PUNJABMAILUSA.COM

ਪਾਕਿ ਪ੍ਰਧਾਨ ਮੰਤਰੀ ਨੇ ਤਿੰਨ ਰੋਜ਼ਾ ਅੰਤਰਰਾਸ਼ਟਰੀ ਸਿੱਖ ਕਨਵੈਨਸ਼ਨ ’ਚ ਹਿੱਸਾ ਲੈ ਕੇ ਜਿੱਤੇ ਸਿੱਖਾਂ ਦੇ ਦਿਲ

 Breaking News

ਪਾਕਿ ਪ੍ਰਧਾਨ ਮੰਤਰੀ ਨੇ ਤਿੰਨ ਰੋਜ਼ਾ ਅੰਤਰਰਾਸ਼ਟਰੀ ਸਿੱਖ ਕਨਵੈਨਸ਼ਨ ’ਚ ਹਿੱਸਾ ਲੈ ਕੇ ਜਿੱਤੇ ਸਿੱਖਾਂ ਦੇ ਦਿਲ

ਪਾਕਿ ਪ੍ਰਧਾਨ ਮੰਤਰੀ ਨੇ ਤਿੰਨ ਰੋਜ਼ਾ ਅੰਤਰਰਾਸ਼ਟਰੀ ਸਿੱਖ ਕਨਵੈਨਸ਼ਨ ’ਚ ਹਿੱਸਾ ਲੈ ਕੇ ਜਿੱਤੇ ਸਿੱਖਾਂ ਦੇ ਦਿਲ
September 04
10:29 2019

