PUNJABMAILUSA.COM

ਪਾਕਿ ਨਿਆਇਕ ਸਮੀਖਿਆ ਬੋਰਡ ਵੱਲੋਂ ਹਾਫਿਜ਼ ਸਈਦ ਦੀ ਰਿਹਾਈ ਦੇ ਹੁਕਮ

ਪਾਕਿ ਨਿਆਇਕ ਸਮੀਖਿਆ ਬੋਰਡ ਵੱਲੋਂ ਹਾਫਿਜ਼ ਸਈਦ ਦੀ ਰਿਹਾਈ ਦੇ ਹੁਕਮ

ਪਾਕਿ ਨਿਆਇਕ ਸਮੀਖਿਆ ਬੋਰਡ ਵੱਲੋਂ ਹਾਫਿਜ਼ ਸਈਦ ਦੀ ਰਿਹਾਈ ਦੇ ਹੁਕਮ
November 23
14:42 2017

ਲਾਹੌਰ, 23 ਨਵੰਬਰ (ਪੰਜਾਬ ਮੇਲ)-ਪਾਕਿਸਤਾਨੀ ਨਿਆਇਕ ਸਮੀਖਿਆ ਬੋਰਡ ਨੇ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ਼ ਸਈਦ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਇਸ ਨਾਲ 2008 ਮੁੰਬਈ ਅੱਤਵਾਦੀ ਹਮਲੇ ਦੇ ਮੁੱਖ ਸਾਜ਼ਿਸ਼ਘਾੜੇ ਨੂੰ ਨਿਆਂ ਦੇ ਕਟਹਿਰੇ ‘ਚ ਠੱਲ੍ਹਣ ਸਬੰਧੀ ਭਾਰਤ ਦੇ ਯਤਨਾਂ ਨੂੰ ਝਟਕਾ ਲੱਗਾ ਹੈ। ਦੱਸਣਯੋਗ ਹੈ ਕਿ ਪਾਬੰਦੀਸ਼ੁਦਾ ਜਮਾਤ-ਉਦ-ਦਾਵਾ ਮੁਖੀ ਇਸ ਸਾਲ ਜਨਵਰੀ ਤੋਂ ਘਰ ‘ਚ ਨਜ਼ਰਬੰਦ ਹੈ ਅਤੇ ਅਮਰੀਕਾ ਨੇ ਉਸ ਦੇ ਸਿਰ ‘ਤੇ ਇਕ ਕਰੋੜ ਡਾਲਰ ਦਾ ਇਨਾਮ ਐਲਾਨਿਆ ਹੈ।
ਸਈਦ ਦੀ ਨਜ਼ਰਬੰਦੀ ‘ਚ ਹੋਰ ਤਿੰਨ ਮਹੀਨਿਆਂ ਦਾ ਵਾਧਾ ਕਰਨ ਬਾਰੇ ਸਰਕਾਰ ਦੀ ਅਰਜ਼ੀ ਨੂੰ ਰੱਦ ਕਰਦਿਆਂ ਪੰਜਾਬ ਸੂਬੇ ਦੇ ਨਿਆਂਇਕ ਸਮੀਖਿਆ ਬੋਰਡ, ਜਿਸ ‘ਚ ਲਾਹੌਰ ਹਾਈ ਕੋਰਟ ਦੇ ਜੱਜ ਸ਼ਾਮਲ ਹਨ, ਨੇ 30 ਦਿਨਾਂ ਦੀ ਨਜ਼ਰਬੰਦੀ (ਜੋ ਅਗਲੇ ਕੁੱਝ ਦਿਨਾਂ ‘ਚ ਸਮਾਪਤ ਹੋਣ ਵਾਲੀ ਹੈ) ਬਾਅਦ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਜਸਟਿਸ ਅਬਦੁਲ ਸਾਮੀ ਖਾਨ ਦੀ ਅਗਵਾਈ ਵਾਲੇ ਬੋਰਡ ਨੇ ਕਿਹਾ, ”ਸਰਕਾਰ ਨੇ ਹੁਕਮ ਦਿੱਤਾ ਹੈ ਕਿ ਜੇਕਰ ਹਾਫਿਜ਼ ਸਈਦ ਕਿਸੇ ਹੋਰ ਕੇਸ ਵਿੱਚ ਨਹੀਂ ਲੋੜੀਂਦਾ ਤਾਂ ਉਸ ਨੂੰ ਰਿਹਾਅ ਕੀਤਾ ਜਾਵੇ।”
