PUNJABMAILUSA.COM

ਪੀ.ਐਮ.ਸੀ. ਬੈਂਕ ਤੋਂ ਬਾਅਦ ਹੁਣ ਸ੍ਰੀ ਗੁਰੂ ਰਾਘਵੇਂਦਰ ਸਹਿਕਾਰਾ ਬੈਂਕ ਦੇ ਦੀਵਾਲੀਆ ਹੋਣ ਦਾ ਖਦਸ਼ਾ; ਆਰ.ਬੀ.ਆਈ. ਨੇ ਲਾਈਆਂ ਪਾਬੰਦੀਆਂ

January 13
14:50 2020

ਨਵੀਂ ਦਿੱਲੀ, 13 ਜਨਵਰੀ (ਪੰਜਾਬ ਮੇਲ)- ਪੀ.ਐਮ.ਸੀ. ਬੈਂਕ ਦਾ ਮਾਮਲਾ ਅਜੇ ਪੂਰੀ ਤਰ੍ਹਾਂ ਨਾਲ ਸੁਲਝਿਆ ਨਹੀਂ ਕਿ ਹੁਣ ਦੇਸ਼ ਦੇ ਦਿੱਗਜ ਸਰਕਾਰੀ ਬੈਂਕ ਰਿਜ਼ਰਵ ਬੈਂਕ ਆਫ ਇੰਡੀਆ (ਆਰ.ਬੀ.ਆਈ.) ਨੇ ਸ੍ਰੀ ਗੁਰੂ ਰਾਘਵੇਂਦਰ ਸਹਿਕਾਰਾ ਬੈਂਕ ‘ਤੇ ਕਈ ਪਾਬੰਦੀਆਂ ਲਗਾ ਦਿੱਤੀਆਂ ਹਨ। ਇਸ ਪਾਬੰਦੀ ਦੇ ਤਹਿਤ ਹੁਣ ਬੈਂਗਲੁਰੂ ‘ਚ ਇਸ ਬੈਂਕ ਦੇ ਗਾਹਕ 35,000 ਰੁਪਏ ਤੋਂ ਜ਼ਿਆਦਾ ਦੀ ਨਕਦੀ ਨਹੀਂ ਕਢਵਾ ਸਕਣਗੇ। ਆਰ.ਬੀ.ਆਈ. ਦੇ ਬਿਆਨ ਅਨੁਸਾਰ ਨਿੱਜੀ ਖੇਤਰ ਦਾ ਇਹ ਬੈਂਕ ਆਰਬੀਆਈ ਦੀ ਆਗਿਆ ਤੋਂ ਬਿਨਾਂ ਅਗਲੇ ਛੇ ਮਹੀਨਿਆਂ ਤੱਕ ਕੋਈ ਨਵਾਂ ਕਰਜ਼ਾ ਨਹੀਂ ਦੇ ਸਕੇਗਾ। ਇਸ ਤੋਂ ਇਲਾਵਾ ਇਹ ਬੈਂਕ ਆਰ.ਬੀ.ਆਈ. ਦੀ ਆਗਿਆ ਤੋਂ ਬਿਨਾਂ ਇਸ ਮਿਆਦ ਦੌਰਾਨ ਕੋਈ ਨਵਾਂ ਨਿਵੇਸ਼ ਵੀ ਨਹੀਂ ਕਰ ਸਕੇਗਾ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ‘ਚ ਪੀਐਮਸੀ ਬੈਂਕ ਉੱਤੇ ਵੀ ਅਜਿਹੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਸਨ।