ਕਨਵੈਨਸ਼ਨ ਲਾਹੌਰ ਵਿਖੇ ਗਵਰਨਰ ਹਾਊਸ ’ਚ 31 ਅਗਸਤ ਨੂੰ ਸ਼ੁਰੂ ਹੋਈ ਤੇ 2 ਸਤੰਬਰ ਨੂੰ ਪਾਕਿ ਪ੍ਰਧਾਨ ਮੰਤਰੀ ਦੇ ਸ਼ਾਨਦਾਰ ਭਾਸ਼ਣ ਨਾਲ ਸੰਪੂਰਨ ਹੋਈ
ਲਾਹੌਰ, 4 ਸਤੰਬਰ (ਬਲਵਿੰਦਰਪਾਲ ਸਿੰਘ ਖਾਲਸਾ/ਪੰਜਾਬ ਮੇਲ)- ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਪਾਕਿਸਤਾਨ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਮਨਾਉਣ ਦੀ ਤਿਆਰੀ ’ਚ ਲਾਹੌਰ ’ਚ ਤਿੰਨ ਦਿਨਾਂ ਕਨਵੈਨਸ਼ਨ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖਾਨ ਨੇ ਸ਼ਿਕਰਤ ਕੀਤੀ। ਇਸ ਕਨਵੈਨਸ਼ਨ ਦਾ ਪ੍ਰਬੰਧ ਪਾਕਿਸਤਾਨ ਦੀ ਪੰਜਾਬ ਸਰਕਾਰ ਤੇ ਪਾਕਿਸਤਾਨ ਦੀ ਕੇਂਦਰੀ ਸਰਕਾਰ, ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ, ਅਮਰੀਕੀ ਸਿੱਖ ਕਾਕਸ ਕਮੇਟੀ, ਅਮਰੀਕਾ, ਕੈਨੇਡਾ, ਵਿਲਾਇਤ ਦੀਆਂ ਕਈ ਗੁਰਦੁਆਰਾ ਪ੍ਰਬਂੰਧਕ ਕਮੇਟੀਆਂ ਤੇ ਪੰਥਕ ਜਥੇਬੰਦੀਆਂ ਨੇ ਆਪਸੀ ਤਾਲਮੇਲ ਨਾਲ ਕੀਤਾ।
ਇਸ ਕਨਵੈਨਸ਼ਨ ਦਾ ਉਦੇਸ਼ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਉਤਸਵ ਦੀ 550ਵੀਂ ਵਰ੍ਹੇਗੰਢ ਨੂੰ ਸੰਸਾਰ ਪੱਧਰ ਉੱਤੇ ਮਨਾਉਣ ਦੇ ਨਾਲ-ਨਾਲ ਇਸ ਇਲਾਹੀ ਦਿਨ ਗੁਰੂ ਸਾਹਿਬ ਦੀ ਜਨਮ ਧਰਤੀ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਦਰਸ਼ਨਾਂ ਦੀ ਤਾਂਘ ਵੀ ਹੈ। ਇਹ ਕਨਵੈਨਸ਼ਨ ਲਾਹੌਰ ਵਿਖੇ ਗਵਰਨਰ ਹਾਊਸ ’ਚ 31 ਅਗਸਤ ਨੂੰ ਸ਼ੁਰੂ ਹੋਈ ਤੇ 2 ਸਤੰਬਰ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਸ਼ਾਨਦਾਰ ਭਾਸ਼ਣ ਨਾਲ ਸੰਪੂਰਨ ਹੋਈ। ਕਨਵੈਨਸ਼ਨ ਦੇ ਪਹਿਲੇ ਦਿਨ ਸੂਬਾ ਪੰਜਾਬ ਦੇ ਗਵਰਨਰ ਜਨਾਬ ਚੌਧਰੀ ਮੁਹੰਮਦ ਸਰਵਰ ਨੇ ਆਪਣੇ ਵਿਚਾਰ ਸਭ ਨਾਲ ਸਾਂਝੇ ਕੀਤੇ।
