PUNJABMAILUSA.COM

ਪਾਕਿ ‘ਚ ਸਿੱਖ ਪਰਿਵਾਰ ਨੂੰ ਜ਼ਬਰੀ ਘਰੋਂ ਕੱਢਿਆ

ਪਾਕਿ ‘ਚ ਸਿੱਖ ਪਰਿਵਾਰ ਨੂੰ ਜ਼ਬਰੀ ਘਰੋਂ ਕੱਢਿਆ

ਪਾਕਿ ‘ਚ ਸਿੱਖ ਪਰਿਵਾਰ ਨੂੰ ਜ਼ਬਰੀ ਘਰੋਂ ਕੱਢਿਆ
July 11
10:11 2018

ਇਸਲਾਮਾਬਾਦ, 11 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ‘ਚ ਆਏ ਦਿਨ ਭਾਰਤੀਆਂ ਨਾਲ ਵਿਤਕਰੇ ਦੀਆਂ ਕਈ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਇਨ੍ਹੀਂ ਦਿਨੀ ਪਾਕਿਸਤਾਨ ਦੇ ਇਕ ਸਿੱਖ ਪੁਲਿਸ ਅਫਸਰ ਦੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ‘ਚ ਉਹ ਸਿੱਖ ਸੰਗਤ ਤੋਂ ਮਦਦ ਦੀ ਅਪੀਲ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ।
ਜਾਣਕਾਰੀ ਮੁਤਾਬਕ ਵੀਡੀਓ ‘ਚ ਦਿਖਾਈ ਦੇ ਰਿਹਾ ਵਿਅਕਤੀ ਪਾਕਿਸਤਾਨ ਦੀ ਪਹਿਲਾ ਸਿੱਖ ਟ੍ਰੈਫਿਕ ਪੁਲਿਸ ਅਫਸਰ ਗੁਲਾਬ ਸਿੰਘ ਹੈ। ਵੀਡੀਓ ਰਾਹੀਂ ਹੱਡ ਬੀਤੀ ਸੁਣਾਉਂਦਿਆਂ ਗੁਲਾਬ ਸਿੰਘ ਨੇ ਦੱਸਿਆ ਕਿ ਉਸ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਸਣੇ ਘਰ ‘ਚੋਂ ਕੱਢ ਦਿੱਤਾ ਗਿਆ ਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ। ਇਥੋਂ ਤੱਕ ਕਿ ਉਸ ਦੀ ਪਗੜੀ ਵੀ ਖੋਹ ਲਈ ਗਈ ਤੇ ਉਸ ਦੇ ਕੇਸਾਂ ਦੀ ਬੇਅਦਬੀ ਕੀਤੀ ਗਈ। ਆਪਣੇ ਨਾਲ ਹੋਈ ਬਦਸਲੂਕੀ ਨੂੰ ਗੁਲਾਬ ਸਿੰਘ ਨੇ ਇਕ ਵੀਡੀਓ ਰਾਹੀਂ ਬਿਆਨ ਕੀਤਾ ਤੇ ਸਿੱਖ ਸੰਗਤ ਤੋਂ ਮਦਦ ਦੀ ਅਪੀਲ ਕੀਤੀ। ਉੱਧਰ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਜ. ਸਕੱਤਰ ਮਨਜਿੰਦਰ ਸਿੰਘ ਨੇ ਇਸ ਸਾਰੀ ਘਟਨਾ ਦੀ ਸਖਤ ਨਿੰਦਾ ਕੀਤੀ ਤੇ ਕਿਹਾ ਕਿ ਉਹ ਇਸ ਸਾਰੇ ਮਸਲੇ ਨੂੰ ਲੈ ਕੇ ਭਾਰਤੀ ਹਾਈ ਕਮਿਸ਼ਨ ਤੇ ਭਾਰਤ ਸਰਕਾਰ ਦੇ ਮਾਧਿਅਮ ਰਾਹੀਂ ਪਾਕਿਸਤਾਨ ਸਰਕਾਰ ਨਾਲ ਵੀ ਸੰਪਰਕ ਕਰਨਗੇ।
ਪਾਕਿਸਤਾਨ ‘ਚ ਵੱਸਦੇ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਅਕਸਰ ਸਵਾਲ ਖੜ੍ਹੇ ਹੁੰਦੇ ਰਹੇ ਹਨ ਤੇ ਅਜਿਹੇ ‘ਚ ਇਕ ਵੱਡਾ ਸਵਾਲ ਇਹ ਵੀ ਹੈ ਕਿ ਪਾਕਿਸਤਾਨ ‘ਚ ਵੱਸਣ ਵਾਲੇ ਘੱਟ ਗਿਣਤੀ ਸਿੱਖਾਂ ‘ਤੇ ਇਹ ਅਤਿਆਚਾਰ ਕਦੋਂ ਤੱਕ ਹੁੰਦਾ ਰਹੇਗਾ।

About Author

Punjab Mail USA

Punjab Mail USA

Related Articles

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article