ਪਾਕਿ ਵੱਲੋਂ ਹਾਦਸੇ ਦੌਰਾਨ ਮਾਰੇ ਗਏ 21 ਸਿੱਖ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਮਦਦ ਦੇਣ ਦਾ ਐਲਾਨ

175
Share

ਪਿਸ਼ਾਵਰ, 10 ਜੁਲਾਈ (ਪੰਜਾਬ ਮੇਲ)-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੀ ਸਰਕਾਰ ਨੇ ਬੁੱਧਵਾਰ ਨੂੰ ਉਨ੍ਹਾਂ 21 ਸਿੱਖ ਤੀਰਥ ਯਾਤਰੀਆਂ ਯਾਤਰੀਆਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦੀ ਪਿਛਲੇ ਹਫ਼ਤੇ ਟਰੇਨ-ਬੱਸ ਦੀ ਟੱਕਰ ‘ਚ ਮੌਤ ਹੋ ਗਈ ਸੀ। ਭਾਈ ਜੋਸ਼ ਸਿੰਘ ਗੁਰਦੁਆਰਾ ਪਹੁੰਚੇ ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਦੇ ਵਿਸ਼ੇਸ਼ ਸਹਿਯੋਗੀ ਵਜੀਰ ਜਾਦਾ ਨੇ ਹਾਦਸੇ ‘ਤੇ ਦੁੱਖ ਜਤਾਇਆ ਤੇ ਮੁਆਵਜ਼ੇ ਦਾ ਐਲਾਨ ਕੀਤਾ। ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸ਼ੇਖਪੁਰਾ ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ ਟਰੇਨ ਅਤੇ ਮਿੰਨੀ ਬੱਸ ਵਿਚਕਾਰ ਟੱਕਰ ਹੋ ਗਈ ਸੀ, ਜਿਸ ਵਿਚ 21 ਸਿੱਖ ਸ਼ਰਧਾਲੂਆਂ ਦੀ ਮੌਤ ਹੋ ਗਈ ਸੀ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜ-ਪੰਜ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਭਾਰਤ ‘ਚ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ‘ਚ ਮਾਰੇ ਗਏ ਸਿੱਖ ਤੀਰਥ ਯਾਤਰੀਆਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਕਮੇਟੀ ਜ਼ਖ਼ਮੀਆਂ ਨੂੰ ਵੀ 50-50 ਹਜ਼ਾਰ ਰੁਪਏ ਮੁਆਵਜ਼ਾ ਦੇਵੇਗੀ।


Share