ਉਨ੍ਹਾਂ ਕਿਹਾ ਕਿ ਉਹ ਹਾਲੇ ਕੁਝ ਮਹੀਨੇ ਪਹਿਲਾਂ ਹੀ ਅਮਰੀਕਾ ਤੇ ਕੈਨੇਡਾ ਦੇ ਦੌਰੇ ’ਤੇ ਗਏ ਸਨ ਤੇ ਸਿੱਖ ਆਗੂਆਂ ਤੇ ਸੰਗਤਾਂ ਨਾਲ ਮੁਲਾਕਾਤਾਂ ਕੀਤੀਆਂ ਸਨ। ਇਥੇ ਇਹ ਯਾਦ ਕਰਵਾਇਆ ਜਾਂਦਾ ਹੈ ਕਿ ਉਨ੍ਹਾਂ ਨੇ ਗਦਰੀ ਬਾਬਿਆਂ ਦੀ ਪਵਿੱਤਰ ਧਰਤੀ ਗੁਰਦੁਆਰਾ ਸਾਹਿਬ ਸਟਾਕਟਨ/ਕੈਲੀਫੋਰਨੀਆ ਦੇ ਖਾਲਸਾ ਸਾਜਨਾ ਨਗਰ ਕੀਰਤਨ ’ਚ ਸੰਗਤਾਂ ਦੇ ਦਰਸ਼ਨ ਕੀਤੇ ਸਨ ਤੇ ਬੇਅ ਏਰੀਆ ਦੀਆਂ ਸੰਗਤਾਂ ਨੇ ਉਨ੍ਹਾਂ ਦੇ ਮਾਣ ਵਿਚ ਇਕ ਸ਼ਾਨਦਾਰ ਸਮਾਗਮ ਕੀਤਾ ਸੀ, ਜਿਸ ਵਿਚ ਸਿੱਖ ਪਤਵੰਤੇ, ਬੁੱਧੀਜੀਵੀ ਤੇ ਸਿੱਖ ਸੰਗਤਾਂ ਸ਼ਾਮਲ ਹੋਈਆਂ ਸਨ। ਉਨ੍ਹਾਂ ਸਮੂਹ ਸਿੱਖ ਜਗਤ ਨੂੰ ਪਾਕਿਸਤਾਨ ਵਿਚ ਪਹੁੰਚ ਕੇ ਬਾਬਾ ਗੁਰੂ ਨਾਨਕ ਸਾਹਿਬ ਦਾ ਆਗਮਨ ਪੁਰਬ ਮਨਾਉਣ ਦਾ ਸੱਦਾ ਦਿੱਤਾ ਸੀ ਤੇ ਹੁਣ ਅੰਤਰਰਾਸ਼ਟਰੀ ਸਿੱਖ ਕਨਵੈਨਸ਼ਨ ਕਰਵਾਈ ਗਈ ਹੈ, ਤਾਂ ਜੋ ਸਮੁੱਚੇ ਸਿੱਖ ਜਗਤ ਨੂੰ ਪਾਕਿਸਤਾਨ ਸਰਕਾਰ ਦੀ ਗੰਭੀਰਤਾ ਦਾ ਪਤਾ ਲੱਗ ਸਕੇ।
ਇਸ ਤੋਂ ਇਲਾਵਾ ਦੂਜੇ ਦਿਨ ਪੰਜਾਬ ਦੇ ਮੁੱਖ ਮੰਤਰੀ ਜਨਾਬ ਸਰਦਾਰ ਉਸਮਾਨ ਬੁਜ਼ਦਾਰ ਤੇ ਕੇਂਦਰੀ ਰੇਲਵੇ ਮੰਤਰੀ ਜਨਾਬ ਸ਼ੇਖ ਰਸ਼ੀਦ ਨੇ ਹਿੱਸਾ ਲਿਆ। ਉਨ੍ਹਾਂ ਆਪਣੇ ਵਿਚਾਰਾਂ ’ਚ ਵਿਦੇਸ਼ਾਂ ਤੋਂ ਆਏ ਸਿੱਖ ਆਗੂਆਂ ਨੂੰ ਕਿਹਾ ਕਿ ਪੂਰਾ ਪੰਜਾਬ ਸਿੱਖਾਂ ਦਾ ਦੂਜਾ ਘਰ ਹੈ, ਉਹ ਜਦ ਚਾਹੁਣ ਆ ਸਕਦੇ ਹਨ ਤੇ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰ ਸਕਦੇ ਹਨ। ਸਮੁੱਚੀ ਦੁਨੀਆਂ ਵਿਚੋਂ ਆਉਣ ਵਾਲੇ ਸਿੱਖਾਂ ਨੂੰ ਕੋਈ ਤਕਲੀਫ ਨਹੀਂ ਆਉਣ ਦਿੱਤੀ ਜਾਵੇਗੀ।
ਕਨਵੈਨਸ਼ਨ ਦੇ ਤੀਜੇ ਤੇ ਆਖਰੀ ਦਿਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖਾਨ ਇਸ ਵੱਡੀ ਅੰਤਰਰਾਸ਼ਟਰੀ ਸਿੱਖ ਕਨਵੈਨਸ਼ਨ ਵਿਚ ਸ਼ਾਮਲ ਹੋਏ। ਉਨ੍ਹਾਂ ਨਾਲ ਪਾਕਿਸਤਾਨ ਦੀਆਂ ਫੌਜਾਂ ਦੇ ਆਲਾ ਅਫਸਰ, ਪਾਕਿਸਤਾਨ ਵਕਫ ਬੋਰਡ, ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਜ਼, ਹਾਈ ਕੋਰਟ ਤੇ ਸੁਪਰੀਮ ਕੋਰਟ ਦੇ ਜੱਜ ਸ਼ਾਮਲ ਹੋਏ।
