PUNJABMAILUSA.COM

ਪਾਕਿ ਨੇ ਕਰਤਾਰਪੁਰ ਕੋਰੀਡੋਰ ਸਮਝੌਤੇ ਦਾ ਖਰੜਾ ਭਾਰਤ ਨਾਲ ਕੀਤਾ ਸਾਂਝਾ

ਪਾਕਿ ਨੇ ਕਰਤਾਰਪੁਰ ਕੋਰੀਡੋਰ ਸਮਝੌਤੇ ਦਾ ਖਰੜਾ ਭਾਰਤ ਨਾਲ ਕੀਤਾ ਸਾਂਝਾ

ਪਾਕਿ ਨੇ ਕਰਤਾਰਪੁਰ ਕੋਰੀਡੋਰ ਸਮਝੌਤੇ ਦਾ ਖਰੜਾ ਭਾਰਤ ਨਾਲ ਕੀਤਾ ਸਾਂਝਾ
January 23
09:23 2019

ਇਸਲਾਮਾਬਾਦ, 23 ਜਨਵਰੀ (ਪੰਜਾਬ ਮੇਲ)- ਪਾਕਿਸਤਾਨ ਨੇ ਸੋਮਵਾਰ ਨੂੰ ਕਿਹਾ ਕਿ ਉਸ ਨੇ ਕਰਤਾਰਪੁਰ ਕੋਰੀਡੋਰ ਸਮਝੌਤੇ ਦਾ ਖਰੜਾ ਭਾਰਤ ਨਾਲ ਸਾਂਝਾ ਕੀਤਾ ਹੈ। ਉਸ ਨੇ ਭਾਰਤ ਨੂੰ ਸੱਦਾ ਭੇਜਿਆ ਹੈ ਕਿ ਉਹ ਜਲਦੀ ਹੀ ਆਪਣੀ ਟੀਮ ਨੂੰ ਇਸਲਾਮਾਬਾਦ ਭੇਜ ਕੇ ਡੀਲ ਨੂੰ ਫਾਈਨਲ ਕਰੇ। ਪੇਸ਼ ਕੀਤੇ ਗਏ ਖਰੜੇ ਤਹਿਤ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਨੈਰੋਵਾਲ ਸਥਿਤ ਦਰਬਾਰ ਸਾਹਿਬ ਕਰਤਾਰਪੁਰ ਜਾਣ ਦੀ ਸੁਵਿਧਾ ਦਿੱਤੀ ਜਾਵੇਗੀ। ਇਹ ਗੁਰਦੁਆਰਾ ਭਾਰਤੀ ਸਰਹੱਦ ‘ਚ ਗੁਰਦਾਸਪੁਰ ਤੋਂ ਤਕਰੀਬਨ 4.5 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ।
ਪਾਕਿਸਤਾਨ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਮੁਹੰਮਦ ਫੈਸਲ ਨੇ ਇਕ ਬਿਆਨ ‘ਚ ਕਿਹਾ ਕਿ ਇਸਲਾਮਾਬਾਦ ਸਥਿਤ ਭਾਰਤੀ ਦੂਤਘਰ ਦੇ ਮਾਧਿਅਮ ਨਾਲ ਪ੍ਰਸਤਾਵ ਦਾ ਖਰੜਾ ਭਾਰਤ ਨੂੰ ਸੌਂਪਿਆ ਗਿਆ ਹੈ। ਸ਼ਾਹ ਫੈਸਲ ਨੇ ਕਿਹਾ ਕਿ ਇਹ ਕਦਮ ਵੱਖ-ਵੱਖ ਧਰਮਾਂ ‘ਚ ਆਪਸੀ ਤਾਲ-ਮੇਲ ਬਣਾਉਣ ਅਤੇ ਧਾਰਮਿਕ ਸਹਿਣਸ਼ੀਲਤਾ ਨੂੰ ਵਧਾਉਣ ਦੀ ਪਾਕਿਸਤਾਨ ਦੀ ਪਾਲਿਸੀ ਤਹਿਤ ਚੁੱਕਿਆ ਜਾ ਰਿਹਾ ਹੈ।
ਪਾਕਿਸਤਾਨ ਨੇ ਡਾਇਰੈਕਟਰ ਜਨਰਲ ਮੁਹੰਮਦ ਫੈਸਲ (ਸਾਊਥ ਏਸ਼ੀਆ ਅਤੇ ਸਾਰਕ) ਨੂੰ ਇਸ ਡੀਲ ਲਈ ਮੁੱਖ ਅਧਿਕਾਰੀ ਦੇ ਤੌਰ ‘ਤੇ ਨਿਯੁਕਤ ਕੀਤਾ ਹੈ ਅਤੇ ਭਾਰਤ ਨੂੰ ਵੀ ਕਿਹਾ ਹੈ ਕਿ ਜਲਦੀ ਤੋਂ ਜਲਦੀ ਇਸ ਦੇ ਲਈ ਅਧਿਕਾਰੀ ਨਾਮਜ਼ਦ ਕਰਨ। ਫੈਸਲ ਨੇ ਟਵੀਟ ਕੀਤਾ, ”ਪੀ.