PUNJABMAILUSA.COM

ਪਾਕਿ ਵੱਲੋਂ ਅੱਤਵਾਦੀਆਂ ਨੂੰ ਸੁਰੱਖਿਅਤ ਸ਼ਰਨ ਮੁਹੱਈਆ ਕਰਾਏ ਜਾਣ ਨੂੰ ਅਮਰੀਕਾ ਨਹੀਂ ਕਰੇਗਾ ਬਰਦਾਸ਼ਤ : ਨਿੱਕੀ ਹੇਲੀ

 Breaking News

ਪਾਕਿ ਵੱਲੋਂ ਅੱਤਵਾਦੀਆਂ ਨੂੰ ਸੁਰੱਖਿਅਤ ਸ਼ਰਨ ਮੁਹੱਈਆ ਕਰਾਏ ਜਾਣ ਨੂੰ ਅਮਰੀਕਾ ਨਹੀਂ ਕਰੇਗਾ ਬਰਦਾਸ਼ਤ : ਨਿੱਕੀ ਹੇਲੀ

ਪਾਕਿ ਵੱਲੋਂ ਅੱਤਵਾਦੀਆਂ ਨੂੰ ਸੁਰੱਖਿਅਤ ਸ਼ਰਨ ਮੁਹੱਈਆ ਕਰਾਏ ਜਾਣ ਨੂੰ ਅਮਰੀਕਾ ਨਹੀਂ ਕਰੇਗਾ ਬਰਦਾਸ਼ਤ  : ਨਿੱਕੀ ਹੇਲੀ
November 02
05:38 2017

