PUNJABMAILUSA.COM

ਪਾਕੂਰੰਗਾ ਵਿਖੇ 13 ਸਾਲਾ ਮੁੰਡੇ ਨੂੰ ਬਿਨਾਂ ਹੈਲਮਟ ਸਾਈਕਲ ਚਲਾਉਣ ਅਤੇ ਸ਼ਰਾਰਤਾਂ ਲਈ ਪੁਲਿਸ ਨੇ ਦਬੋਚਿਆ

ਪਾਕੂਰੰਗਾ ਵਿਖੇ 13 ਸਾਲਾ ਮੁੰਡੇ ਨੂੰ ਬਿਨਾਂ ਹੈਲਮਟ ਸਾਈਕਲ ਚਲਾਉਣ ਅਤੇ ਸ਼ਰਾਰਤਾਂ ਲਈ ਪੁਲਿਸ ਨੇ ਦਬੋਚਿਆ

ਪਾਕੂਰੰਗਾ ਵਿਖੇ 13 ਸਾਲਾ ਮੁੰਡੇ ਨੂੰ ਬਿਨਾਂ ਹੈਲਮਟ ਸਾਈਕਲ ਚਲਾਉਣ ਅਤੇ ਸ਼ਰਾਰਤਾਂ ਲਈ ਪੁਲਿਸ ਨੇ ਦਬੋਚਿਆ
May 29
15:58 2018