ਐੱਮ. ਇਮਰਾਨ ਖਾਨ ਦੀ ਪਹਿਲ ਨੂੰ ਅੱਗੇ ਵਧਾਉਂਦੇ ਹੋਏ ਪਾਕਿਸਤਾਨ ਨੇ ਕਰਤਾਰਪੁਰ ਕੋਰੀਡੋਰ ‘ਤੇ ਡਰਾਫਟ ਐਗਰੀਮੈਂਟ ਭਾਰਤ ਨਾਲ ਸਾਂਝਾ ਕੀਤਾ। ਅਸੀਂ ਭਾਰਤ ਦੀ ਵਫਦ ਨੂੰ ਇਸਲਾਮਾਬਾਦ ਆਉਣ ਦਾ ਸੱਦਾ ਦਿੰਦੇ ਹਾਂ, ਤਾਂ ਕਿ ਇਸ ਐਗਰੀਮੈਂਟ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ। ਕਰਤਾਰਪੁਰ ਕੋਰੀਡੋਰ ‘ਤੇ ਪਾਕਿਸਤਾਨ ਵਲੋਂ ਕੰਮ ਸ਼ੁਰੂ ਹੋ ਚੁੱਕਾ ਹੈ।”
ਜ਼ਿਕਰਯੋਗ ਹੈ ਕਿ ਪਿਛਲੇ ਸਾਲ 26 ਨਵੰਬਰ ਨੂੰ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸਪੁਰ ਜ਼ਿਲੇ ‘ਚ ਕਰਤਾਰਪੁਰ ਕੋਰੀਡੋਰ ਦਾ ਨੀਂਹ ਪੱਥਰ ਰੱਖਿਆ ਸੀ। ਕੇਂਦਰੀ ਕੈਬਨਿਟ ਨੇ 22 ਨਵੰਬਰ ਨੂੰ ਫੈਸਲਾ ਕੀਤਾ ਸੀ ਕਿ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨ ਦੀ ਸਰਹੱਦ ਤੱਕ ਕੋਰੀਡੋਰ ਬਣਾਇਆ ਜਾਵੇਗਾ।
ਭਾਰਤ ਨੇ ਅੰਤਰਰਾਸ਼ਟਰੀ ਸਰਹੱਦ ਨਾਲ ਲੱਗੇ ਪ੍ਰਸਤਾਵਿਤ ਕਰਤਾਰਪੁਰ ਲਾਂਘੇ ਦੇ ਸਬੰਧ ‘ਚ ਮੰਗਲਵਾਰ ਨੂੰ ਪਾਕਿਸਤਾਨ ਨਾਲ ਜਾਣਕਾਰੀਆਂ ਸਾਂਝੀਆਂ ਕੀਤੀਆਂ ਤੇ ਉਸ ਦੇ ਅਧਿਕਾਰੀਆਂ ਨੂੰ ਅੱਗੇ ਦੀ ਗੱਲਬਾਤ ਲਈ ਸੱਦਾ ਦਿੱਤਾ। ਵਿਦੇਸ਼ ਮੰਤਰਾਲ ਨੇ ਦੱਸਿਆ ਕਿ ਇਹ ਕਦਮ ਕਰਤਾਰਪੁਰ ਲਾਂਘਾ ਸਥਾਪਿਤ ਕਰਨ ਦੇ ਪੈਂਡਿੰਗ ਪ੍ਰਸਤਾਵ ਨੂੰ ਅਮਲੀਜਾਮਾ ਪਹਿਨਾਉਣ ਦੇ ਕੇਂਦਰ ਸਰਕਾਰ ਦੇ 22 ਨਵੰਬਰ 2018 ਦੇ ਫੈਸਲੇ ਮੁਤਾਬਕ ਚੁੱਕਿਆ ਗਿਆ ਹੈ। ਭਾਰਤ ਸਰਕਾਰ ਨੇ ਲਾਂਘੇ ਦੇ ਸਵਰੂਪ ‘ਤੇ ਚਰਚਾ ਤੇ ਉਸ ਨੂੰ ਆਖਰੀ ਰੂਪ ਦੇਣ ਲਈ ਪਾਕਿਸਤਾਨੀ ਵਫਦ ਨੂੰ ਦਿੱਲੀ ਆਉਣ ਲਈ 26 ਫਰਵਰੀ ਤੇ 7 ਮਾਰਚ ਦੀਆਂ ਦੋ ਤਰੀਕਾਂ ਦੀ ਪੇਸ਼ਕਸ਼ ਕੀਤੀ ਹੈ, ਤਾਂਕਿ ਭਾਰਤੀ ਸ਼ਰਧਾਲੂ ਜਲਦ ਤੋਂ ਜਲਦ ਇਸ ਲਾਂਘੇ ਦਾ ਇਸਤੇਮਾਲ ਕਰ ਗੁਰਦੁਆਰਾ ਕਰਤਾਰਪੁਰ ਸਾਹਿਬ ‘ਚ ਮੱਥਾ ਟੇਕ ਸਕਣ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article