PUNJABMAILUSA.COM

ਪਿੰਕੀ ਮਾਮਲਾ: ਵਕੀਲਾਂ ਦੀਆਂ ਮਨੁੱਖੀ ਅਧਿਕਾਰ ਸੰਸਥਾਵਾਂ ਵੱਲੋਂ ਬਾਦਲ ਸਰਕਾਰ ਨੂੰ ਘੇਰਨ ਦਾ ਫੈਸਲਾ

ਪਿੰਕੀ ਮਾਮਲਾ: ਵਕੀਲਾਂ ਦੀਆਂ ਮਨੁੱਖੀ ਅਧਿਕਾਰ ਸੰਸਥਾਵਾਂ ਵੱਲੋਂ ਬਾਦਲ ਸਰਕਾਰ ਨੂੰ ਘੇਰਨ ਦਾ ਫੈਸਲਾ

ਪਿੰਕੀ ਮਾਮਲਾ: ਵਕੀਲਾਂ ਦੀਆਂ ਮਨੁੱਖੀ ਅਧਿਕਾਰ ਸੰਸਥਾਵਾਂ ਵੱਲੋਂ ਬਾਦਲ ਸਰਕਾਰ ਨੂੰ ਘੇਰਨ ਦਾ ਫੈਸਲਾ
December 09
10:07 2015

ਚੰਡੀਗੜ੍ਹ, 9 ਦਸੰਬਰ (ਪੰਜਾਬ ਮੇਲ)- ਵਕੀਲਾਂ ਦੀਆਂ ਮਨੁੱਖੀ ਅਧਿਕਾਰ ਸੰਸਥਾਵਾਂ ਨੇ ‘ਪੁਲਿਸ ਕੈਟ’ ਗੁਰਮੀਤ ਸਿੰਘ ਪਿੰਕੀ ਵੱਲੋਂ ਪੰਜਾਬ ਪੁਲਿਸ ਦੇ ਉਜਾਗਰ ਕੀਤੇ ਸੱਚ ਅਤੇ ਸਰਬੱਤ ਖ਼ਾਲਸਾ ਦੇ ਪ੍ਰਬੰਧਕਾਂ ਖ਼ਿਲਾਫ਼ ਦਰਜ ਕੀਤੇ ਦੇਸ਼ ਧਰੋਹ ਦੇ ਕੇਸਾਂ ਦੇ ਮਾਮਲੇ ਵਿਚ ਬਾਦਲ ਸਰਕਾਰ ਨੂੰ ਘੇਰਨ ਦਾ ਫ਼ੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਪੰਜਾਬ ਪੁਲਿਸ ਦੇ ਬਰਖ਼ਾਸਤ ਇੰਸਪੈਕਟਰ ਪਿੰਕੀ ਨੇ ਇੱਕ ਰਸਾਲੇ ਵਿਚ ਪੰਜਾਬ ਦੇ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਸਮੇਤ ਹੋਰ ਕਈ ਅਧਿਕਾਰੀਆਂ ਖ਼ਿਲਾਫ਼ ਝੂਠੇ ਪੁਲਿਸ ਮੁਕਾਬਲੇ ਬਣਾਉਣ ਸਮੇਤ ਹੋਰ ਕਈ ਤਰ੍ਹਾਂ ਦੇ ਗੰਭੀਰ ਦੋਸ਼ ਲਾਏ ਹਨ। ਇਸ ਖ਼ੁਲਾਸੇ ਕਾਰਨ ਪੰਜਾਬ ਪੁਲਿਸ ਅਤੇ ਸਰਕਾਰ ਵਿਚ ਹਲਚਲ ਮੱਚੀ ਪਈ ਹੈ।
ਸਿੱਖਸ ਫਾਰ ਹਿਊਮਨ ਰਾਈਟਸ ਦੇ ਮੁਖੀ ਐਡਵੋਕੇਟ ਹਰਪਾਲ ਸਿੰਘ ਚੀਮਾ, ਲਾਇਰਜ਼ ਫਾਰ ਹਿਊਮਨ ਰਾਈਟਸ ਦੇ ਮੋਢੀ ਐਡਵੋਕੇਟ ਨਵਕਿਰਨ ਸਿੰਘ ਅਤੇ ਐਡਵੋਕੇਟ ਅਮਰ ਸਿੰਘ ਚਾਹਲ ਨੇ ਪ੍ਰੈੱਸ ਕਾਨਫਰੰਸ ਕਰਕੇ ਦੋਸ਼ ਲਾਇਆ ਕਿ ਪਿਛਲੇ ਤੀਹ ਸਾਲਾਂ ਦੌਰਾਨ ਮਨੁੱਖੀ ਅਧਿਕਾਰ ਸੰਸਥਾਵਾਂ ਵੱਲੋਂ ਪੰਜਾਬ ਪੁਲਿਸ ਵੱਲੋਂ ਕੀਤੀਆਂ ਗਈਆਂ ਵਧੀਕੀਆਂ ਵਿਰੁੱਧ ਵਿੱਢੇ ਸੰਘਰਸ਼ ਨੂੰ ਹੁਣ ਪਿੰਕੀ ਵੱਲੋਂ ਕੀਤੇ ਇੰਕਸ਼ਾਫ ਨੇ ਸਹੀ ਸਾਬਤ ਕਰ ਦਿੱਤਾ ਹੈ। ਹੁਣ ਇਹ ਗੱਲ ਸਾਬਤ ਹੋ ਗਈ ਹੈ ਕਿ ਪੰਜਾਬ ਪੁਲਿਸ ਨੇ ਮਾੜੇ ਦੌਰ ਦੌਰਾਨ ਝੂਠੇ ਮੁਕਾਬਲਿਆਂ ‘ਚ ਸਿੱਖ ਨੌਜਵਾਨਾਂ ਦਾ ਖੂਨ ਵਹਾਇਆ ਸੀ। ਪੁਲਿਸ ਨੇ ਝੂਠੇ ਮੁਕਾਬਲਿਆਂ ਵਿਚ ਮਾਰੇ ਸਿੱਖਾਂ ਦੀਆਂ ਲਾਸ਼ਾਂ ਤੱਕ ਵੀ ਵਾਰਸਾਂ ਹਵਾਲੇ ਨਹੀਂ ਕੀਤੀਆਂ ਸਨ। ਹੁਣ ਸਰਕਾਰ ਨੇ ਸਰਬੱਤ ਖ਼ਾਲਸਾ ਸੱਦਣ ਵਾਲਿਆਂ ਵਿਰੁੱਧ ਦੇਸ਼ ਧਰੋਹ ਦੇ ਕੇਸ ਦਰਜ ਕਰਕੇ ਮੁੜ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਇੱਥੇ ਮੱਖਣ ਸ਼ਾਹ ਲੁਬਾਣਾ ਆਡੀਟੋਰੀਅਮ ‘ਚ ਮਨੁੱਖੀ ਅਧਿਕਾਰਾਂ ਦੇ ਕੌਮਾਂਤਰੀ ਦਿਹਾੜੇ ਮੌਕੇ ਕਾਨਫਰੰਸ ਕਰਵਾਈ ਜਾਵੇਗੀ, ਜਿਸ ਵਿਚ ਪੰਜਾਬ ਸਰਕਾਰ ਵੱਲੋਂ ਸੰਵਿਧਾਨ ਅਤੇ ਕਾਨੂੰਨ ਦੀਆਂ ਧੱਜੀਆਂ ਉਡਾ ਕੇ ਮਨੁੱਖੀ ਅਧਿਕਾਰਾਂ ਦੀ ਕੀਤੀ ਜਾ ਰਹੀ ਉਲੰਘਣਾ ਦੇ ਮੁੱਦਿਆਂ ਨੂੰ ਵਿਚਾਰਿਆ ਜਾਵੇਗਾ। ਕਾਨਫਰੰਸ ਦੇ ਮੁੱਖ ਮਹਿਮਾਨ ਪ੍ਰੈਸ ਕੌਂਸਲ ਆਫ ਇੰਡੀਆ ਦੇ ਸਾਬਕਾ ਚੇਅਰਮੈਨ ਅਤੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਮਾਰਕੰਡੇ ਕਾਟਜੂ ਹੋਣਗੇ। 13 ਦਸੰਬਰ ਨੂੰ ਮਨੁੱਖੀ ਅਧਿਕਾਰਾਂ ਦੇ ਸੰਗਠਨ ਪਿੰਕੀ ਵੱਲੋਂ ਉਜਾਗਰ ਕੀਤੇ ਗਏ ਪੁਲਿਸ ਦੇ ਸੱਚ ਦੇ ਮੁੱਦੇ ਉਪਰ ਸਾਂਝੀ ਮੀਟਿੰਗ ਕਰਕੇ ਅਗਲੀ ਰਣਨੀਤੀ ਘੜਨਗੇ।
ਇਸੇ ਦੌਰਾਨ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਵੀ ਸੁਪਰੀਮ ਕੋਰਟ ਦੇ ਮੁੱਖ ਜੱਜ ਨੂੰ ਪੱਤਰ ਭੇਜ ਕੇ ਇਸ ਮਾਮਲੇ ਲਈ ਵਿਸ਼ੇਸ਼ ਜਾਂਚ ਟੀਮ ਗਠਨ ਕਰਨ ਦੀ ਅਪੀਲ ਕੀਤੀ ਹੈ। ਸਵਰਾਜ ਲਹਿਰ ਪੰਜਾਬ ਦੇ ਕਨਵੀਨਰ ਪ੍ਰੋ. ਮਨਜੀਤ ਸਿੰਘ ਨੇ ਮੰਗ ਕੀਤੀ ਕਿ ਪਿੰਕੀ ਵੱਲੋਂ ਕੀਤੇ ਗਏ ਖ਼ੁਲਾਸਿਆਂ ਦੀ ਜੁਡੀਸ਼ੀਅਲ ਕਮਿਸ਼ਨ ਰਾਹੀਂ ਜਾਂਚ ਕਰਵਾਈ ਜਾਵੇ ਅਤੇ ਦਾਗੀ ਅਫਸਰਾਂ ਨੂੰ ਤੁਰੰਤ ਅਹੁਦਿਆਂ ਤੋਂ ਲਾਂਭੇ ਕੀਤਾ ਜਾਵੇ। ਸੀਨੀਅਰ ਵਕੀਲ ਐੱਚ.ਐੱਸ. ਫੂਲਕਾ ਨੇ ਕਿਹਾ ਕਿ ਇਹ ਗੰਭੀਰ ਮਾਮਲਾ ਹੈ ਅਤੇ ਇਸ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਉਚ ਪੱਧਰੀ ਜਾਂਚ ਕਰਵਾਉਣੀ ਚਾਹੀਦੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article