PUNJABMAILUSA.COM

ਪੀਏਯੂ ਦੇ ਪੱਤਰਕਾਰੀ ਵਿਭਾਗ ਵੱਲੋਂ ਕਿਸਾਨਾਂ ਸਮੇਤ ਹੋਰ ਖੁਦਕੁਸ਼ੀਆਂ ਸੰਬੰਧੀ ਕੀਤੀ ਜਾਵੇਗੀ ਘੋਖ

ਪੀਏਯੂ ਦੇ ਪੱਤਰਕਾਰੀ ਵਿਭਾਗ ਵੱਲੋਂ ਕਿਸਾਨਾਂ ਸਮੇਤ ਹੋਰ ਖੁਦਕੁਸ਼ੀਆਂ ਸੰਬੰਧੀ ਕੀਤੀ ਜਾਵੇਗੀ ਘੋਖ

ਪੀਏਯੂ ਦੇ ਪੱਤਰਕਾਰੀ ਵਿਭਾਗ ਵੱਲੋਂ ਕਿਸਾਨਾਂ ਸਮੇਤ ਹੋਰ ਖੁਦਕੁਸ਼ੀਆਂ ਸੰਬੰਧੀ ਕੀਤੀ ਜਾਵੇਗੀ ਘੋਖ
August 19
14:30 2017

ਲੁਧਿਆਣਾ, 19 ਅਗਸਤ (ਪੰਜਾਬ ਮੇਲ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ (ਪੀਏਯੂ) ਦੇ ਪੱਤਰਕਾਰੀ ਵਿਭਾਗ ਵੱਲੋਂ ਆਉਂਦੇ ਸਮੇਂ ਵਿੱਚ ਕਿਸਾਨਾਂ ਸਮੇਤ ਹੋਰਾਂ ਵੱਲੋਂ ਕੀਤੀਆਂ ਜਾਂਦੀਆਂ ਖੁਦਕੁਸ਼ੀਆਂ ਦੇ ਮਨੋਵਿਗਿਆਨਕ ਪੱਖਾਂ ਸਬੰਧੀ ਘੋਖ ਕੀਤੀ ਜਾਵੇਗੀ। ਇਸ ਕਾਰਜ ਲਈ ’ਵਰਸਿਟੀ ਦੇ ਉਕਤ ਵਿਭਾਗ ਨੂੰ ਪਹਿਲੀ ਵਾਰ ਨੈਸ਼ਨਲ ਐਗਰੀਕਲਚਰਲ ਸਾਇੰਸ ਫੰਡ ਤਹਿਤ 1.35 ਕਰੋੜ ਰੁਪਏ ਦੀ ਰਕਮ ਮਿਲੀ ਹੈ। ਪੀਏਯੂ ਦੇ ਪੱਤਰਕਾਰੀ ਵਿਭਾਗ ਦੇ ਪ੍ਰੋਫੈਸਰ ਅਤੇ ਪ੍ਰਿੰਸੀਪਲ ਇੰਨਵੈਸਟੀਗੇਟਰ ਡਾ. ਸਰਬਜੀਤ ਸਿੰਘ ਦੀ ਅਗਵਾਈ ਹੇਠ ‘ਖੁਦਕ‘ਸ਼ੀ: ਮਨੋਵਿਗਿਆਨਕ ਪੱਖ’ ਵਿਸ਼ੇ ਹੇਠ ਚਲਾਏ ਜਾ ਰਹੇ ਤਿੰਨ ਸਾਲਾ ਪ੍ਰੋਜੈਕਟ ਵਿੱਚ ਤਿਲੰਗਾਨਾ ਸਟੇਟ ਐਗਰੀਕਲਚਰਲ ਯੂਨੀਵਰਸਿਟੀ ਹੈਦਰਾਬਾਦ, ਮਰਾਠਵਾੜਾ ਖੇਤੀ ਵਿਦਿਆਪੀਠ, ਪਰਭਨੀ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਟੀਮਾਂ ਵੀ ਸਹਿਯੋਗ ਦੇ ਰਹੀਆਂ ਹਨ। ਚਾਰੇ ਟੀਮਾਂ ਦੀ ਪਟਿਆਲਾ ਵਿਖੇ ਮੀਟਿੰਗ ਵੀ ਹੋ ਚੁੱਕੀ ਹੈ। ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਖੁਦਕੁਸ਼ੀਆਂ ਦਾ ਮਾਮਲਾ ਇੰਨਾ ਗੰਭੀਰ ਹੈ ਕਿ ਇਸ ਪਾਸੇ ਸੋਚਣਾ ਸਮੇਂ ਦੀ ਅਹਿਮ ਲੋੜ ਬਣ ਗਈ ਹੈ। ਵਿਸ਼ਵ ਸਿਹਤ ਸੰਗਠਨ (ਡਬਲਿਯੂਐਚਓ) ਦੀ ਹਦਾਇਤਾਂ ਮੁਤਾਬਕ ਖੁਦਕੁਸ਼ੀ ਨੂੰ ਵਧਾ-ਚੜ੍ਹਾ ਕੇ ਬਿਆਨ ਨਾ ਕੀਤਾ ਜਾਵੇ ਕਿਉਂਕਿ ਮਨੋਵਿਗਿਆਨਕ ਕਾਰਨਾਂ ਕਰਕੇ ਬਹੁਤੇ ਲੋਕ ਅਜਿਹੀਆਂ ਖਬਰਾਂ ਪੜ੍ਹ ਕੇ ਹੀ ਇਸ ਪਾਸੇ ਨੂੰ ਤੁਰ ਪੈਂਦੇ ਹਨ। ਡਬਲਿਯੂਐਚਓ ਦਾ ਕਹਿਣਾ ਹੈ ਕਿ ਖੁਦਕੁਸ਼ੀ ਕਰਨ ਵਾਲੇ ਦੇ ਪਿੱਛੋਂ ਪਰਿਵਾਰਕ ਮੈਂਬਰਾਂ ’ਤੇ ਕਿਹੜੇ ਕਿਹੜੇ ਦੁੱਖ ਆਉਂਦੇ ਹਨ, ਬਾਰੇ ਵੀ ਵਿਸਥਾਰ ਨਾਲ ਦੱਸਣ ਦੀ ਲੋੜ ਹੈ। ਡਾ. ਸਿੰਘ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਉਨ੍ਹਾਂ ਦੀ ਟੀਮ ਇਹ ਖੋਜ ਕਰੇਗੀ ਕਿ ਦੋ ਲੱਖ ਦੇ ਕਰਜ਼ੇ ਵਾਲੇ ਕਿਸਾਨ ਵਿੱਚ ਅਜਿਹੇ ਕਿਹੜੇ ਗੁਣਾਂ ਦੀ ਘਾਟ ਸੀ ਜਿਸ ਨੇ ਉਸ ਨੂੰ ਖੁਦਕੁਸ਼ੀ ਲਈ ਮਜਬੂਰ ਕਰ ਦਿੱਤਾ ਜਦਕਿ ਕਈ ਪੰਜ-ਪੰਜ, ਦਸ-ਦਸ ਲੱਖ ਦਾ ਕਰਜ਼ਾ ਲੈਣ ਵਾਲੇ ਕਿਸਾਨ ਵੀ ਕਦੇ ਖੁਦਕੁਸ਼ੀ ਕਰਨ ਬਾਰੇ ਨਹੀਂ ਸੋਚਦੇ। ਕਿਸਾਨਾਂ ਨੂੰ ਮਨੋਵਿਗਿਆਨਕ ਪੱਖੋਂ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਸੂਬੇ ਵਿੱਚ 200 ਵਾਲੰਟੀਅਰ ਤਿਆਰ ਕੀਤੇ ਜਾ ਰਹੇ ਹਨ। ਦੋ ਦਿਨ ਦੀ ਸਿਖਲਾਈ ਤੋਂ ਬਾਅਦ ਉਨ੍ਹਾਂ ਨੂੰ ਆਪੋ ਆਪਣੇ ਪਿੰਡਾਂ, ਕਸਬਿਆਂ ਵਿੱਚ ਸੈਮੀਨਾਰਾਂ, ਵਰਕਸ਼ਾਪਾਂ ਅਤੇ ਹੋਰ ਸਾਧਨਾਂ ਰਾਹੀਂ ਜਾਗਰੂਕਤਾ ਫੈਲਾਉਣ ਲਈ ਤਿਆਰ ਕੀਤਾ ਜਾਵੇਗਾ। ਉਨ੍ਹਾਂ ਸਿੱਖਿਆ ਸੰਸਥਾਵਾਂ ਨੂੰ ਕਿਹਾ ਕਿ ਉਹ ਸਕੂਲਾਂ/ਕਾਲਜਾਂ ਵਿੱਚ ਮੁੱਢਲੀ ਡਾਕਟਰੀ ਸਿੱਖਿਆ ਦੇ ਨਾਲ ਨਾਲ ਮੁੱਢਲੀ ਮਨੋਵਿਗਿਆਨਕ ਸਿੱਖਿਆ ਵੀ ਦੇਣੀ ਸ਼ੁਰੂ ਕਰਨ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕੀਤੇ ਜਾਣ ਦੇ ਪੱਖ ਨੂੰ ਗੰਭੀਰਤਾ ਨਾਲ ਲੈਂਦਿਆਂ ਪੀਏਯੂ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ 8 ਸਤੰਬਰ ਤੋਂ ਸ਼ੁਰੂ ਹੋ ਰਹੀ ਪੀਏਯੂ ਕਿਸਾਨ ਮੇਲਿਆਂ ਦੀ ਲੜੀ ਦਾ ਨਾਅਰਾ ‘ਸਾਦੇ ਵਿਆਹ ਸਾਦੇ ਭੋਗ, ਨਾ ਕਰਜ਼ਾ ਨਾ ਚਿੰਤਾ ਰੋਗ’ ਰੱਖਿਆ ਹੈ।
ਇਸ ਤੋਂ ਇਲਾਵਾ ’ਵਰਸਿਟੀ ਦੇ ਕਾਲਜ ਆਫ ਬੇਸਿਕ ਸਾਇੰਸਿਜ਼ ਐਂਡ ਹਿਊਮੈਨਿਟੀ ਵੱਲੋਂ 10 ਸਤੰਬਰ ਨੂੰ ਵਿਸ਼ਵ ਖੁਦਕੁਸ਼ੀ ਰੋਕੋ ਦਿਵਸ ਮੌਕੇ ‘ਜੀਵਨ ਦੇ ਔਖੇ ਪਲ ਕਿਵੇਂ ਬਿਤਾਈਏ?, ਖੁਦਕੁਸ਼ੀ: ਇਕ ਸਮੱਸਿਆ, ਹਲ ਨਹੀਂ, ਜੂਝਦੇ ਰਹਿਣਾ ਹੀ ਪੰਜਾਬੀਆਂ ਦੀ ਪਛਾਣ ਹੈ, ਸਾਦੇ ਵਿਆਹ, ਸਾਦੇ ਭੋਗ…-ਨਾ ਕਰਜ਼ਾ, ਨਾ ਚਿੰਤਾ ਰੋਗ, ਭਾਈਚਾਰਾ ਵਧਾਈਏ-ਪਰੇਸ਼ਾਨੀਆਂ ਘਟਣਗੀਆਂ ਆਦਿ ਵਿਸ਼ਿਆਂ ’ਤੇ ਲੇਖ, ਕਵਿਤਾ, ਕਹਾਣੀ, ਨਾਅਰੇ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article