PUNJABMAILUSA.COM

ਪਿਛਲੇ ਮਹੀਨੇ ਹਾਦਸੇ ‘ਚ ਸ਼ਿਕਾਰ ਹੋਈ ਧੀ ਦੇ ਠੀਕ ਹੋਣ ਲਈ ਮਾਂ ਕਰ ਰਹੀ ਹੈ ਦੁਆਵਾਂ

 Breaking News

ਪਿਛਲੇ ਮਹੀਨੇ ਹਾਦਸੇ ‘ਚ ਸ਼ਿਕਾਰ ਹੋਈ ਧੀ ਦੇ ਠੀਕ ਹੋਣ ਲਈ ਮਾਂ ਕਰ ਰਹੀ ਹੈ ਦੁਆਵਾਂ

ਪਿਛਲੇ ਮਹੀਨੇ ਹਾਦਸੇ ‘ਚ ਸ਼ਿਕਾਰ ਹੋਈ ਧੀ ਦੇ ਠੀਕ ਹੋਣ ਲਈ ਮਾਂ ਕਰ ਰਹੀ ਹੈ ਦੁਆਵਾਂ
August 04
14:34 2018

ਕੈਲਗਰੀ, 4 ਅਗਸਤ (ਪੰਜਾਬ ਮੇਲ)- ਅਮਰੀਕਾ ‘ਚ ਪਿਛਲੇ ਮਹੀਨੇ ਇਕ ਪੰਜਾਬੀ ਪਰਿਵਾਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ ਅਤੇ ਇਸ ‘ਚ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਗਈ ਸੀ। ਇਹ ਪਰਿਵਾਰ ਪੰਜਾਬ ਦੇ ਸ਼ਹਿਰ ਆਦਮਪੁਰ ਤੋਂ ਕੈਨੇਡਾ ਗਿਆ ਹੋਇਆ ਸੀ। ਇਸ ਪਰਿਵਾਰ ਦੀ ਇਕ 10 ਸਾਲਾ ਬੱਚੀ ਮਹਿਕ ਮਿਨਹਾਸ ਕੈਨੇਡਾ ਦੇ ਹਸਪਤਾਲ ‘ਚ ਜ਼ੇਰੇ ਇਲਾਜ ਹੈ। ਹਾਦਸੇ ‘ਚ ਉਸ ਦੇ ਪਿਤਾ, ਦਾਦੀ ਅਤੇ ਭਰਾ ਦੀ ਮੌਤ ਹੋ ਗਈ ਸੀ। ਬੁੱਧਵਾਰ ਨੂੰ ਮਹਿਕ ਨੂੰ ਕੈਨੇਡਾ ਦੇ ਅਲਬਰਟਾ ਚਿਲਡਰਨ ਹਸਪਤਾਲ ‘ਚ ਸ਼ਿਫਟ ਕੀਤਾ ਗਿਆ। ਉਸ ਦੀ ਰੀੜ੍ਹ ਦੀ ਹੱਡੀ ‘ਤੇ ਸੱਟ ਲੱਗੀ ਹੈ। ਉਸ ਦੀ ਖੱਬੀ ਲੱਤ ਅਤੇ ਸੱਜੀ ਬਾਂਹ ਟੁੱਟ ਜਾਣ ਕਾਰਨ ਅਜੇ ਉਹ ਬੈੱਡ ‘ਤੇ ਹੀ ਹੈ।
ਇਸ ਪਰਿਵਾਰ ਦੇ ਨੇੜਲੇ ਵਿਅਕਤੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਛੋਟੀ ਉਮਰ ਦੀ ਬੱਚੀ ਲਈ ਇਹ ਸਭ ਸਹਿਣ ਕਰਨਾ ਬਹੁਤ ਮੁਸ਼ਕਲ ਹੈ। ਅਸੀਂ ਆਸ ਕਰਦੇ ਹਾਂ ਕਿ ਉਹ ਛੇਤੀ ਠੀਕ ਹੋ ਜਾਵੇ। ਮਹਿਕ ਬਹਾਦਰ ਬੱਚੀ ਹੈ ਤੇ ਉਹ ਠੀਕ ਹੋਣ ਲਈ ਆਪਣੇ ਵਲੋਂ ਵੀ ਕੋਸ਼ਿਸ਼ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਮਹਿਕ ਆਪਣੇ ਪਰਿਵਾਰ ਸਮੇਤ ਦੋ ਹਫਤਿਆਂ ਲਈ ਅਮਰੀਕਾ ਗਈ ਸੀ ਅਤੇ 14 ਜੁਲਾਈ ਨੂੰ ਸੜਕ ਦੁਰਘਟਨਾ ਨੇ ਇਸ ਪਰਿਵਾਰ ਦੇ 3 ਮੈਂਬਰਾਂ ਦੀ ਜਾਨ ਲੈ ਲਈ। 