ਆਰ.ਬੀ.ਆਈ. ਨੇ ਆਪਣੇ ਬਿਆਨ ‘ਚ ਕਿਹਾ ਹੈ ਕਿ ਜਦੋਂ ਤੱਕ ਬੈਂਕ ਦੀ ਵਿੱਤੀ ਸਥਿਤੀ ‘ਚ ਸੁਧਾਰ ਨਹੀਂ ਹੁੰਦਾ, ਉਸ ਸਮੇਂ ਤੱਕ ਆਰ.ਬੀ.ਆਈ. ਦੀਆਂ ਪਾਬੰਦੀਆਂ ਦੇ ਦਾਇਰੇ ਵਿਚ ਬੈਂਕਿੰਗ ਦੇ ਕੰਮ ਜਾਰੀ ਰਹਿਣਗੇ। ਹਾਲਾਂਕਿ ਆਰ.ਬੀ.ਆਈ. ਨੇ ਬੈਂਕ ਦਾ ਲਾਇਸੈਂਸ ਅਜੇ ਤੱਕ ਰੱਦ ਨਹੀਂ ਕੀਤਾ ਹੈ। ਕੰਮ-ਕਾਜ 10 ਜਨਵਰੀ ਸ਼ੁੱਕਰਵਾਰ ਤੋਂ ਬੰਦ ਹੋ ਜਾਣ ਦੇ ਬਾਅਦ ਆਰ.ਬੀ.ਆਈ. ਵਲੋਂ ਇਨ੍ਹਾਂ ਪਾਬੰਦੀਆਂ ਨੂੰ ਲਾਗੂ ਕੀਤਾ ਗਿਆ ਹੈ। ਬਿਆਨ ਵਿਚ ਸਾਫ ਤੌਰ ‘ਤੇ ਕਿਹਾ ਗਿਆ ਹੈ ਕਿ ਭਾਵੇਂ ਕਿਸੇ ਵੀ ਬਚਤ ਖਾਤਾ, ਚਾਲੂ ਖ਼ਾਤੇ ਜਾਂ ਕਿਸੇ ਹੋਰ ਖਾਤੇ ਵਿਚ ਜਿੰਨੀ ਮਰਜ਼ੀ ਜਮ੍ਹਾਂ ਰਕਮ ਹੋਵੇ ਕਢਵਾਉਣਾ ਦੀ ਹੱਦ 35,000 ਰੁਪਏ ਤੋਂ ਵੱਧ ਨਹੀਂ ਹੋ ਸਕਦੀ। ਆਰਬੀਆਈ ਨੇ ਬੈਂਕਿੰਗ ਰੈਗੂਲੇਸ਼ਨ ਐਕਟ 1949 ਦੀ ਧਾਰਾ 35 ਏ ਤਹਿਤ ਪਾਬੰਦੀਆਂ ਲਗਾਈਆਂ ਹਨ।
ਜ਼ਿਕਰਯੋਗ ਹੈ ਕਿ ਆਰਬੀਆਈ ਦੇ ਪੀ.ਐਮ.ਸੀ. ਬੈਂਕ ‘ਤੇ ਪਾਬੰਦੀਆਂ ਲਗਾਉਣ ਦੇ ਬਾਅਦ ਬਹੁਤ ਸਾਰੇ ਖਾਤਾਧਾਰਕਾਂ ਨੇ ਪੈਸੇ ਡੁੱਬ ਜਾਣ ਦੇ ਖਦਸ਼ੇ ਅਤੇ ਨਕਦੀ ਦੀ ਕਮੀ ਕਾਰਨ ਖੁਦਕੁਸ਼ੀ ਕਰ ਲਈ ਸੀ। ਪੀਐਮਸੀ ਬੈਂਕ ਨੇ ਪਹਿਲਾਂ ਸਿਰਫ 1000 ਰੁਪਏ ਕਢਵਾਉਣ ਦੀ ਹੱਦ ਲਾਗੂ ਕੀਤੀ ਸੀ। ਬਾਅਦ ਵਿਚ ਇਸ ਨੂੰ ਵਧਾ ਕੇ ਪਹਿਲਾਂ 10,000 ਰੁਪਏ ਕੀਤਾ ਗਿਆ, ਫਿਰ ਦੋ ਹੋਰ ਪੜਾਵਾਂ ਵਿਚ 50,000 ਰੁਪਏ ਕਰ ਦਿੱਤਾ ਗਿਆ। ਜਾਂਚ ਤੋਂ ਬਾਅਦ ਪਤਾ ਲੱਗਾ ਕਿ ਬੈਂਕ ਨੇ ਇਕ ਹੀ ਕੰਪਨੀ ਨੂੰ 70 ਫ਼ੀਸਦ ਤੋਂ ਵੱਧ ਦਾ ਕਰਜ਼ਾ ਦਿੱਤਾ ਹੋਇਆ ਸੀ, ਜਿਸ ਤੋਂ ਬਾਅਦ ਦੀਵਾਲੀਆਪਨ ਲਈ ਸਰਕਾਰ ਨੂੰ ਅਰਜ਼ੀ ਦਿੱਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article