PUNJABMAILUSA.COM

ਪੁਰਾਣੀ ਰੰਜਿਸ਼ ਕਰਕੇ ਜਨਮ ਦਿਨ ਮਨਾ ਰਹੇ ਨੌਜਵਾਨਾਂ ‘ਤੇ ਫਾਇਰਿੰਗ, 1 ਦੀ ਮੌਤ

ਪੁਰਾਣੀ ਰੰਜਿਸ਼ ਕਰਕੇ ਜਨਮ ਦਿਨ ਮਨਾ ਰਹੇ ਨੌਜਵਾਨਾਂ ‘ਤੇ ਫਾਇਰਿੰਗ, 1 ਦੀ ਮੌਤ

ਪੁਰਾਣੀ ਰੰਜਿਸ਼ ਕਰਕੇ ਜਨਮ ਦਿਨ ਮਨਾ ਰਹੇ ਨੌਜਵਾਨਾਂ ‘ਤੇ ਫਾਇਰਿੰਗ, 1 ਦੀ ਮੌਤ
June 29
08:51 2018

ਪੰਚਕੂਲਾ, 29 ਜੂਨ (ਪੰਜਾਬ ਮੇਲ)- ਪੁਰਾਣੀ ਰੰਜਿਸ਼ ਵਿਚ ਕਾਲਕਾ ਦੇ ਪਿੰਡ ਪਪਲੋਹਾ ਮਾਜਰਾ ਵਿਚ ਕਰੀਬ ਤਿੰਨ ਗੱਡੀਆਂ ਵਿਚ ਆਏ ਦੂਜੇ ਗੁੱਟ ਦੇ ਇਕ ਦਰਜਨ ਤੋਂ ਜ਼ਿਆਦਾ ਹਮਲਾਵਰਾਂ ਨੇ ਦੂਜੇ ਗੁੱਟ ‘ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ। ਹਮਲੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦ ਕਿ ਗੰਭੀਰ ਰੂਪ ਨਾਲ 3 ਨੌਜਵਾਨਾਂ ਨੂੰ ਪੀਜੀਆਈ ਰੈਫਰ ਕੀਤਾ ਗਿਆ। ਮ੍ਰਿਤਕ ਦੀ ਪਛਾਣ ਪਿੰਡ ਘਾਟੀਵਾਲਾ ਨਿਵਾਸੀ 25 ਸਾਲਾ ਵਿਕਰਮ ਉਰਫ ਵਿੱਕੀ ਕੈਮੀ ਦੇ ਤੌਰ ‘ਤੇ ਹੋਈ ਹੈ। ਉਧਰ ਨੌਜਵਾਨ ਦੀ ਮੌਤ ਕਾਰਨ ਗੁੱਸੇ ਵਿਚ ਪਿੰਡ ਵਾਸੀਆਂ ਨੇ ਕਰੀਬ ਛੇ ਘੰਟੇ ਤੱਕ ਕਾਲਕਾ-ਪਪਲੋਹਾ ਰੋਡ ‘ਤੇ ਜਾਮ ਲਗਾਈ ਰੱਖਿਆ। ਮੁਲਜ਼ਮਾ ਦੀ ਗ੍ਰਿਫ਼ਤਾਰੀ ਤੱਕ ਜਾਮ ਨਾ ਖੋਲ੍ਹਣ ‘ਤੇ ਅੜੇ ਪਿੰਡ ਵਾਸੀਆਂ ਨੇ ਸਥਾਨਕ ਵਿਧਾਇਕ ਦੇ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ। ਪੁਲਿਸ ਨੇ ਇਸ ਘਟਨਾ ਵਿਚ 30 ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਤੋਂ ਪਹਿਲਾਂ ਵੀ ਇਕ ਵਾਰ ਦੋ ਗੈਂਗ ਦੇ ਵਿਚ ਫਾਇਰਿੰਗ ਦੀ ਘਟਨਾ ਵਾਪਰੀ ਸੀ, ਜਿਸ ਨੂੰ ਦੇਖਦੇ ਹੋਏ ਇਸ ਵਾਰਦਾਤ ਨੂੰ ਗੈਂਗਵਾਰ ਮੰਨਿਆ ਜਾ ਰਿਹਾ ਹੈ। ਵੀਰਵਾਰ ਨੂੰ ਵਿਕਰਮ ਉਰਫ ਵਿੱਕੀ ਕੈਮੀ ਦਾ ਜਨਮ ਦਿਨ ਸੀ। ਸ਼ਾਮ ਕਰੀਬ ਪੰਜ ਵਜੇ ਉਹ ਅਪਣੇ ਦੋਸਤਾਂ ਦੇ ਨਾਲ ਜਨਮ ਦਿਨ ਮਨਾ ਰਿਹਾ ਸੀ। ਜਸ਼ਨ ਦਾ ਮੌਕਾ ਹੋਣ ਕਾਰਨ ਕਿਸੇ ਨੂੰ ਇਸ ਅਣਹੋਣੀ ਦਾ ਅੰਦਾਜ਼ਾ ਨਹੀਂ ਸੀ। ਵਿੱਕੀ ਅਪਣੇ ਦੋਸਤਾਂ ਦੇ ਨਾਲ ਪਿੰਡ ਪਪਲੋਹਾ ਵਿਚ ਰੇਤ ਦੇ ਟਾਲ ਵਿਚ ਗੱਡੀ ਵਿਚ ਬੈਠਾ ਸੀ। ਸ਼ਾਮ ਕਰੀਬ ਸਵਾ ਪੰਜ ਵਜੇ ਤਿੰਨ ਗੱਡੀਆਂ ਵਿਚ ਕਰੀਬ ਇਕ ਦਰਜਨ ਅਣਪਛਾਤੇ ਨੌਜਵਾਨ ਮੌਕੇ ‘ਤੇ ਪੁੱਜੇ ਅਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਫਾਇਰਿੰਗ ਦੌਰਾਨ ਉਥੇ ਮੌਜੂਦ ਵਿੱਕੀ ਦੇ ਸਰੀਰ ‘ਤੇ ਕਈ ਗੋਲੀਆਂ ਲੱਗੀਆਂ ਜਦ ਕਿ ਹੋਰ ਸਾਥੀ ਵੀ ਗੋਲੀ ਅਤੇ ਛਰਰੇ ਲੱਗਣ ਕਾਰਨ ਜ਼ਖਮੀ ਹੋ ਗਏ। ਐਸਐਚਓ ਕਾਲਕਾ ਕੰਵਲਜੀਤ ਨੇ ਦੱਸਿਆ ਕਿ ਗੋਲੀਬਾਰੀ ਥੋੜ੍ਹੀ ਦੇਰ ਲਈ ਹੋਈ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਸਾਰੇ ਮੁਲਜ਼ਮ ਫਰਾਰ ਹੋ ਗਏ। ਵਾਰਦਾਤ ਤੋਂ ਬਾਅਦ ਪੁਲਿਸ ਨੇ ਜਾਂਚ ਕੀਤੀ ਤਾਂ ਸਕਾਰਪੀਓ ਵਿਚ ਵਿੱਕੀ ਕੈਮੀ ਨਾਂ ਦੇ ਨੌਜਵਾਨ ਦੀ ਲਾਸ਼ ਪਈ ਸੀ।
ਗੋਲੀਬਾਰੀ ਵਿਚ ਜ਼ਖਮੀ ਹੋਏ ਸਾਰੇ ਨੌਜਵਾਨਾਂ ਨੂੰ ਕਾਲਕਾ ਸੀਐਚਸੀ ਲੈ ਜਾਇਆ ਗਿਆ ਜਿੱਥੋਂ ਉਨ੍ਹਾਂ ਪੀਜੀਆਈ ਰੈਫਰ ਕਰ ਦਿੱਤਾ ਗਿਆ। ਇਸ ਘਟਨਾ ਨਾਲ ਗੁੱਸੇ ਵਿਚ ਆਏ ਲੋਕਾਂ ਨੇ ਸਥਾਨਕ ਵਿਧਾਇਕ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪਿੰਡ ਵਾਸੀਆਂ ਨੇ ਲਾਸ਼ ਕਾਲਕਾ ਪਪਲੋਹਾ ਰੋਡ ਦੇ ਵਿਚ ਰੱਖ ਕੇ ਜਾਮ ਲਗਾ ਦਿੱਤਾ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਪੁਲਿਸ ਨੇ ਦੋਸ਼ੀਆਂ ਨੂੰ ਫੜਨ ਦਾ ਭਰੋਸਾ ਦੇ ਕੇ ਜਾਮ ਖੁਲ੍ਹਵਾਇਆ।

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article