ਆਖਰੀ ਦਿਨ ਅਮਰੀਕਨ ਸਿੱਖ ਕਾਕਸ ਕਮੇਟੀ ਦੇ ਐਗਜ਼ੈਕਟਿਵ ਡਾਇਰੈਕਟਰ ਹਰਪ੍ਰੀਤ ਸਿੰਘ ਸੰਧੂ ਨੇ ਪ੍ਰਧਾਨ ਮੰਤਰੀ ਤੇ ਸਮੁੱਚੀ ਕਨਵੈਸ਼ਨ ਨੂੰ ਸੰਬੋਧਨ ਕੀਤਾ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਤੇ ਪੂਰੇ ਅਵਾਮ ਦਾ ਏਡੀ ਵੱਡੀ ਕਨਵੈਨਸ਼ਨ ਕਰਾਉਣ ਲਈ ਸ਼ੁਕਰੀਆ ਅਦਾ ਕੀਤਾ ਤੇ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਮਨਾਉਣ ਲਈ ਬਹੁਤ ਵੱਡੇ ਪ੍ਰਬੰਧ ਕੀਤੇ ਹਨ ਤੇ ਸਾਰੇ ਪ੍ਰਬੰਧਾਂ ਨੂੰ ਆਖਰੀ ਛੋਹਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਲਈ ਪ੍ਰਧਾਨ ਮੰਤਰੀ ਵਧਾਈ ਦੇ ਹੱਕਦਾਰ ਹਨ।
ਉਪਰੰਤ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਰਤਾਰਪੁਰ ਸਾਹਿਬ ਸਿੱਖਾਂ ਦਾ ਮਦੀਨਾ ਤੇ ਨਨਕਾਣਾ ਸਾਹਿਬ ਸਿੱਖਾਂ ਦਾ ਮੱਕਾ ਹੈ, ਉਹ ਜਦ ਚਾਹੁਣ ਇਸ ਧਰਤੀ ਦੇ ਦਰਸ਼ਨ ਕਰਨ ਆ ਸਕਦੇ ਹਨ। ਵੀਜ਼ਾ ਸ਼ਰਤਾਂ ਸੌਖੀਆਂ ਕਰ ਦਿੱਤੀਆਂ ਗਈਆਂ ਹਨ, ਰਹਿਣ ਦੇ ਪ੍ਰਬੰਧ ਕਰ ਦਿੱਤੇ ਗਏ ਹਨ। ਸਿੱਖਾਂ ਨੂੰ ਕਿਸੇ ਕਿਸਮ ਦੀ ਤਕਲੀਫ ਨਹੀਂ ਆਉਣ ਦਿੱਤੀ ਜਾਵੇਗੀ। ਭਾਵੇਂ ਕਸ਼ਮੀਰ ਵਿਚ ਭਾਰਤ ਨੇ ਜ਼ਿਆਦਤੀ ਕਰਦਿਆਂ ਲੋਕਾਂ ਦੇ ਹੱਕਾਂ ਉੱਤੇ ਡਾਕਾ ਮਾਰਿਆ ਹੈ ਤੇ 80 ਲੱਖ ਕਸ਼ਮੀਰੀਆਂ ਨੂੰ ਇਕ ਮਹੀਨੇ ਤੋ ਕਰਫਿਊ ਲਾ ਕੇ ਕੈਦ ਕੀਤਾ ਹੋਇਆ ਹੈ, ਪਰ ਇਸਦੇ ਬਾਵਜੂਦ ਵੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਜਾਰੀ ਰਹੇਗਾ ਤੇ ਸਮੇਂ ਸਿਰ ਸੰਪੂਰਨ ਕਰ ਦਿੱਤਾ ਜਾਵੇਗਾ। ਪਾਕਿਸਤਾਨ ਦਾ ਨਿਸ਼ਾਨਾਂ ਦੋਹਾਂ ਦੇਸ਼ਾਂ ’ਚ ਕਸ਼ੀਦਗੀ ਘਟਾ ਕੇ ਅਮਨ ਸਥਾਪਤ ਕਰਨਾ ਹੈ। ਜਨਾਬ ਇਮਰਾਨ ਖਾਨ ਨੇ ਕਿਹਾ ਕਿ ਵਿਦੇਸ਼ਾਂ ਵਿਚੋਂ ਆਏ ਸਾਰੇ ਸਿੱਖਾਂ ਦਾ ਸੁਆਗਤ ਹੈ ਤੇ ਖੁੱਲ੍ਹੇ ਦਿਲ ਨਾਲ ਆਪਣੇ ਗੁਰਦੁਆਰਿਆਂ ਦੇ ਦਰਸ਼ਨ ਕਰ ਸਕਦੇ ਹਨ। ਪ੍ਰਧਾਨ ਮੰਤਰੀ ਦੇ ਭਾਸ਼ਨ ’ਚ ਲਗਾਤਰ ਤਾੜੀਆਂ ਵੱਜਦੀਆਂ ਰਹੀਆਂ ਤੇ ਜੈਕਾਰੇ ਗੂੰਜਦੇ ਰਹੇ।
ਇਸ ਕਨਵੈਨਸ਼ਨ ’ਚ ਅਮਰੀਕਾ, ਕੈਨੇਡਾ, ਵਿਲਾਇਤ, ਯੂਰਪ ਤੇ ਭਾਰਤੀ ਪੰਜਾਬ ’ਚੋਂ ਸ: ਗੁਰਤੇਜ ਸਿੰਘ ਸਾਬਕਾ ਆਈ.ਏ.ਐੱਸ. ਜਗਮੋਹਨ ਸਿੰਘ ਟੋਨੀ ਤੇ ਪਰਮਜੀਤ ਸਿੰਘ ਗਾਜ਼ੀ ਸ਼ਾਮਲ ਹੋਏ। ਇਸ ਕਨਵੈਂਨਸਨ ਦੀ ਸਾਰੀ ਦੁਨੀਆਂ ਦੇ ਸੋਸ਼ਲ ਮੀਡੀਏ ਉੱਤੇ ਬਹੁਤ ਚਰਚਾ ਹੈ ਤੇ ਲੋਕ ਗੁਰੂ ਸਾਹਿਬ ਦੇ ਪ੍ਰਕਾਸ਼ ਉਤਸਵ ਲਈ ਪਾਕਿਸਤਾਨੀ ਸਰਕਾਰ ਤੇ ਦੇਸ਼ ਦੀ ਸਿਫਤ ਕਰ ਰਹੇ ਹਨ।
