ਪਾਲ ਸਿਹੋਤਾ ਵੱਲੋਂ ਦਿੱਲੀ ਕਾਰਪੋਰੇਸ਼ਨ ਚੋਣਾਂ ‘ਚ ਕਾਂਗਰਸ ਦੀ ਜਿੱਤ ‘ਤੇ ਖੁਸ਼ੀ ਦਾ ਇਜ਼ਹਾਰ

May 18
10:35
2016
ਸੈਕਰਾਮੈਂਟੋ, 18 ਮਈ (ਪੰਜਾਬ ਮੇਲ)- ਇੰਡੀਅਨ ਓਵਰਸੀਜ਼ ਕਾਂਗਰਸ, ਕੈਲੀਫੋਰਨੀਆ ਦੇ ਪ੍ਰਧਾਨ ਪਾਲ ਸਿਹੋਤਾ ਨੇ ਦਿੱਲੀ ਕਾਰਪੋਰੇਸ਼ਨ ਦੀਆਂ ਹੋਈਆਂ ਚੋਣਾਂ ਵਿਚ ਕਾਂਗਰਸ ਦੀ ਹੋਈ ਭਾਰੀ ਜਿੱਤ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਦਿੱਲੀ ਦੀ ਜਨਤਾ ਇਕ ਵਾਰ ਫਿਰ ਕਾਂਗਰਸ ਵੱਲ ਮੁਖ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਵਿਚ ਵੀ ਲੋਕ ਆਉਣ ਵਾਲੀਆਂ ਅਸੈਂਬਲੀ ਚੋਣਾਂ ਵਿਚ ਕਾਂਗਰਸ ਨੂੰ ਵੋਟਾਂ ਪਾ ਕੇ ਭਾਰੀ ਮਤ ਨਾਲ ਜਿਤਾਉਣਗੇ। ਪਾਲ ਸਿਹੋਤਾ ਨੇ ਕਿਹਾ ਕਿ ਕਾਂਗਰਸ ਹੀ ਹੈ, ਜੋ ਪੰਜਾਬ ਨੂੰ ਦਲਦਲ ਵਿਚੋਂ ਕੱਢ ਸਕਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਦੇ ਅਮਰੀਕਾ ਦੌਰੇ ਨਾਲ ਪ੍ਰਵਾਸੀ ਪੰਜਾਬੀਆਂ ਦੀ ਸੋਚ ਵਿਚ ਕਾਫੀ ਬਦਲਾਅ ਆਇਆ ਹੈ ਅਤੇ ਜਿਸ ਨਾਲ ਪ੍ਰਵਾਸੀ ਪੰਜਾਬੀ ਆਉਣ ਵਾਲੀਆਂ ਅਸੈਂਬਲੀ ਚੋਣਾਂ ਵਿਚ ਵੀ ਕਾਂਗਰਸ ਪਾਰਟੀ ਨੂੰ ਹਮਾਇਤ ਕਰਨਗੇ।
There are no comments at the moment, do you want to add one?
Write a comment