PUNJABMAILUSA.COM

ਪੀ.ਐੱਮ. ਮੋਦੀ ਨੇ ਖਾਲਸਾਈ ਝੰਡਾ ਲਹਿਰਾ ਕੇ 550 ਸ਼ਰਧਾਲੂਆਂ ਦਾ ਪਹਿਲਾ ਜਥਾ ਕੀਤਾ ਰਵਾਨਾ

ਪੀ.ਐੱਮ. ਮੋਦੀ ਨੇ ਖਾਲਸਾਈ ਝੰਡਾ ਲਹਿਰਾ ਕੇ 550 ਸ਼ਰਧਾਲੂਆਂ ਦਾ ਪਹਿਲਾ ਜਥਾ ਕੀਤਾ ਰਵਾਨਾ

ਪੀ.ਐੱਮ. ਮੋਦੀ ਨੇ ਖਾਲਸਾਈ ਝੰਡਾ ਲਹਿਰਾ ਕੇ 550 ਸ਼ਰਧਾਲੂਆਂ ਦਾ ਪਹਿਲਾ ਜਥਾ ਕੀਤਾ ਰਵਾਨਾ
November 09
17:42 2019

ਇਸਲਾਮਾਬਾਦ/ਡੇਰਾ ਬਾਬਾ ਨਾਨਕ, 9 ਨਵੰਬਰ (ਪੰਜਾਬ ਮੇਲ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ਨੀਵਾਰ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਕੋਰੀਡੋਰ ਦਾ ਉਦਘਾਟਨ ਕੀਤਾ ਗਿਆ। ਉਦਘਾਟਨ ਤੋਂ ਬਾਅਦ ਪੀ.ਐੱਮ. ਮੋਦੀ ਨੇ ਖਾਲਸਾਈ ਝੰਡਾ ਲਹਿਰਾ ਕੇ ਡੇਰਾ ਬਾਬਾ ਨਾਨਕ ਚੈੱਕਪੋਸਟ ਤੋਂ 550 ਸ਼ਰਧਾਲੂਆਂ ਦਾ ਪਹਿਲਾ ਜਥਾ ਰਵਾਨਾ ਕੀਤਾ। ਜਾਣਕਾਰੀ ਮੁਤਾਬਕ ਪੀ.ਐੱਮ. ਮੋਦੀ ਵੱਲੋਂ ਰਵਾਨਾ ਕੀਤੇ ਗਏ ਪਹਿਲੇ ਜਥੇ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਪੀ.ਐੱਮ. ਡਾਕਟਰ ਮਨਮੋਹਨ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਐੱਮ.ਪੀ. ਹਰਸਿਮਰਤ ਕੌਰ ਬਾਦਲ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਸ਼ਾਮਲ ਹਨ।
ਇਹ ਸਾਰੇ ਸ਼ਰਧਾਲੂ ਬੱਸ ਰਾਹੀਂ ਉੱਥੇ ਪਹੁੰਚੇ। ਉਦਘਾਟਨ ਸਮਾਰੋਹ ਵਿਚ ਮੋਦੀ ਨੇ ਕਿਹਾ,”ਮੇਰੀ ਖੁਸ਼ਕਿਸਮਤੀ ਹੈ ਕਿ ਅੱਜ ਮੈਂ ਦੇਸ਼ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਮਰਪਿਤ ਕਰ ਰਿਹਾ ਹਾਂ। ਜਿਸ ਤਰ੍ਹਾਂ ਦਾ ਅਹਿਸਾਸ ਤੁਹਾਨੂੰ ਸਾਰਿਆਂ ਨੂੰ ਕਾਰ ਸੇਵਾ ਦੇ ਸਮੇਂ ਅਨੁਭਵ ਹੁੰਦਾ ਹੈ, ਉਹੀ ਅਹਿਸਾਸ ਮੈਨੂੰ ਇਸ ਸਮੇਂ ਹੋ ਰਿਹਾ ਹੈ। ਮੈਂ ਤੁਹਾਨੂੰ ਸਾਰਿਆਂ ਨੂੰ, ਪੂਰੇ ਦੇਸ਼ ਨੂੰ, ਦੁਨੀਆ ਭਰ ਵਿਚ ਰਹਿੰਦੇ ਸਿੱਖ ਭਾਈਚਾਰੇ ਦੇ ਭੈਣ-ਭਰਾਵਾਂ ਨੂੰ ਇਸ ਮੌਕੇ ਵਧਾਈ ਦਿੰਦਾ ਹਾਂ।”
ਸੰਬੋਧਨ ਵਿਚ ਮੋਦੀ ਨੇ ਕਿਹਾ,”ਲਾਂਘੇ ਨੂੰ ਘੱਟ ਸਮੇਂ ਵਿਚ ਤਿਆਰ ਕਰਨ ਲਈ ਮੈਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਧੰਨਵਾਦ ਕਰਦਾ ਹਾਂ। ਪਾਕਿਸਤਾਨ ਦੇ ਮਜ਼ਦੂਰ ਸਾਥੀਆਂ ਦਾ ਸ਼ੁਕਰੀਆ ਅਦਾ ਕਰਦਾ ਹਾਂ, ਜਿੰਨ੍ਹਾਂ ਨੇ ਇੰਨੀ ਤੇਜ਼ੀ ਨਾਲ ਲਾਂਘੇ ਦੇ ਕੰਮ ਨੂੰ ਪੂਰਾ ਕਰਨ ਵਿਚ ਮਦਦ ਕੀਤੀ।” ਇਸ ਲਾਂਘੇ ਦਾ ਨਿਰਮਾਣ ਕੰਮ 11 ਮਹੀਨੇ ਵਿਚ ਪੂਰਾ ਹੋਇਆ ਹੈ। ਮੋਦੀ ਅਤੇ ਮਨਮੋਹਨ ਸਿੰਘ ਇਕ-ਦੂਜੇ ਨੂੰ ਮਿਲਦੇ ਹੋਏ।
ਮੋਦੀ ਨੇ ਅੱਗੇ ਕਿਹਾ,”ਸ੍ਰੀ ਗੁਰੂ ਨਾਨਕ ਦੇਵ ਜੀ ਸਿਰਫ ਸਿੱਖਾਂ ਦੇ ਹੀ ਨਹੀਂ, ਭਾਰਤ ਦੇ ਹੀ ਨਹੀਂ ਸਗੋਂ ਪੂਰੀ ਮਨੁੱਖਤਾ ਲਈ ਪ੍ਰੇਰਣਾ ਪੁੰਜ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਇਕ ਗੁਰੂ ਹੋਣ ਦੇ ਨਾਲ-ਨਾਲ ਇਕ ਵਿਚਾਰ ਹਨ। ਜੀਵਨ ਦਾ ਆਧਾਰ ਹਨ। ਕਰਤਾਰਪੁਰ ਦੇ ਕਣ-ਕਣ ਵਿਚ ਬਾਬੇ ਨਾਨਕ ਦੇ ਪਸੀਨੇ ਦੇ ਮਹਿਕ ਮਿਲੀ ਹੋਈ ਹੈ।” ਬਾਅਦ ਵਿਚ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਹੋਰ ਨੇਤਾਵਾਂ ਦੇ ਨਾਲ ਲੰਗਰ ਛਕਿਆ।
ਇੱਥੇ ਦੱਸ ਦਈਏ ਕਿ ਪਿਛਲੇ 72 ਸਾਲਾਂ ਤੋਂ ਸ਼ਰਧਾਲੂਆਂ ਵੱਲੋਂ ਇਸ ਲਾਂਘੇ ਦੇ ਖੁੱਲ੍ਵਣ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਸਨ, ਜੋ ਅੱਜ ਪ੍ਰਵਾਨ ਹੋ ਗਈਆਂ ਹਨ।
ਇਸ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ। ਅੱਜ ਦਾ ਦਿਨ ਇਤਿਹਾਸਿਕ ਸਫਿਆਂ ਵਿਚ ਦਰਜ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

