੀ
ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਮੇਲ)- ਕਰੋਨਾ ਮਹਾਂਮਾਰੀ ਦਾ ਪ੍ਰਭਾਵ ਅਜੇ ਵੀ ਰਹਿਣ ਕਾਰਨ ਇਸ ਵਾਰ ਪਾਕਿਸਤਾਨ ਵਿੱਚ ਗੁਰੂ ਨਾਨਕ ਦੇਵ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਸਿਰਫ਼ ਪੰਜ ਦਿਨਾਂ ਦੇ ਹੋਣਗੇ। ਇਹ ਫ਼ੈਸਲਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਈ.ਟੀ.ਪੀ.ਬੀ. (ਈਵੈਕਿਊ ਟਰੱਸਟ ਪ੍ਰਾਪਰਟੀ ਬੋਰਡ) ਦੇ ਅਧਿਕਾਰੀਆਂ ਵਿਚਾਲੇ ਲਾਹੌਰ ‘ਚ ਹੋਈ ਇੱਕ ਮੀਟਿੰਗ ‘ਚ ਲਿਆ ਗਿਆ ਹੈ। ਮੀਟਿੰਗ ਵਿੱਚ ‘ਪੀ.ਜੀ.ਪੀ.ਸੀ.’ ਦੇ ਪ੍ਰਧਾਨ ਸਤਵੰਤ ਸਿੰਘ, ਈ.ਟੀ.ਪੀ.ਬੀ. ਦੇ ਚੇਅਰਮੈਨ ਡਾ. ਆਮਿਰ ਅਹਿਮਦ ਤੇ ਹੋਰ ਅਧਿਕਾਰੀ ਸ਼ਾਮਲ ਹੋਏ। ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਕਰੋਨਾਵਾਇਰਸ ਕਾਰਨ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਸੰਖੇਪ ਰੂਪ ‘ਚ ਕੀਤੇ ਜਾਣਗੇ। ਇਹ ਸਮਾਗਮ ਸਿਰਫ਼ ਪੰਜ ਦਿਨਾਂ ਵਾਸਤੇ ਨਨਕਾਣਾ ਸਾਹਿਬ ਵਿਖੇ ਹੀ ਹੋਣਗੇ। ਮੀਟਿੰਗ ‘ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸਮਾਗਮਾਂ ਬਾਰੇ ਡਿਊਟੀਆਂ ਵੀ ਲਾਈਆਂ ਗਈਆਂ।


Share