PUNJABMAILUSA.COM

ਪਾਕਿ ਨੂੰ ਆਰਥਿਕ ਸੰਕਟ ਤੋਂ ਕੱਢਣ ਲਈ ਇਮਰਾਨ ਖਾਨ ਸਰਕਾਰ ਪਨੀਰ ‘ਤੇ ਲਾ ਸਕਦੀ ਹੈ ਬੈਨ!

ਪਾਕਿ ਨੂੰ ਆਰਥਿਕ ਸੰਕਟ ਤੋਂ ਕੱਢਣ ਲਈ ਇਮਰਾਨ ਖਾਨ ਸਰਕਾਰ ਪਨੀਰ ‘ਤੇ ਲਾ ਸਕਦੀ ਹੈ ਬੈਨ!

ਪਾਕਿ ਨੂੰ ਆਰਥਿਕ ਸੰਕਟ ਤੋਂ ਕੱਢਣ ਲਈ ਇਮਰਾਨ ਖਾਨ ਸਰਕਾਰ ਪਨੀਰ ‘ਤੇ ਲਾ ਸਕਦੀ ਹੈ ਬੈਨ!
September 10
17:26 2018

ਨਵੀਂ ਦਿੱਲੀ, 10 ਸਤੰਬਰ (ਪੰਜਾਬ ਮੇਲ)- ਪਾਕਿਸਤਾਨ ਦੀ ਆਰਥਿਕ ਹਾਲਤ ਬਹੁਤ ਖਸਤਾ ਹੋ ਚੁੱਕੀ ਹੈ। ਦੇਸ਼ ਨੂੰ ਸੰਕਟ ਤੋਂ ਕੱਢਣ ਲਈ ਇਮਰਾਨ ਖਾਨ ਸਰਕਾਰ ਨੂੰ ਕਈ ਤਰ੍ਹਾਂ ਦੇ ਸੁਝਾਅ ਮਿਲ ਰਹੇ ਹਨ, ਜਿਸ ‘ਚ ਪਨੀਰ ਵਰਗੇ ਖਾਣੇ ‘ਤੇ ਵੀ ਬੈਨ ਲਗਾਇਆ ਜਾ ਸਕਦਾ ਹੈ। ਗੁਆਂਢੀ ਮੁਲਕ ‘ਚ ਕਈ ਆਰਥਿਕ ਸਲਾਹਕਾਰਾਂ ਨੇ ਇਸ ਤਰ੍ਹਾਂ ਦੇ ਪ੍ਰਸਤਾਵ ਦਿੱਤੇ ਹਨ।
ਪਾਕਿਸਤਾਨ ‘ਚ ਵਿਦੇਸ਼ ਤੋਂ ਭਾਰੀ ਮਾਤਰਾ ‘ਚ ਪਨੀਰ, ਕਾਰਾਂ ਤੇ ਸਮਾਰਟਫੋਨਾਂ ਦੀ ਦਰਾਮਦ ਹੁੰਦੀ ਹੈ। ਇਨ੍ਹਾਂ ਵਸਤਾਂ ਨੂੰ ਖਰੀਦਣ ਲਈ ਸਰਕਾਰ ਨੂੰ ਬਹੁਤ ਵੱਡੀ ਗਿਣਤੀ ‘ਚ ਡਾਲਰਾਂ ‘ਚ ਭੁਗਤਾਨ ਕਰਨਾ ਪੈਂਦਾ ਹੈ। ਉਥੇ ਹੀ ਦਰਾਮਦ ਹੋਣ ਵਾਲੀਆਂ ਵਸਤਾਂ ਦੀ ਗਿਣਤੀ ਬਹੁਤ ਘੱਟ ਹੋ ਗਈ ਹੈ। ਸਰਕਾਰ ਵਲੋਂ ਹਾਲ ਹੀ ‘ਚ ਗਠਿਤ ਇਕਨਾਮਿਕਸ ਕਾਊਂਸਲਿੰਗ ਨੇ ਸੁਝਾਅ ਦਿੰਦੇ ਹੋਏ ਕਿਹਾ ਕਿ ਉਹ ਦਰਾਮਦ ਹੋਈਆਂ ਵਸਤਾਂ ‘ਤੇ ਬੈਨ ਲਗਾ ਦੇਣ, ਜਿਸ ਨਾਲ ਆਈ.ਐੱਮ.ਐੱਫ. ਤੋਂ 15ਵੀਂ ਵਾਰ ਭੀਖ ਨਾ ਮੰਗਣੀ ਪਵੇ।
ਸਰਕਾਰ ਨੂੰ ਸੁਝਾਅ ਦਿੱਤੇ ਗਏ ਹਨ ਕਿ ਇਸ ਸਾਲ ਦੇ ਲਈ ਪਨੀਰ, ਗੱਡੀਆਂ, ਸਮਾਰਟਫੋਨਾਂ ਤੇ ਫਲਾਂ ਦੀ ਦਰਾਮਦ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਜਾਵੇਗੀ। ਇਸ ਕਦਮ ਨਾਲ ਹੀ ਸਰਕਾਰ ਨੂੰ ਸਿਰਫ ਇਕ ਸਾਲ ‘ਚ 4-5 ਬਿਲੀਅਨ ਡਾਲਰ ਦੀ ਬਚਤ ਹੋਵੇਗੀ। ਮੁਲਕ ਦਾ ਚਾਲੂ ਖਾਤਾ ਘਾਟਾ 30 ਜੂਨ ਤੱਕ ਪੈਟਰੋਲ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ 43 ਫੀਸਦੀ ਵਧ ਕੇ 18 ਬਿਲੀਅਨ ਡਾਲਰ ਦੇ ਪਾਰ ਚਲਾ ਗਿਆ ਹੈ। ਪਾਕਿਸਤਾਨ ਆਪਣੀ ਲੋੜ ਦਾ 80 ਫੀਸਦੀ ਕੱਚਾ ਤੇਲ ਦਰਾਮਦ ਕਰਦਾ ਹੈ। ਪਾਕਿਸਤਾਨ ਦਾ ਸਟੇਟ ਬੈਂਕ ਦਸੰਬਰ ਤੋਂ ਲੈ ਕੇ ਹੁਣ ਤੱਕ ਚਾਰ ਵਾਰ ਰੁਪਏ ਦੀ ਕੀਮਤ ‘ਚ ਕਮੀ ਦਰਜ ਕਰ ਚੁੱਕਾ ਹੈ। ਉਥੇ ਹੀ ਵਿਆਜ ਦਰਾਂ ‘ਚ ਤਿੰਨ ਵਾਰ ਵਾਧਾ ਹੋ ਚੁੱਕਿਆ ਹੈ।
ਕਰ ਲੈਣਗੇ 9 ਅਰਬ ਡਾਲਰ ਦਾ ਜੁਗਾੜ!
ਪਾਕਿਸਤਾਨੀ ਵਿੱਤ ਮੰਤਰੀ ਅਸਦ ਉਮਰ ਨੇ ਮੰਨਿਆ ਕਿ ਵਿਦੇਸ਼ੀ ਮੁਦਰਾ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੂੰ ਚਾਲੂ ਖਾਤਾ ਘਾਟੇ ਨਾਲ ਨਿਪਟਣ ਲਈ 9 ਅਰਬ ਡਾਲਰ ਦੀ ਲੋੜ ਹੈ ਪਰ ਫਿਲਹਾਲ ਅਸੀਂ ਆਈ.ਐੱਮ.ਐੱਫ. ਜਾਣ ਦਾ ਕੋਈ ਫੈਸਲਾ ਨਹੀਂ ਲਿਆ ਹੈ। ਪੀ.ਟੀ.ਆਈ. ਅਗਵਾਈ ਵਾਲੀ ਨਵੀਂ ਇਮਰਾਨ ਖਾਨ ਦੀ ਸਰਕਾਰ ਦੇ ਸਾਹਮਣੇ ਦੇਸ਼ ਦੀ ਅਰਥਵਿਵਸਥਾ ‘ਚ ਸੁਧਾਰ ਲਿਆਉਣ ਦੀ ਚੁਣੌਤੀ ਹੈ ਕਿਉਂਕਿ ਸੱਤਾ ‘ਚ ਆਈ ਨਵੀਂ ਸਰਕਾਰ ਨੂੰ ਤੁਰੰਤ ਪ੍ਰਭਾਵ ਨਾਲ 12 ਅਰਬ ਡਾਲਰ ਦੀ ਲੋੜ ਹੈ।
ਪਾਕਿਸਤਾਨ ਸੰਸਦ ਦੇ ਉੱਚ ਸਦਨ ‘ਚ ਸਵਾਲਾਂ ਦਾ ਜਵਾਬ ਦਿੰਦੇ ਹੋਏ ਉਮਰ ਨੇ ਕਿਹਾ ਕਿ ਬਜਟ ਦੇ ਮੁਤਾਬਕ ਸਾਨੂੰ 9 ਅਰਬ ਡਾਲਰ ਦੀ ਲੋੜ ਹੈ ਪਰ ਅਸੀਂ ਇਸ ਦੀ ਜੜ੍ਹ ਤੱਕ ਜਾ ਕੇ ਸਮੱਸਿਆ ਦਾ ਹੱਲ ਕਰਨਾ ਚਾਹੁੰਦੇ ਹਾਂ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਅਰਥਵਿਵਸਥਾ ‘ਚ ਸੁਧਾਰ ਲਈ ਜੋ ਉਪਾਅ ਕੀਤੇ ਜਾ ਰਹੇ ਹਨ ਉਨ੍ਹਾਂ ਦਾ ਨਤੀਜਾ ਦੋ ਤੋਂ ਤਿੰਨ ਸਾਲਾਂ ‘ਚ ਮਿਲੇਗਾ। ਇਸ ਵਿਚਾਲੇ ਦੇਸ਼ ਉਧਾਰ ਹੀ ਲਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article