PUNJABMAILUSA.COM

ਪਾਰਟੀ ‘ਚੋਂ ਕੱਢਣ ਦੀ ਧਮਕੀ ਦੇ ਬਾਵਜੂਦ ਕਈ ਬਾਗੀ ਚੋਣ ਮੈਦਾਨ ‘ਚ

ਪਾਰਟੀ ‘ਚੋਂ ਕੱਢਣ ਦੀ ਧਮਕੀ ਦੇ ਬਾਵਜੂਦ ਕਈ ਬਾਗੀ ਚੋਣ ਮੈਦਾਨ ‘ਚ

ਪਾਰਟੀ ‘ਚੋਂ ਕੱਢਣ ਦੀ ਧਮਕੀ ਦੇ ਬਾਵਜੂਦ ਕਈ ਬਾਗੀ ਚੋਣ ਮੈਦਾਨ ‘ਚ
January 25
10:22 2017

10
ਚੰਡੀਗੜ੍ਹ, 25 ਜਨਵਰੀ (ਪੰਜਾਬ ਮੇਲ)- ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਮੈਦਾਨ ਵਿਚੋਂ ਨਾ ਹਟਣ ਵਾਲੇ ਬਾਗ਼ੀਆਂ ਨੂੰ ਉਮਰ ਭਰ ਲਈ ਪਾਰਟੀ ਵਿਚੋਂ ਕੱਢ ਦੇਣ ਦੀ ਚੇਤਾਵਨੀ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਘਨੌਰ ਤੋਂ ਬਾਗ਼ੀ ਤੇਜਿੰਦਰ ਪਾਲ ਸਿੰਘ ਸੰਧੂ ਦੀ ਪਤਨੀ ਅਨੂਪ੍ਰੀਤ ਕੌਰ ਸੰਧੂ ਨੂੰ ਪਾਰਟੀ ਤੋਂ ਕੱਢਣ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਬਾਵਜੂਦ ਕਾਂਗਰਸ ਦੇ ਇੱਕ ਦਰਜਨ ਅਤੇ ਅਕਾਲੀ ਦਲ ਦੇ ਅੱਧੀ ਦਰਜਨ ਤੋਂ ਵੱਧ ਬਾਗ਼ੀ ਚੋਣ ਮੈਦਾਨ ‘ਚ ਹਨ। ਪਿਛਲੀਆਂ ਵਿਧਾਨ ਸਭਾਵਾਂ ਦੌਰਾਨ ਕੱਢੇ ਆਗੂ, ਇਸ ਵਾਰ ਟਿਕਟ ਲੈ ਗਏ। ਇਸ ਕਰ ਕੇ ਬਾਗ਼ੀਆਂ ਨੂੰ ਲੱਗ ਰਿਹਾ ਹੈ ਕਿ ਅੱਜ ਦੇ ਬਾਗ਼ੀ ਅਗਲੀ ਵਾਰ ਉਮੀਦਵਾਰ ਬਣ ਸਕਦੇ ਹਨ। ਪਾਰਟੀਆਂ ਹੁਣ ਜਿੱਤਣ ਵਾਲੇ ਉਮੀਦਵਾਰਾਂ ਨੂੰ ਟਿਕਟ ਦੇਣ ਦੇ ਨਾਮ ‘ਤੇ ਕਿਸੇ ਵੀ ਪਾਰਟੀ ਦੇ ਆਗੂ ਨੂੰ ਉਮੀਦਵਾਰ ਬਣਾਉਣ ਤੋਂ ਝਿਜਕਦੀਆਂ ਨਹੀਂ। ਇਸ ਕਾਰਨ ਆਗੂਆਂ ਦੇ ਪਾਰਟੀਆਂ ਪ੍ਰਤੀ ਮੋਹ ਨੂੰ ਵੀ ਸੱਟ ਵੱਜੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਕਾਂਗਰਸ ਦੇ ਬੰਗਾ ਤੋਂ ਤਰਲੋਚਨ ਸਿੰਘ, ਨਕੋਦਰ ਤੋਂ ਗੁਰਬਿੰਦਰ ਸਿੰਘ ਅਟਵਾਲ, ਪਠਾਨਕੋਟ ਤੋਂ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ, ਭੋਆ ਤੋਂ ਰੁਮਾਲ ਚੰਦ, ਸੁਜਾਨਪੁਰ ਤੋਂ ਸਾਬਕਾ ਮੰਤਰੀ ਰਘੂਨਾਥ ਸਹਾਇਪੁਰੀ ਦਾ ਪੁੱਤਰ, ਬਟਾਲਾ ਤੋਂ ਅਸ਼ਵਨੀ ਸੇਖੜੀ ਖ਼ਿਲਾਫ਼ ਉਸ ਦਾ ਭਰਾ ਇੰਦਰ ਸੇਖੜੀ, ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਰੰਧਾਵਾ ਦਾ ਭਤੀਜਾ ਦੀਪਇੰਦਰ ਸਿੰਘ ਰੰਧਾਵਾ, ਅੰਮ੍ਰਿਤਸਰ ਦੱਖਣੀ ਤੋਂ ਮਨਿੰਦਰ ਸਿੰਘ ਪਲਾਸੌਰ ਸਮੇਤ ਕਈ ‘ਵੱਡੇ’ ਆਗੂ ਬਾਗ਼ੀਆਂ ਵਜੋਂ ਚੋਣ ਮੈਦਾਨ ‘ਚ ਹਨ। ਇੱਕ ਬਾਗ਼ੀ ਉਮੀਦਵਾਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖ਼ੁਦ ਤਾਂ ਕਹਿ ਰਹੇ ਹਨ ਕਿ ਇਹ ਉਨ੍ਹਾਂ ਦੀ ਆਖ਼ਰੀ ਚੋਣ ਹੈ, ਤਾਂ ਉਮਰ ਭਰ ਲਈ ਕੱਢਣ ਦਾ ਮਤਲਬ ਸਮਝ ਵਿਚ ਨਹੀਂ ਆਇਆ।
ਇੱਕ ਹੋਰ ਆਗੂ ਨੇ ਕਿਹਾ ਕਿ ਪਹਿਲਾਂ ਹੋਈਆਂ ਚੋਣਾਂ ਵਿਚ ਮੁਕੇਰੀਆਂ ਤੋਂ ਕਾਂਗਰਸ ਦੇ ਉਮੀਦਵਾਰ ਅਜੀਤ ਕੁਮਾਰ ਨਾਰੰਗ ਖ਼ਿਲਾਫ਼ ਬਾਗ਼ੀ ਖੜ੍ਹੇ ਰਜਨੀਸ਼ ਕੁਮਾਰ 53,951 ਵੋਟਾਂ ਲੈ ਕੇ ਚੋਣ ਜਿੱਤ ਗਏ ਸਨ, ਜਦਕਿ ਕਾਂਗਰਸੀ ਉਮੀਦਵਾਰ ਨੂੰ 13,525 ਵੋਟਾਂ ਨਾਲ ਸਬਰ ਕਰਨਾ ਪਿਆ ਸੀ। ਇਸ ਵਾਰ ਰਜਨੀਸ਼ ਕੁਮਾਰ ਕਾਂਗਰਸ ਦੇ ਉਮੀਦਵਾਰ ਹਨ। ਡੇਰਾਬੱਸੀ ਤੋਂ ਕਾਂਗਰਸੀ ਉਮੀਦਵਾਰ ਜਸਜੀਤ ਸਿੰਘ ਰੰਧਾਵਾ ਉਮੀਦਵਾਰ ਸਨ ਤੇ ਮੌਜੂਦਾ ਉਮੀਦਵਾਰ ਦੀਪਇੰਦਰ ਸਿੰਘ ਢਿੱਲੋਂ ਨੇ ਬਾਗ਼ੀ ਵਜੋਂ ਚੋਣ ਲੜੀ। ਉਹ ਕਈ ਸਾਲ ਅਕਾਲੀ ਦਲ ‘ਚ ਰਹੇ ਤੇ ਹੁਣ ਕਾਂਗਰਸ ਦੇ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਜਿੱਤਣ ਦੀ ਸ਼ਰਤ ‘ਤੇ ਕਿਸੇ ਵੀ ਹੋਰ ਪਾਰਟੀ ਤੋਂ ਲਿਆਂਦੇ ਆਗੂ ਨੂੰ ਉਮੀਦਵਾਰ ਬਣਾਉਣ ‘ਤੇ ਇਤਰਾਜ਼ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਦੇ 2012 ਦੀਆਂ ਚੋਣਾਂ ਵਿਚ ਉਮੀਦਵਾਰ ਤੇਜਿੰਦਰ ਪਾਲ ਸਿੰਘ ਸੰਧੂ ਨੂੰ ਟਿਕਟ ਨਾ ਦੇਣ ਕਾਰਨ ਘਨੌਰ ਤੋਂ ਬਾਗੀ ਵਜੋਂ ਉਨ੍ਹਾਂ ਦੀ ਪਤਨੀ ਅਨੁਪ੍ਰੀਤ ਕੌਰ ਸੰਧੂ ਚੋਣ ਮੈਦਾਨ ‘ਚ ਹਨ। ਮੁਕਤਸਰ ਤੋਂ ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ, ਮਹਿਲ ਕਲਾਂ ਤੋਂ ਸਾਬਕਾ ਮੰਤਰੀ ਗੋਬਿੰਦ ਸਿੰਘ ਕਾਂਝਲਾ, ਨਾਭਾ ਤੋਂ ਜੀਤ ਸਿੰਘ ਦੁਲੱਦੀ, ਸਨੌਰ ਤੋਂ ਅਕਾਲੀ ਦਲ ਦੇ ਯੂਥ ਵਿੰਗ ਦੇ ਆਗੂ ਹਰਮੀਤ ਸਿੰਘ ਪਠਾਣਮਾਜਰਾ, ਰਾਜਪੁਰਾ ਤੋਂ ਅਕਾਲੀ ਆਗੂ ਅਤੇ ਐੱਮ.ਸੀ. ਜਗਦੀਸ਼ ਕੁਮਾਰ ਜੱਗਾ ਸਮੇਤ ਕਈ ਬਾਗ਼ੀ ਮੈਦਾਨ ਵਿਚ ਹਨ।
ਅਕਾਲੀ ਦਲ ਨੇ ਪਿਛਲੀ ਵਾਰ ਬਗ਼ਾਵਤ ਕਰਨ ਵਾਲੇ ਸਤਵੀਰ ਸਿੰਘ ਖਟੜਾ ਨੂੰ ਪਾਰਟੀ ‘ਚੋਂ ਕੱਢਿਆ, ਪਰ ਇਸ ਵਾਰ ਪਾਰਟੀ ਦੇ ਉਮੀਦਵਾਰ ਹਨ। ਬੱਲੂਆਣਾ (ਰਾਖਵੇਂ) ਹਲਕੇ ਤੋਂ ਕਾਂਗਰਸ ਦੇ ਬਾਗ਼ੀ ਵਜੋਂ ਚੋਣ ਲੜੇ ਪ੍ਰਕਾਸ਼ ਸਿੰਘ ਭੱਟੀ ਹੁਣ ਅਕਾਲੀ ਦਲ ਦੇ ਉਮੀਦਵਾਰ ਹਨ। ਸਰਹਿੰਦ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਦੇ 2007 ‘ਚ ਚੁਣੇ ਗਏ ਵਿਧਾਇਕ ਦੀਦਾਰ ਸਿੰਘ ਭੱਟੀ ਨੂੰ 2012 ‘ਚ ਟਿਕਟ ਤੋਂ ਜਵਾਬ ਮਿਲ ਗਿਆ, ਤਾਂ ਪੀ.ਪੀ.ਪੀ. ਨੇ ਉਨ੍ਹਾਂ ਨੂੰ ਆਪਣਾ ਉਮੀਦਵਾਰ ਬਣਾ ਲਿਆ। ਇਸ ਵਾਰ ਸ਼੍ਰੀ ਭੱਟੀ ਮੁੜ ਅਕਾਲੀ ਦਲ ਦੇ ਉਮੀਦਵਾਰ ਹਨ। ‘ਆਪ’ ਦੇ ਤਾਂ ਲਗਪਗ ਸਾਰੇ ਬਾਗ਼ੀ ਸੁੱਚਾ ਸਿੰਘ ਛੋਟੇਪੁਰ ਦੀ ਆਪਣਾ ਪੰਜਾਬ ਪਾਰਟੀ ਅਤੇ ਡਾ.ਧਰਮਵੀਰ ਗਾਂਧੀ ਦੇ ਫਰੰਟ ਵੱਲੋਂ ਉਮੀਦਵਾਰ ਹਨ। ‘ਆਪ’ ਨੇ ਵੀ ਪਾਰਟੀਆਂ ਦੇ ਕਈ ਬਾਗ਼ੀਆਂ ਨੂੰ ਟਿਕਟਾਂ ਦਿੱਤੀਆਂ ਹਨ। ਖਡੂਰ ਸਾਹਿਬ ਉਪ ਚੋਣ ਵਿਚ ਕਾਂਗਰਸ ਦੇ ਬਾਗ਼ੀ ਵਜੋਂ ਚੋਣ ਮੈਦਾਨ ‘ਚ ਉੱਤਰੇ ਭੁਪਿੰਦਰ ਸਿੰਘ ਬਿੱਟੂ ਹੁਣ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਨ। ਸਾਲ 2012 ‘ਚ ਵੀ ਬਾਗ਼ੀਆਂ ਨੇ ਕਾਂਗਰਸ ਦਾ ਕਾਫ਼ੀ ਨੁਕਸਾਨ ਕੀਤਾ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article