PUNJABMAILUSA.COM

ਪਾਕਿ ‘ਚ ਸੰਗਤ ਲਈ ਮੁੜ ਖੁੱਲ੍ਹਿਆ ਗੁਰਦੁਆਰਾ ਬਾਲ ਲੀਲ੍ਹਾ ਸਾਹਿਬ

ਪਾਕਿ ‘ਚ ਸੰਗਤ ਲਈ ਮੁੜ ਖੁੱਲ੍ਹਿਆ ਗੁਰਦੁਆਰਾ ਬਾਲ ਲੀਲ੍ਹਾ ਸਾਹਿਬ

ਪਾਕਿ ‘ਚ ਸੰਗਤ ਲਈ ਮੁੜ ਖੁੱਲ੍ਹਿਆ ਗੁਰਦੁਆਰਾ ਬਾਲ ਲੀਲ੍ਹਾ ਸਾਹਿਬ
February 11
05:45 2019

ਜਲੰਧਰ, 11 ਫਰਵਰੀ (ਪੰਜਾਬ ਮੇਲ)- ਨਨਕਾਣਾ ਸਾਹਿਬ (ਪਾਕਿਸਤਾਨ) ‘ਚ ਗੁਰਦੁਆਰਾ ਬਾਲ ਲੀਲ੍ਹਾ ਸਾਹਿਬ ਦੀ ਮੁੱਖ ਇਮਾਰਤ 10 ਸਾਲ ਦੇ ਨਵੀਨੀਕਰਨ ਮਗਰੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤੀ ਗਈ ਹੈ। ਇਹ ਗੁਰਦੁਆਰਾ ਉਸ ਥਾਂ ‘ਤੇ ਸੁਸ਼ੋਭਿਤ ਹੈ, ਜਿਥੋਂ ਦੇ ਖੇਤਾਂ ‘ਚ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਬਚਪਨ ‘ਚ ਆਪਣੇ ਦੋਸਤਾਂ ਨਾਲ ਖੇਡਿਆ ਕਰਦੇ ਸਨ ਅਤੇ ਉਨ੍ਹਾਂ ਨੂੰ ਪ੍ਰਮਾਤਮਾ ਦੀ ਭਗਤੀ ਦਾ ਗਿਆਨ ਦਿੰਦੇ ਸਨ। ਇਹ ਗੁਰਦੁਆਰਾ, ਜਨਮ ਅਸਥਾਨ ਤੋਂ 300 ਮੀਟਰ ਦੱਖਣ-ਪੂਰਬ ‘ਚ ਪੈਂਦਾ ਹੈ।
1921 ਤੋਂ ਪਹਿਲਾਂ ਗੁਰਦੁਆਰੇ ਦਾ ਪ੍ਰਬੰਧ ਨਿਰਮਲੇ ਸਿੱਖਾਂ ਵੱਲੋਂ ਦੇਖਿਆ ਜਾਂਦਾ ਸੀ। 1921 ਅਤੇ 1947 ਵਿਚਕਾਰ ਗੁਰਦੁਆਰੇ ਦੀ ਦੇਖਭਾਲ ਸਿੱਖਾਂ ਕੋਲ ਆ ਗਈ ਸੀ। ਵੰਡ ਤੋਂ ਬਾਅਦ ਇਸ ਦਾ ਪ੍ਰਬੰਧ ਪਾਕਿਸਤਾਨ ਦੇ ਔਕਾਫ਼ ਬੋਰਡ ਨੂੰ ਤਬਦੀਲ ਕਰ ਦਿੱਤਾ ਗਿਆ ਸੀ। ਇਮਾਰਤ ਦੀ ਹਾਲਤ ਖਸਤਾ ਹੋਣ ਕਰਕੇ ਸੰਗਤਾਂ ਲਈ ਗੁਰਦੁਆਰਾ ਕਰੀਬ 17 ਸਾਲ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ।
ਗੁਰਦੁਆਰੇ ਦੇ ਗ੍ਰੰਥੀ ਸੁਖਬੀਰ ਸਿੰਘ ਮਾਨ ਨੇ ਫੋਨ ‘ਤੇ ਦੱਸਿਆ, ”ਹੁਣ ਕਾਰ ਸੇਵਾ ਮੁਕੰਮਲ ਹੋਣ ਮਗਰੋਂ ਗੁਰਦੁਆਰੇ ਨੂੰ ਸੰਗਤ ਦੇ ਦਰਸ਼ਨ ਲਈ ਮੁੜ ਖੋਲ੍ਹ ਦਿੱਤਾ ਗਿਆ ਹੈ। ਕਾਰ ਸੇਵਾ ‘ਚ ਯੂ.ਕੇ. ਆਧਾਰਿਤ ਜਥੇ ਗੁਰੂ ਕਾ ਬਾਗ, ਬਾਬਾ ਜਗਤਾਰ ਸਿੰਘ ਤਰਨ ਤਾਰਨ, ਔਕਾਫ਼ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਚੇਚੇ ਤੌਰ ‘ਤੇ ਸਹਿਯੋਗ ਕੀਤਾ ਹੈ।” ਉਨ੍ਹਾਂ ਕਿਹਾ ਕਿ ਲੰਗਰ ਹਾਲ, ਪ੍ਰਕਾਸ਼ ਅਸਥਾਨ ਅਤੇ ਸੁਖਾਸਨ ਸਥਾਨ ਦਾ ਨਵੀਨੀਕਰਨ ਕੀਤਾ ਗਿਆ ਹੈ। ‘ਗੁਰਦੁਆਰੇ ਨਾਲ ਲਗਦਾ ਪੁਰਾਣਾ ਸਰੋਵਰ ਸੁੱਕ ਚੁੱਕਾ ਹੈ ਅਤੇ ਉਸ ਦੇ ਨਵੀਨੀਕਰਨ ਦੀ ਲੋੜ ਹੈ।’ ਮੰਨਿਆ ਜਾਂਦਾ ਹੈ ਕਿ ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ਨੇ ਵੀ ਨਗਰ ਦਾ ਦੌਰਾ ਕਰਕੇ ਗੁਰਦੁਆਰੇ ਦਾ ਘੇਰਾ ਵਧਾਇਆ ਸੀ। 1748 ‘ਚ ਮੁਲਤਾਨ ‘ਤੇ ਜਿੱਤ ਮਗਰੋਂ ਦੀਵਾਨ ਕੌੜਾ ਮੱਲ ਨੇ ਪਵਿੱਤਰ ਸਰੋਵਰ ਦੀ ਸਫ਼ਾਈ ਕਰਵਾ ਕੇ ਉਸ ‘ਚ ਇੱਟਾਂ ਲਗਵਾਈਆਂ ਸਨ। ਸਾਲ 1800 ਦੀ ਸ਼ੁਰੂਆਤ ‘ਚ ਗੁਰਦੁਆਰੇ ਦੇ ਨਵੀਨੀਕਰਨ ਅਤੇ ਸਰੋਵਰ ਨੂੰ ਵੱਡਾ ਕਰਨ ‘ਚ ਮਹਾਰਾਜਾ ਰਣਜੀਤ ਸਿੰਘ ਨੇ ਅਹਿਮ ਭੂਮਿਕਾ ਨਿਭਾਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article