38 ਸਾਲਾ ਉਪਿੰਦਰ ਮਿਨਹਾਸ(ਪਿਤਾ), 6 ਸਾਲਾ ਬੱਚਾ (ਭਰਾ)ਅਤੇ 68 ਸਾਲਾ ਨਿਰਮਲ (ਦਾਦੀ) ਇਸ ਹਾਦਸੇ ‘ਚ ਮਾਰੇ ਗਏ। ਮਹਿਕ, ਉਸ ਦੀ ਭੈਣ ਅਤੇ ਮਾਂ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਈਆਂ ਸਨ। ਮਹਿਕ ਦੀ ਹਾਲਤ ਜ਼ਿਆਦਾ ਖਰਾਬ ਹੋਣ ਕਾਰਨ ਉਸ ਨੂੰ ਹਵਾਈ ਐਂਬੂਲੈਂਸ ਰਾਹੀਂ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਮਹਿਕ ਦੀ ਭੈਣ 8 ਸਾਲਾ ਜਪਲੀਨ ਦੀ ਕਾਲਰ ਬੋਨ (ਮੋਢੇ ਦੇ ਨੇੜਲੀ ਹੱਡੀ) ਟੁੱਟ ਗਈ ਸੀ। ਉਨ੍ਹਾਂ ਦੀ ਮਾਂ ਜਸਲੀਨ ਦੀਆਂ ਕਈ ਹੱਡੀਆਂ ਟੁੱਟ ਗਈਆਂ ਸਨ।
ਮਹਿਕ ਦੀ ਮਾਂ ਅਤੇ ਉਸ ਦੀ ਭੈਣ ਨੂੰ ਹਸਪਤਾਲ ‘ਚੋਂ ਛੁੱਟੀ ਮਿਲ ਗਈ ਹੈ ਪਰ ਉਹ ਮਹਿਕ ਨਾਲ ਅਲਬਰਟਾ ਦੇ ਹਸਪਤਾਲ ‘ਚ ਹਨ। ਮਾਂ ਹਰ ਵੇਲੇ ਬੱਚੀ ਦੇ ਠੀਕ ਹੋਣ ਦੀਆਂ ਦੁਆਵਾਂ ਕਰ ਰਹੀ ਹੈ। ਹਾਦਸੇ ਤੋਂ ਪਹਿਲਾਂ ਬੱਚੀਆਂ ਦੀ ਮਾਂ ਜਸਲੀਨ ਕੈਨੇਡਾ ‘ਚ ਇਕ ਨਿੱਜੀ ਕੰਪਨੀ ‘ਚ ਅਕਾਊਂਟ ਮੈਨੇਜਰ ਵਜੋਂ ਕੰਮ ਕਰਦੀ ਰਹੀ ਹੈ। ਉਸ ਨੇ ਦੱਸਿਆ ਕਿ ਉਸ ਦੇ ਸਾਥੀ ਕਰਮਚਾਰੀ ਉਸ ਦੀ ਪ੍ਰੇਸ਼ਾਨੀ ਨੂੰ ਸਮਝਦੇ ਹਨ ਅਤੇ ਕਾਫੀ ਸਾਥ ਦੇ ਰਹੇ ਹਨ। ਉਸ ਦੇ ਪਤੀ ਦੀ ਇੱਛਾ ਸੀ ਕਿ ਬੱਚਿਆਂ ਨੂੰ ਚੰਗੀ ਪੜ੍ਹਾਈ ਦਿੱਤੀ ਜਾਵੇ ਅਤੇ ਉਹ ਅਜਿਹਾ ਹੀ ਕਰੇਗੀ।
ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਦ ਉਪਿੰਦਰ (ਬੱਚੀਆਂ ਦਾ ਪਿਤਾ) ਆਪਣੇ ਪਰਿਵਾਰ ਨਾਲ 8 ਸਾਲ ਪਹਿਲਾਂ ਕੈਨੇਡਾ ਆਇਆ ਸੀ ਤਾਂ ਉਹ ਉਦੋਂ ਹੀ ਚੰਗੇ ਦੋਸਤ ਬਣ ਗਏ ਸਨ ਅਤੇ ਉਹ ਆਪਣੇ ਭਰਾਵਾਂ ਵਰਗੇ ਦੋਸਤ ਨੂੰ ਭੁਲਾ ਨਹੀਂ ਸਕਦਾ। ਉਨ੍ਹਾਂ ਦੱਸਿਆ ਕਿ ਹਾਲਾਂਕਿ ਮਿਨਹਾਸ ਪਰਿਵਾਰ ਸਿੱਖ ਭਾਈਚਾਰੇ ‘ਚੋਂ ਸੀ ਪਰ ਅਮਰੀਕਾ ‘ਚ ਜਿੱਥੇ ਉਨ੍ਹਾਂ ਨਾਲ ਹਾਦਸਾ ਵਾਪਰਿਆ, ਉੱਥੇ ਕੋਈ ਗੁਰਦੁਆਰਾ ਸਾਹਿਬ ਨਹੀਂ ਸੀ ਅਜਿਹੇ ‘ਚ ਉੱਥੋਂ ਦੇ ਹਿੰਦੂਆਂ ਨੇ ਭਰਾਤਰੀ ਭਾਵ ਦਿਖਾਉਂਦਿਆਂ ਮੰਦਰ ਦੇ ਦਰਵਾਜ਼ੇ ਖੋਲ੍ਹ ਦਿੱਤੇ ਤਾਂ ਕਿ ਉਹ ਪ੍ਰਾਰਥਨਾ ਆਦਿ ਕਰ ਸਕਣ। ਉੱਥੋਂ ਦੇ ਲੋਕਾਂ ਨੇ ਪਰਿਵਾਰ ਵਾਲਿਆਂ ਦਾ ਬਹੁਤ ਸਾਥ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article