ਇਕ ਵੱਖਰੇ ਬਿਆਨ ’ਚ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਜਸਵੰਤ ਸਿੰਘ ਹੋਠੀ ਤੇ ਕੋਆਰਡੀਨੇਟਰ ਡਾਕਟਰ ਪ੍ਰਿਤਪਾਲ ਸਿੰਘ ਹੁਰਾਂ ਪਾਕਿਸਤਾਨੀ ਪ੍ਰਧਾਨ ਮੰਤਰੀ, ਪਾਕਿਸਤਾਨ ਪੰਜਾਬ ਦੇ ਗਵਰਨਰ, ਪਾਕਿਸਤਾਨੀ ਪੰਜਾਬ ਦੇ ਮੁੱਖ ਮੰਤਰੀ ਅਤੇ ਭਾਈ ਹਰਪ੍ਰੀਤ ਸਿੰਘ ਸੰਧੂ ਤੇ ਸਮੁੱਚੇ ਪਾਕਿਸਤਾਨੀ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਦੇ ਆਪਸੀ ਸਹਿਯੋਗ, ਮਿਹਨਤ ਤੇ ਲਗਨ ਨਾਲ ਇਹ ਅੰਤਰਰਾਸ਼ਟਰੀ ਕਨਵੈਨਸ਼ਨ ਕਾਮਯਾਬ ਹੋਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

Read Full Article
    ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

Read Full Article
    ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

Read Full Article
    ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

Read Full Article
    ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

Read Full Article
    ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

Read Full Article
    ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

Read Full Article
    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

Read Full Article
    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

Read Full Article
    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

Read Full Article
    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

Read Full Article