ਵਾਸ਼ਿੰਗਟਨ, 2 ਨਵੰਬਰ (ਪੰਜਾਬ ਮੇਲ)-ਅਮਰੀਕਾ ਦੀ ਸੰਯੁਕਤ ਰਾਸ਼ਟਰ ਲਈ ਸਫ਼ੀਰ ਨਿੱਕੀ ਹੇਲੀ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਅੱਤਵਾਦੀਆਂ ਨੂੰ ਸੁਰੱਖਿਅਤ ਸ਼ਰਨ ਮੁਹੱਈਆ ਕਰਾਏ ਜਾਣ ਨੂੰ ਅਮਰੀਕਾ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਨੇ ਇੰਡੋ-ਪੈਸੀਫਿਕ ਖਿੱਤੇ ਵਿਚ ਸ਼ਾਂਤੀ ਤੇ ਸਥਿਰਤਾ ਬਰਕਰਾਰ ਰੱਖਣ ਅਤੇ ਅੱਤਵਾਦ ਖ਼ਿਲਾਫ਼ ਲੜਾਈ ਲਈ ਭਾਰਤ ਨਾਲ ਰਣਨੀਤਕ ਗੱਠਜੋੜ ਦਾ ਸਮਰਥਨ ਕੀਤਾ।
ਇੰਡੀਅਨ ਅਮੈਰਿਕਨ ਫਰੈਂਡਸ਼ਿਪ ਕੌਂਸਲ ਦੀ 20ਵੀਂ ਸਾਲਾਨਾ ਵਿਧਾਨਿਕ ਕਾਨਫਰੰਸ ਦੌਰਾਨ ਨਿੱਕੀ ਹੇਲੀ ਨੇ ਨਿਊਯਾਰਕ ਵਿਚ ਅੱਤਵਾਦੀ ਹਮਲੇ, ਜਿਸ ‘ਚ ਅੱਠ ਜਣੇ ਮਾਰੇ ਗਏ ਸਨ, ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ।
ਉਨ੍ਹਾਂ ਕਿਹਾ ਕਿ ਅਮਰੀਕਾ ਨੇ ਹਾਲ ਹੀ ਵਿਚ ਅਫ਼ਗ਼ਾਨਿਸਤਾਨ ਅਤੇ ਦੱਖਣੀ ਏਸ਼ੀਆ ਵਿਚ ਅੱਤਵਾਦ ਖ਼ਿਲਾਫ਼ ਜੰਗ ਲਈ ਨਵੀਂ ਰਣਨੀਤੀ ਬਣਾਈ ਹੈ। ਇਸ ਰਣਨੀਤੀ ਦੇ ਥੰਮ੍ਹਾਂ ਵਿਚੋਂ ਇਕ ਭਾਰਤ ਨਾਲ ਅਮਰੀਕਾ ਦੀ ਰਣਨੀਤਕ ਭਾਈਵਾਲੀ ਦਾ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ, ”ਅਫ਼ਗਾਨਿਸਤਾਨ ਅਤੇ ਦੱਖਣੀ ਏਸ਼ੀਆ ਵਿਚ ਅਮਰੀਕਾ ਦੇ ਹਿੱਤ ਅੱਤਵਾਦੀਆਂ ਦੀਆਂ ਸੁਰੱਖਿਆ ਠਾਹਰਾਂ ਨੂੰ ਖ਼ਤਮ ਕਰਨਾ ਅਤੇ ਪਰਮਾਣੂ ਹਥਿਆਰਾਂ ਨੂੰ ਅੱਤਵਾਦੀਆਂ ਦੀ ਪਹੁੰਚ ਤੋਂ ਦੂਰ ਰੱਖਣਾ ਹੈ।” ਉਨ੍ਹਾਂ ਕਿਹਾ ਕਿ ਇਨ੍ਹਾਂ ਟੀਚਿਆਂ ਨੂੰ ਹਾਸਲ ਕਰਨ ਲਈ ਅਮਰੀਕਾ ਵੱਲੋਂ ਆਪਣੀ ਕੌਮੀ ਤਾਕਤ, ਆਰਥਿਕ ਸਫ਼ਾਰਤ ਅਤੇ ਫ਼ੌਜੀ ਤੱਤਾਂ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ, ”ਅਸੀਂ ਮਦਦ ਲਈ ਭਾਰਤ ਨਾਲ ਸਾਡੀ ਆਰਥਿਕ ਅਤੇ ਸੁਰੱਖਿਆ ਭਾਈਵਾਲੀ ਵੱਲ ਖਾਸ ਧਿਆਨ ਦੇਵਾਂਗੇ। ਸਾਨੂੰ ਉਮੀਦ ਹੈ ਕਿ ਭਾਰਤ ਵੱਲੋਂ ਅਫ਼ਗਾਨਿਸਤਾਨ ਵਿਚ ਖਾਸ ਤੌਰ ‘ਤੇ ਆਰਥਿਕ ਅਤੇ ਵਿਕਾਸ ‘ਚ ਸਹਾਇਤਾ ਲਈ ਹੋਰ ਬਹੁਤ ਕੁੱਝ ਕੀਤਾ ਜਾਵੇਗਾ। ਪਾਕਿਸਤਾਨ ਕਈ ਮੌਕਿਆਂ ਉਤੇ ਅਮਰੀਕਾ ਦਾ ਭਾਈਵਾਲ ਰਿਹਾ ਹੈ ਪਰ ਅਸੀਂ ਪਾਕਿ ਸਰਕਾਰ ਜਾਂ ਕਿਸੇ ਹੋਰ ਸਰਕਾਰ ਵੱਲੋਂ ਅੱਤਵਾਦੀਆਂ, ਜੋ ਅਮਰੀਕੀਆਂ ਨੂੰ ਨਿਸ਼ਾਨਾ ਬਣਾਉਂਦੇ ਹਨ, ਨੂੰ ਸ਼ਰਨ ਦਿੱਤੇ ਜਾਣ ਨੂੰ ਬਰਦਾਸ਼ਤ ਨਹੀਂ ਕਰਾਂਗੇ। ਅਸੀਂ ਇਸ ਨੂੰ ਬਰਦਾਸ਼ਤ ਨਹੀਂ ਕਰਾਂਗੇ ਅਤੇ ਅਸੀਂ ਇਹ ਸੰਦੇਸ਼ ਪਾਕਿਸਤਾਨ ਨੂੰ ਪਹਿਲਾਂ ਨਾਲੋਂ ਹੋਰ ਸਖ਼ਤੀ ਨਾਲ ਦੇ ਰਹੇ ਹਾਂ। ਅਮਰੀਕਾ ਬਦਲਾਅ ਦੀ ਉਮੀਦ ਰੱਖਦਾ ਹੈ।”

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

Read Full Article
    ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

Read Full Article
    ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

Read Full Article
    ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

Read Full Article
    ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

Read Full Article
    ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

Read Full Article
    ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

Read Full Article
    14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

Read Full Article
    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article