ਪਾਕਿ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਜਨਮ ਦਿਵਸ ਸਮਾਗਮ ‘ਚ ਸ਼ਾਮਲ ਹੋਣ ਲਈ ਭਾਰਤੀ ਸਿੱਖਾਂ ਨੂੰ ਸੱਦਾ

93
Share

-27 ਨਵੰਬਰ ਨੂੰ ਨਨਕਾਣਾ ਸਾਹਿਬ ਵਿਖੇ ਸ਼ੁਰੂ ਹੋਣਗੇ ਤਿੰਨ ਰੋਜ਼ਾ ਸਮਾਗਮ
ਇਸਲਾਮਾਬਾਦ, 19 ਅਕਤੂਬਰ (ਪੰਜਾਬ ਮੇਲ)- ਪਾਕਿਸਤਾਨ ਨੇ ਭਾਰਤੀ ਸਿੱਖਾਂ ਨੂੰ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਜਨਮ ਦਿਵਸ ਸਮਾਰੋਹ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਇਹ ਜਾਣਕਾਰੀ ਇਕ ਅਧਿਕਾਰੀ ਨੇ ਦਿੱਤੀ। ਗੁਰੂ ਨਾਨਕ ਗੁਰਪੁਰਬ ਵਜੋਂ ਜਾਣੇ ਜਾਂਦੇ ਤਿੰਨ ਰੋਜ਼ਾ ਸਮਾਗਮ 27 ਨਵੰਬਰ ਨੂੰ ਨਨਕਾਣਾ ਸਾਹਿਬ ਵਿਖੇ ਸ਼ੁਰੂ ਹੋਣਗੇ।
ਹਰ ਸਾਲ, ਭਾਰਤ ਅਤੇ ਵਿਸ਼ਵ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ‘ਚ ਸਿੱਖ ਸ਼ਰਧਾਲੂ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਵਸ ਸਮਾਗਮ ਲਈ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਵਿਚ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ, ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਇਕੱਤਰ ਹੁੰਦੇ ਹਨ। ਹਾਲਾਂਕਿ, ਕੋਵਿਡ-19 ਮਹਾਂਮਾਰੀ ਕਾਰਨ ਇਸ ਸਾਲ ਤਿਉਹਾਰਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਐਕਸਪ੍ਰੈਸ ਟ੍ਰਿਬਿਊਨ ਦੀ ਰਿਪੋਰਟ ਅਨੁਸਾਰ ਭਾਰਤੀ ਸ਼ਰਧਾਲੂਆਂ ਨੂੰ ਕੋਵਿਡ-19 ਦੀ ਨੈਗੇਟਿਵ ਰਿਪੋਰਟ ਪੇਸ਼ ਕਰਨ ‘ਤੇ ਮੁਲਕ ਵਿਚ ਦਾਖਲ ਹੋਣ ਲਈ ਪੰਜ ਦਿਨਾਂ ਦਾ ਵੀਜ਼ਾ ਦਿੱਤਾ ਜਾਵੇਗਾ। ਇਹ ਵੀਜ਼ਾ 2 ਦਸੰਬਰ ਨੂੰ ਖ਼ਤਮ ਹੋ ਜਾਵੇਗਾ।
ਵਕਫ਼ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸ਼੍ਰੋਮਣੀ ਕਮੇਟੀ (ਭਾਰਤ) ਸਮੇਤ ਵੱਖ-ਵੱਖ ਸਿੱਖ ਸੁਸਾਇਟੀਆਂ ਨੂੰ ਇਸ ਸਮਾਗਮ ‘ਚ ਸ਼ਾਮਲ ਹੋਣ ਲਈ ਸੱਦਾ ਭੇਜਿਆ ਹੈ।


Share