PUNJABMAILUSA.COM

ਪੀ.ਐੱਨ.ਬੀ. ਬੈਂਕ ਘੋਟਾਲੇ ਤੋਂ ਬਾਅਦ ਸੀ.ਵੀ.ਸੀ. ਨੇ 3 ਸਾਲਾਂ ਤੋਂ ਵਧ ਇਕ ਹੀ ਜਗ੍ਹਾ ‘ਤੇ ਬੈਠੇ ਅਧਿਕਾਰੀਆਂ ਦਾ ਤਬਾਦਲਾ ਕਰਨ ਦਾ ਦਿੱਤਾ ਹੁਕਮ

February 19
13:35 2018

ਨਵੀਂ ਦਿੱਲੀ, 19 ਫਰਵਰੀ (ਪੰਜਾਬ ਮੇਲ)- ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ‘ਚ ਹੋਏ 11,400 ਕਰੋੜ ਰੁਪਏ ਦੇ ਘੋਟਾਲੇ ਦੇ ਬਾਅਦ ਸੈਂਟਰਲ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ.) ਨੇ ਸਾਰੇ ਸਰਕਾਰੀ ਬੈਂਕਾਂ ਨੂੰ ਸਖਤ ਹੁਕਮ ਜਾਰੀ ਕਰ ਦਿੱਤੇ ਹਨ। ਸੀ.ਵੀ.ਸੀ. ਨੇ ਸਾਰੇ ਬੈਂਕਾਂ ਨੂੰ ਹੁਕਮ ਦਿੱਤਾ ਹੈ ਕਿ 3 ਸਾਲਾਂ ਤੋਂ ਵਧ ਇਕ ਹੀ ਜਗ੍ਹਾ ‘ਤੇ ਬੈਠੇ ਸਾਰੇ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਜਾਵੇ। ਸੀ ਵੀ.ਸੀ. ਨੇ ਕਿਹਾ ਕਿ ਜਿਹੜੇ ਅਧਿਕਾਰੀ 31 ਦਸੰਬਰ 2017 ਤਕ ਤਿੰਨ ਸਾਲ ਪੂਰੇ ਕਰ ਚੁੱਕੇ ਹਨ ਉਨ੍ਹਾਂ ਦਾ ਟਰਾਂਸਫਰ ਹੋਰ ਜਗ੍ਹਾ ਕਰ ਦਿੱਤਾ ਜਾਵੇ। ਇੰਨਾ ਹੀ ਨਹੀਂ ਸੀ.ਵੀ.ਸੀ. ਨੇ ਇਹ ਵੀ ਕਿਹਾ ਹੈ ਕਿ 31 ਦਸੰਬਰ 2017 ਤੱਕ ਪੰਜ ਸਾਲ ਪੂਰੇ ਕਰਨ ਵਾਲੇ ਸਾਰੇ ਕਲਰਕ ਸਟਾਫ ਦੇ ਤਬਾਦਲੇ ਵੀ ਤੁਰੰਤ ਕੀਤੇ ਜਾਣੇ ਚਾਹੀਦੇ ਹਨ। ਸੀ.ਵੀ.ਸੀ. ਦੇ ਕਹਿਣ ‘ਤੇ ਬੈਂਕ ਆਫ਼ ਬੜੋਦਾ (ਬੀ. ਓ. ਆਈ.) ਨੇ ਪ੍ਰਕਿਰਿਆ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ।
ਸੈਂਟਰਲ ਵਿਜੀਲੈਂਸ ਬਿਊਰੋ ਦੀਆਂ ਹਦਾਇਤਾਂ ਮੁਤਾਬਕ, ਸਾਰੇ ਅਫਸਰਾਂ ਦਾ ਹਰ 3 ਸਾਲ ਬਾਅਦ ਤਬਾਦਲਾ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਅਫਸਰਾਂ ਲਈ ਬੈਂਕ ਦੀ ਤਬਾਦਲਾ ਨੀਤੀ ਅਨੁਸਾਰ, ਕਿਸੇ ਵੀ ਅਧਿਕਾਰੀ ਨੂੰ ਉਸੇ ਅਹੁਦੇ ‘ਤੇ 3 ਸਾਲ ਤੋਂ ਵੱਧ ਦੀ ਮਿਆਦ ਲਈ ਨਹੀਂ ਰੱਖਿਆ ਜਾਣਾ ਚਾਹੀਦਾ ਅਤੇ ਨਾ ਹੀ ਇਕ ਇਲਾਕੇ ‘ਚ 5 ਸਾਲ ਤੋਂ ਵਧ ਸਮੇਂ ਤਕ ਉਸ ਦੀ ਪੋਸਟਿੰਗ ਹੋਣੀ ਚਾਹੀਦੀ ਹੈ। ਇਸ ਦਾ ਮਤਲਬ ਹੈ ਕਿ ਜਿਹੜੇ ਵੀ ਸਰਕਾਰੀ ਬੈਂਕ ‘ਚ ਪਿਛਲੇ ਕਈ ਸਾਲਾਂ ਤੋਂ ਅਧਿਕਾਰੀ ਜਾਂ ਕਲਰਕ ਇਕ ਹੀ ਜਗ੍ਹਾ ‘ਤੇ ਨੌਕਰੀ ਕਰ ਰਹੇ ਹਨ, ਹੁਣ ਉਨ੍ਹਾਂ ਦਾ ਤੁਰੰਤ ਟਰਾਂਸਫਰ ਹੋ ਜਾਵੇਗਾ ਅਤੇ ਬੈਂਕ ਨੂੰ ਇਸ ਦੀ ਜਾਣਕਾਰੀ ਸੀ.ਵੀ.ਸੀ. ਨੂੰ ਦੇਣੀ ਹੋਵੇਗੀ।
ਪੀ.ਐੱਨ.ਬੀ. ‘ਚ ਹੋਏ ਘੋਟਾਲੇ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਨਾਲ ਜੁੜੇ ਸਾਬਕਾ ਡਿਪਟੀ ਬ੍ਰਾਂਚ ਮੈਨੇਜਰ ਗੋਕੁਲਨਾਥ ਸ਼ੈਟੀ ਅਤੇ ਸਿੰਗਲ ਵਿੰਡੋ ਆਪਰੇਟਰ ਮਨੋਜ ਕਰਾਤ ਪਿਛਲੇ ਤਕਰੀਬਨ 7 ਸਾਲਾਂ ਤੋਂ ਇਕ ਹੀ ਜਗ੍ਹਾ ‘ਤੇ ਤਾਇਨਾਤ ਸਨ। ਇਸ ਦੇ ਮੱਦੇਨਜ਼ਰ ਇਹ ਘੋਟਾਲਾ ਚਲਦਾ ਰਿਹਾ। ਇਸ ਤੋਂ ਪਹਿਲਾਂ ਵੀ ਬੈਂਕਾਂ ‘ਚ ਅਜਿਹੇ ਕਈ ਮਾਮਲੇ ਆਏ ਸਨ, ਜਦੋਂ ਇਕ ਹੀ ਪੋਸਟ ‘ਤੇ ਤਾਇਨਾਤ ਅਫਸਰਾਂ ਦੇ ਚੱਲਦੇ ਘੋਟਾਲੇ ਹੋਏ ਸਨ। ਇਸੇ ਦੇ ਮੱਦੇਨਜ਼ਰ ਕੁਝ ਸਾਲ ਪਹਿਲਾਂ ਸੀ. ਵੀ. ਸੀ. ਨੇ ਹੁਕਮ ਜਾਰੀ ਕੀਤਾ ਸੀ ਕਿ ਕੋਈ ਵੀ ਬੈਂਕ ਅਫਸਰ ਇਕ ਜਗ੍ਹਾ ‘ਤੇ 3 ਸਾਲ ਤੋਂ ਜ਼ਿਆਦਾ ਤਕ ਨਾ ਰੱਖਿਆ ਜਾਵੇ। ਪੀ. ਐੱਨ. ਬੀ. ਘੋਟਾਲੇ ਕਾਰਨ ਇਹ ਸਾਫ ਹੋਇਆ ਹੈ ਕਿ ਸੀ. ਵੀ. ਸੀ. ਦੇ ਹੁਕਮਾਂ ਦੀ ਉਲੰਘਣਾ ਹੋ ਰਹੀ ਸੀ। ਇਸ ਨੂੰ ਧਿਆਨ ‘ਚ ਰੱਖਦੇ ਹੋਏ ਸੀ. ਵੀ. ਸੀ. ਨੇ ਦੁਬਾਰਾ ਇਹ ਹੁਕਮ ਜਾਰੀ ਕੀਤੇ ਹਨ। ਇਸ ਵਾਰ ਸੀ. ਵੀ. ਸੀ. ਨੇ ਕਿਹਾ ਹੈ ਕਿ ਬੈਂਕ ਜਲਦ ਤੋਂ ਜਲਦ ਇਹ ਤਬਾਦਲੇ ਕਰਕੇ ਉਸ ਨੂੰ ਵੀ ਸੂਚਤ ਕਰਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   
Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article