Read Full Article
    ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

Read Full Article
    ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

Read Full Article
    ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

Read Full Article
    ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

Read Full Article
    ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

Read Full Article
    ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

Read Full Article
    ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

Read Full Article
    ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

Read Full Article
    ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

Read Full Article
    ਸਾਊਥ ਡਕੋਟਾ ‘ਚ ਜਹਾਜ਼ ਕ੍ਰੈਸ਼, 9 ਲੋਕਾਂ ਦੀ ਮੌਤ, 3 ਜ਼ਖਮੀ

ਸਾਊਥ ਡਕੋਟਾ ‘ਚ ਜਹਾਜ਼ ਕ੍ਰੈਸ਼, 9 ਲੋਕਾਂ ਦੀ ਮੌਤ, 3 ਜ਼ਖਮੀ

Read Full Article
    ਟਰੰਪ ਨੂੰ ਸਪੱਸ਼ਟ ਚਿਤਾਵਨੀ ‘ਚ ਟਵਿੱਟਰ ਨੇ ਰਿਪਬਲਿਕਨ ਆਗੂ ਦਾ ਖਾਤਾ ਕੀਤਾ ਬੰਦ

ਟਰੰਪ ਨੂੰ ਸਪੱਸ਼ਟ ਚਿਤਾਵਨੀ ‘ਚ ਟਵਿੱਟਰ ਨੇ ਰਿਪਬਲਿਕਨ ਆਗੂ ਦਾ ਖਾਤਾ ਕੀਤਾ ਬੰਦ

Read Full Article