PUNJABMAILUSA.COM

ਪਿਛਲੇ 10 ਸਾਲ ਬਾਦਲ ਸਰਕਾਰ ਨੇ ਸੂਬੇ ‘ਚ ਆਰਥਿਕ ਅੱਤਵਾਦ ਫੈਲਾਇਆ – ਕੈਬਨਿਟ ਮੰਤਰੀ ਸਿੱਧੂ

ਪਿਛਲੇ 10 ਸਾਲ ਬਾਦਲ ਸਰਕਾਰ ਨੇ ਸੂਬੇ ‘ਚ ਆਰਥਿਕ ਅੱਤਵਾਦ ਫੈਲਾਇਆ – ਕੈਬਨਿਟ ਮੰਤਰੀ ਸਿੱਧੂ

ਪਿਛਲੇ 10 ਸਾਲ ਬਾਦਲ ਸਰਕਾਰ ਨੇ ਸੂਬੇ ‘ਚ ਆਰਥਿਕ ਅੱਤਵਾਦ ਫੈਲਾਇਆ – ਕੈਬਨਿਟ ਮੰਤਰੀ ਸਿੱਧੂ
August 28
16:40 2017

ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ
ਬਟਾਲਾ, 28 ਅਗਸਤ (ਪੰਜਾਬ ਮੇਲ)- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਨੇ ਕਿਹਾ ਹੈ ਕਿ ਪਿਛਲੇ 10 ਸਾਲ ਅਕਾਲੀ ਭਾਜਪਾ ਸਰਕਾਰ ਨੇ ਸੂਬੇ ‘ਚ ‘ਆਰਥਿਕ ਅੱਤਵਾਦ’ ਫੈਲਾ ਰੱਖਿਆ ਸੀ ਜਿਸਦਾ ਬਹੁਤ ਵੱਡਾ ਨੁਕਸਾਨ ਰਾਜ ਸਰਕਾਰ ਤੇ ਸੂਬੇ ਦੇ ਲੋਕਾਂ ਨੂੰ ਝੱਲਣਾ ਪਿਆ ਹੈ। ਅੱਜ ਬਟਾਲਾ ਵਿਖੇ ਵਿਆਹ ਪੁਰਬ ਦੌਰਾਨ ਨਤਮਸਤਕ ਹੋਣ ਆਏ ਕੈਬਨਿਟ ਮੰਤਰੀ ਸ. ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਨੂੰ ਆਰਥਿਕ ਤੌਰ ‘ਤੇ ਕੰਗਾਲ ਕਰਨ ‘ਚ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ 10 ਸਾਲਾਂ ‘ਚ ਰੇਤ ਮਾਫੀਆ, ਕੇਬਲ ਮਾਫੀਆ, ਟਰਾਂਸਪੋਰਟ ਮਾਫੀਆ ਸਮੇਤ ਹਰ ਆਰਥਿਕ ਮੁਹਾਜ ‘ਤੇ ਨਿੱਜੀ ਫਾਇਦੇ ਲੈਣ ਦੀਆਂ ਕੋਸ਼ਿਸ਼ਾਂ ਹੀ ਕੀਤੀਆਂ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨੇ ਸਰਕਾਰੀ ਪੈਸੇ ਦੀ ਪੂਰੀ ਤਰਾਂ ਦੁਰਵਰਤੋਂ ਕੀਤੀ ਅਤੇ ਗ੍ਰਾਂਟ ਨੂੰ ਲਗਾਉਣ ਵੇਲੇ ਵੀ ਵੱਡੇ ਪੱਧਰ ‘ਤੇ ਬੇਨਿਯਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਬਾਦਲ ਸਰਕਾਰ ਦੇ ਕੰਮਾਂ ਦਾ ਆਡਿਟ ਕੀਤਾ ਜਾ ਰਿਹਾ ਹੈ ਅਤੇ ਬੇਨਿਯਮੀਆਂ ਕਰਨ ਵਾਲਿਆਂ ਖਿਲਾਫ ਕਾਰਵਾਈ ਅਰੰਭੀ ਗਈ ਹੈ।
ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪਹਿਲੇ ਛੇ ਮਹੀਨੇ ਸੂਬੇ ਦੇ ਵਿਕਾਸ ਦੀ ਰੂਪ ਰੇਖਾ ਉਲੀਕੀ ਗਈ ਹੈ ਅਤੇ ਅਗਲੇ ਸਾਢੇ ਚਾਰ ਸਾਲ ਇਸਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ। ਸ. ਸਿੱਧੂ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸ਼ਹਿਰੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਸੂਬੇ ਦੀ ਸ਼ਹਿਰੀ ਵਸੋਂ ਨੂੰ ਹਰ ਬੁਨਿਆਦੀ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਜਾਰੀ ਕੀਤੀਆਂ ਗ੍ਰਾਂਟਾਂ ਦੇ ਖਰਚ ‘ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਪੱਧਰ ‘ਤੇ ਕੋਈ ਗੜਬੜੀ ਜਾਂ ਹੇਰਾਫੇਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਸਾਲ ਦੇ ਅਖੀਰ ਤੱਕ ਨਗਰ ਨਿਗਮਾਂ ਦੀਆਂ ਚੋਣਾਂ ਕਰਾਈਆਂ ਜਾਣਗੀਆਂ ਅਤੇ ਕਾਂਗਰਸ ਪਾਰਟੀ ਵੱਲੋਂ ਇਹ ਚੋਣਾਂ ਵਿਕਾਸ ਦੇ ਮੁੱਦੇ ‘ਤੇ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਨਗਰ ਨਿਗਮ ਚੋਣਾਂ ‘ਚ ਔਰਤਾਂ ਦਾ 50 ਫੀਸਦੀ ਰਾਖਵਾਂਕਰਨ ਕੀਤਾ ਜਾਵੇਗਾ ਅਤੇ ਵਾਰਡਾਂ ਦੀ ਗਿਣਤੀ ਵੀ ਵਧਾਈ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਲੋਕ ਹੇਠਲੇ ਪੱਧਰ ‘ਤੇ ਸ਼ਹਿਰਾਂ ਦੇ ਵਿਕਾਸ ‘ਚ ਆਪਣਾ ਯੋਗਦਾਨ ਪਾ ਸਕਣ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article