– ਇਕ ਪੁਲਿਸ ਅਫਸਰ ਨੇ ਹੱਥਕੜੀ ਲਗਾਉਣ ਵੇਲੇ ਮੁੱਕੇ ਦੀ ਕੀਤੀ ਵਰਤੋਂ
ਆਕਲੈਂਡ, 29 ਮਈ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)- ਪਾਕੂਰੰਗਾ ਵਿਖੇ ਬੀਤੇ ਦਿਨੀਂ ਕੁਝ ਬੱਚਿਆਂ ਦੇ ਝੁੰਡ ਵੱਲੋਂ ਗਲੀਆਂ ਦੇ ਵਿਚ ਸਾਇਕਲਾਂ ਉਤੇ ਸ਼ਰਾਰਤਾਂ ਆਦਿ ਕੀਤੀਆਂ ਜਾ ਰਹੀਆਂ ਸਨ। ਇਕ 13 ਸਾਲਾ ਮੁੰਡੇ ਨੇ ਹੈਲਮਟ ਵੀ ਨਹੀਂ ਪਹਿਨਿਆ ਹੋਇਆ ਸੀ। ਕਿਸੇ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਅਤੇ ਇਹ ਬੱਚਾ ਸਾਈਕਲ ਉਤੇ ਬਚ ਨਿਕਲਿਆ। ਦੋ ਪੁਲਿਸ ਅਫਸਰਾਂ ਨੇ ਇਸ ਮੁੰਡੇ ਨੂੰ ਕਾਬੂ ਤਾਂ ਕਰ ਲਿਆ ਪਰ ਜਦੋਂ ਇਸਨੂੰ ਕਾਬੂ ਕੀਤਾ ਗਿਆ ਤਾਂ ਲਗਦਾ ਹੈ ਕਿ ਪੁਲਿਸ ਕਾਫੀ ਪ੍ਰੇਸ਼ਾਨ ਹੋ ਚੁੱਕੀ ਸੀ, ਇਕ ਪੁਲਿਸ ਅਫਸਰ ਜਿਸ ਨੇ ਇਕ ਬੱਚੇ ਦਾ ਸਾਈਕਲ ਲੈ ਕੇ ਇਸ ਮੁੰਡੇ ਦਾ ਪਿੱਛਾ ਕੀਤਾ ਸੀ, ਨੇ ਹੱਥਕੜੀ ਲਗਾਉਣ ਵੇਲੇ ਇਸ 13 ਸਾਲਾ ਬੱਚੇ ਦੀ ਵੱਖੀ ਦੇ ਵਿਚ ਉਕ ਘਸੁੰਨ (ਮੁੱਕਾ) ਜੜ ਦਿੱਤਾ ਕਿਉਂਕਿ ਉਹ ਆਪਣਾ ਗੁੱਟ ਆਪਣੇ ਪੇਟ ਥੱਲੇ ਲਕੋ ਰਿਹਾ ਸੀ। ਇਸ ਸਾਰੇ ਘਟਨਾਕ੍ਰਮ ਨੂੰ ਬੱਚੇ ਅਤੇ ਹੋਰ ਲੋਕ ਫੋਨ ਦੇ ਵਿਚ ਰਿਕਾਰਡ ਕਰ ਰਹੇ ਸਨ। ਇਹ ਵੀਡੀਓ ਹੁਣ ਵਾਇਰਲ ਹੋ ਗਈ ਹੈ ਅਤੇ ਪੁਲਿਸ ਅਫਸਰ ਘਸੁੰਨ ਮਾਰਦਾ ਵਿਖਾਈ ਦਿੰਦਾ ਹੈ। ਨਿਊਜ਼ੀਲੈਂਡ ਦੇ ਵਿਚ ਅਜਿਹਾ ਕਰਨਾ ਸ਼ਾਇਦ ਪੁਲਿਸ ਲਈ ਐਨਾ ਸੌਖਾ ਨਹੀਂ ਹੈ ਜਿਸ ਕਰਕੇ ਇਸਦੇ ਪਿਤਾ ਨੇ ਇਸਦੀ ਸ਼ਿਕਾਇਤ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਬੱਚਾ ਪੁਲਿਸ ਦੇ ਨਾਲ ਕ੍ਰੋਧਿਤ ਹੋਇਆ ਸੀ। ਪੁਲਿਸ ਨੇ ਇਸ ਮੁੰਡੇ ਉਤੇ ਚਾਰ ਦੋਸ਼ ਲਾਏ ਹਨ। ਲੋਕਾਂ ਨੇ ਸ਼ਿਕਾਇਤ ਕੀਤੀ ਸੀ ਕਿ ਇਹ ਬੱਚੇ ਲੋਕਾਂ ਨੂੰ ਵੀ ਤੰਗ ਕਰ ਰਹੇ ਸਨ। ਪੁਲਿਸ ਵੇਖ ਕੇ ਇਹ ਮੁੰਡਾ ਲਾਲ ਬੱਤੀ ਦੀ ਪ੍ਰਵਾਹ ਕੀਤੇ ਬਿਨਾਂ ਹੀ ਭੱਜ ਗਿਆ ਸੀ, ਜਿਸ ਨਾਲ ਦੂਜੇ ਲੋਕਾਂ ਨੂੰ ਵੱਡਾ ਖਤਰਾ ਹੋ ਸਕਦਾ ਸੀ।
ਵਿਚਾਰਨ ਦੀ ਗੱਲ ਹੈ ਕਿ ਅਜਿਹੇ ਸ਼ਰਾਰਤੀ ਬੱਚਿਆਂ ਨੂੰ ਜੇਕਰ ਪੁਲਿਸ ਨੇ ਹੁਣ ਨੱਥ ਨਾ ਪਾਈ ਤਾਂ ਇਹ ਵੱਡੇ ਹੋ ਕੇ ਆਪਣੀਆਂ ਆਦਤਾਂ ਵਿਗਾੜ ਲੈਣਗੇ। ਇਹ ਆਪ ਤਾਂ ਇਕ ਮੁੱਕਾ ਨਹੀਂ ਝੱਲ ਸਕਣਗੇ ਪਰ ਦੂਜਿਆਂ ਦੇ ਢਿੱਡਾਂ ਵਿਚ ਚਾਕੂ ਤੱਕ ਮਾਰ ਦਿੰਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article