ਸਰਕਾਰ ਨੇ ਜੇਕਰ ਉਸ ਨੂੰ ਕਿਸੇ ਹੋਰ ਕੇਸ ‘ਚ ਹਿਰਾਸਤ ਵਿਚ ਨਾ ਲਿਆ ਤਾਂ ਸਈਦ ਅਗਲੇ ਕੁਝ ਦਿਨਾਂ ਵਿਚ ਰਿਹਾਅ ਹੋ ਸਕਦਾ ਹੈ। ਪਰ ਪੰਜਾਬ ਸਰਕਾਰ ਅੰਦਰਲੇ ਸੂਤਰਾਂ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਸਈਦ ਦੀ ਰਿਹਾਈ ਨਾ ਹੋਣ ਦੀ ਸੰਭਾਵਨਾ ਹੈ ਕਿਉਂਕਿ ਸਰਕਾਰ ਉਸ ਨੂੰ ਹੋਰ ਕੇਸ ਵਿਚ ਹਿਰਾਸਤ ‘ਚ ਲੈਣ ਬਾਰੇ ਵਿਚਾਰ ਕਰ ਰਹੀ ਹੈ।
ਭਾਰਤ ਵੱਲੋਂ ਪਾਕਿਸਤਾਨ ਨੂੰ ਮੁੰਬਈ ਅੱਤਵਾਦੀ ਹਮਲੇ ਦੀ ਮੁੜ-ਜਾਂਚ ਕਰਾਉਣ ਲਈ ਵਾਰ-ਵਾਰ ਕਹਿਣ ਤੋਂ ਇਲਾਵਾ ਉਸ ਵੱਲੋਂ ਇਸਲਾਮਾਬਾਦ ਨੂੰ ਮੁਹੱਈਆ ਕਰਾਏ ਸਬੂਤਾਂ ਦੀ ਰੌਸ਼ਨੀ ‘ਚ ਸਈਦ ਤੇ ਲਸ਼ਕਰ-ਏ-ਤੋਇਬਾ ਦੇ ਅਪਰੇਸ਼ਨਜ਼ ਕਮਾਂਡਰ ਜ਼ਕੀਉਰ ਰਹਿਮਾਨ ਲਖਵੀ ਖ਼ਿਲਾਫ਼ ਮੁਕੱਦਮਾ ਚਲਾਏ ਜਾਣ ਦੀ ਮੰਗ ਵੀ ਕੀਤੀ ਗਈ ਹੈ। ਸੰਘੀ ਵਿੱਤ ਮੰਤਰਾਲੇ ਦਾ ਇਕ ਅਧਿਕਾਰੀ ਨਿਆਇਕ ਬੋਰਡ ਅੱਗੇ ਪੇਸ਼ ਹੋਇਆ ਅਤੇ ਸਈਦ ਦੀ ਹਿਰਾਸਤ ਨੂੰ ਜਾਇਜ਼ ਠਹਿਰਾਉਣ ਵਾਲੇ ‘ਕੁਝ ਅਹਿਮ ਸਬੂਤ’ ਸੌਂਪੇ। ਪਰ ਇਸ ਅਫ਼ਸਰ ਦੀਆਂ ਦਲੀਲਾਂ ਬੋਰਡ ਨੂੰ ਪ੍ਰਭਾਵਿਤ ਨਹੀਂ ਕਰ ਸਕੀਆਂ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਇਸ ਬੋਰਡ ਨੂੰ ਦੱਸਿਆ ਸੀ ਕਿ ਜੇਕਰ ਸਈਦ ਨੂੰ ਰਿਹਾਅ ਕੀਤਾ ਤਾਂ ਪਾਕਿਸਤਾਨ ਨੂੰ ਕੌਮਾਂਤਰੀ ਭਾਈਚਾਰੇ ਤੋਂ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਥੇ ਸਰਕਾਰੀ ਸੂਤਰਾਂ ਨੇ ਕਿਹਾ ਕਿ ਹਾਫਿਜ਼ ਸਈਦ ਦੀ ਰਿਹਾਈ ਦੇ ਹੁਕਮਾਂ ਤੋਂ ਸਪੱਸ਼ਟ ਹੋ ਗਿਆ ਹੈ ਕਿ ਅੱਤਵਾਦ ਦੇ ਮੁੱਦੇ ‘ਤੇ ਪਾਕਿਸਤਾਨ ਕਿਵੇਂ ਆਲਮੀ ਭਾਈਚਾਰੇ ਨੂੰ ‘ਮੂਰਖ’ ਬਣਾ ਰਿਹਾ ਹੈ। ਇਸ ‘ਚੋਂ ਅੱਤਵਾਦ ਦੇ ਟਾਕਰੇ ਬਾਰੇ ਇਸਲਾਮਾਬਾਦ ਦਾ ‘ਢਕਵੰਜ’ ਝਲਕ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article