ਪਾਕਿ ਵੱਲੋਂ ਮੁੰਬਈ ਹਮਲੇ ‘ਚ ਸ਼ਾਮਲ 11 ਅੱਤਵਾਦੀ ਮੋਸਟ ਵਾਂਟੇਡ ਸੂਚੀ ‘ਚ ਸ਼ਾਮਲ

52
Share

ਇਸਲਾਮਾਬਾਦ, 16 ਨਵੰਬਰ (ਪੰਜਾਬ ਮੇਲ)- ਪਾਕਿਸਤਾਨ ਨੂੰ ਅੱਤਵਾਦੀਆਂ ਦੇ ਖਿਲਾਫ਼ ਸਖਤ ਕਾਰਵਾਈ ਕਰਨ ਲਈ ਮਜਬੂਰ ਹੋਣਾ ਪਿਆ ਹੈ। ਇਸ ਅਧੀਨ ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ (ਐੱਫ.ਆਈ.ਏ.) ਨੇ ਮੋਸਟ ਵਾਂਟੇਡ ਦੀ ਨਵੀਂ ਸੂਚੀ ਵਿਚ ਮੁੰਬਈ ਹਮਲੇ ‘ਚ ਸ਼ਾਮਲ 11 ਅੱਤਵਾਦੀਆਂ ਦੇ ਨਾਮ ਨੂੰ ਦਰਜ ਕੀਤਾ ਹੈ। ਇੰਨਾ ਹੀ ਨਹੀਂ, ਇਨ੍ਹਾਂ ਅੱਤਵਾਦੀਆਂ ਨੇ ਠਿਕਾਣੇ ਬਾਰੇ ਦੱਸਣ ਵਾਲਿਆਂ ਲਈ ਇਨਾਮ ਦਾ ਵੀ ਐਲਾਨ ਕੀਤਾ ਗਿਆ ਹੈ।
ਇੱਥੇ ਦੱਸ ਦਈਏ ਕਿ 26 ਨਵੰਬਰ, 2008 ਨੂੰ ਪਾਕਿਸਤਾਨੀ ਸੈਨਾ ਅਤੇ ਖੁਫੀਆ ਏਜੰਸੀ ਦੀ ਮਦਦ ਨਾਲ ਲਸ਼ਕਰ-ਏ-ਤੋਇਬਾ ਦੇ ਅੱਤਵਾਦੀਆਂ ਨੇ ਮੁੰਬਈ ਵਿਚ ਕਈ ਥਾਵਾਂ ‘ਤੇ ਹਮਲੇ ਕੀਤੇ ਸਨ। ਇਸ ਅੱਤਵਾਦੀ ਹਮਲੇ ਵਿਚ ਕਈ ਵਿਦੇਸ਼ੀਆਂ ਸਮੇਤ ਕਰੀਬ 155 ਲੋਕਾਂ ਦੀ ਜਾਨ ਚਲੀ ਗਈ ਸੀ। ਜਿਸ ਦੇ ਬਾਅਦ ਐੱਨ.ਐੱਸ.ਜੀ. ਦੀ ਟੀਮ ਨੇ ਆਪਰੇਸ਼ਨ ਬਲੈਕ ਟੌਰਨੈਡੋ ਲਾਂਚ ਕਰ ਅੱਤਵਾਦੀਆਂ ਦਾ ਸਫਾਇਆ ਕੀਤਾ ਸੀ। ਇਸ ਹਮਲੇ ਦਾ ਮਾਸਟਰ ਮਾਈਂਡ ਜ਼ਕੀਉਰ ਰਹਿਮਾਨ ਲਖਵੀ ਹੈ, ਜਿਸ ਨੂੰ ਪਾਕਿਸਤਾਨ ‘ਚ ਗ੍ਰਿਫ਼ਤਾਰੀ ਦੇ ਬਾਅਦ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਸੀ।


Share