PUNJABMAILUSA.COM

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

 Breaking News

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ
February 15
06:31 2019

ਸ੍ਰੀਨਗਰ, 15 ਫਰਵਰੀ (ਪੰਜਾਬ ਮੇਲ)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਵੀਰਵਾਰ ਨੂੰ ਹੋਏ ਆਤਮਘਾਤੀ ਦਹਿਸ਼ਤੀ ਹਮਲੇ ਵਿੱਚ ਜਾਨਾਂ ਗਵਾਉਣ ਵਾਲੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਜਵਾਨਾਂ ਦੀ ਗਿਣਤੀ 40 ਤੋਂ ਪਾਰ ਹੋ ਗਈ ਹੈ। ਹਾਲੇ ਵੀ ਕਈ ਜਵਾਨਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਪਿਛਲੇ ਕਈ ਸਾਲਾਂ ਦੌਰਾਨ ਇਹ ਜੰਮੂ ਕਸ਼ਮੀਰ ਵਿੱਚ ਸਭ ਤੋਂ ਵੱਡਾ ਅੱਤਵਾਦੀ ਹਮਲਾ ਬਣ ਗਿਆ ਹੈ।
ਵੀਰਵਾਰ ਨੂੰ ਬਾਅਦ ਦੁਪਹਿਰ ਸਵਾ ਕੁ ਤਿੰਨ ਵਜੇ ਜੈਸ਼-ਏ-ਮੁਹੰਮਦ ਦੇ ਦਹਿਸ਼ਤਗਰਦਾਂ ਨੇ 200 ਕਿੱਲੋ ਵਿਸਫੋਟਕਾਂ ਨਾਲ ਭਰੀ ਕਾਰ ਨੂੰ ਸੁਰੱਖਿਆ ਜਵਾਨਾਂ ਨਾਲ ਭਰੀ ਬੱਸ ਨਾਲ ਟੱਕਰ ਮਾਰ ਦਿੱਤੀ। ਕੇਂਦਰੀ ਸੁਰੱਖਿਆ ਬਲਾਂ ਦੇ 2500 ਤੋਂ ਵੱਧ ਜਵਾਨਾਂ ਦੀਆਂ 78 ਗੱਡੀਆਂ ਦਾ ਕਾਫ਼ਲਾ ਸ੍ਰੀਨਗਰ-ਜੰਮੂ ਕੌਮੀ ਮਾਰਗ ’ਤੇ ਆ ਰਿਹਾ ਸੀ। ਕਾਫ਼ਲਾ ਜਦੋਂ ਹੀ ਅਵੰਤੀਪੁਰਾ ਦੇ ਲਾਟੂਮੋੜ ’ਚ ਦਾਖ਼ਲ ਹੋਇਆ ਤਾਂ ਪਹਿਲਾਂ ਤੋਂ ਘਾਤ ਲਾ ਕੇ ਬੈਠੇ ਅੱਤਵਾਦੀ ਨੇ ਇਸ ’ਤੇ ਹਮਲਾ ਕਰ ਦਿੱਤਾ। ਪੁਲਿਸ ਨੇ ਗੱਡੀ ਚਲਾਉਣ ਵਾਲੇ ਫਿਦਾਈਨ ਹਮਲਾਵਰ ਦੀ ਪਛਾਣ ਆਦਿਲ ਅਹਿਮਦ ਵਾਸੀ ਕਾਕਾਪੁਰਾ ਵਜੋਂ ਦੱਸੀ ਹੈ ਜੋ ਪਿਛਲੇ ਸਾਲ ਹੀ ਜੈਸ਼-ਏ-ਮੁਹੰਮਦ ਵਿਚ ਭਰਤੀ ਹੋਇਆ ਸੀ। ਹਮਲੇ ਦਾ ਨਿਸ਼ਾਨਾ ਬਣੀ ਬੱਸ ਸੀਆਰਪੀਐਫ ਦੀ 76ਵੀਂ ਬਟਾਲੀਅਨ ਦੀ ਸੀ ਅਤੇ ਇਸ ਵਿਚ 39 ਸੁਰੱਖਿਆ ਕਰਮੀ ਸਵਾਰ ਸਨ।
ਸੀਆਰਪੀਐਫ ਦੇ ਡਾਇਰੈਕਟਰ ਜਨਰਲ ਆਰ ਆਰ ਭਟਨਾਗਰ ਨੇ ਪੀਟੀਆਈ ਨੂੰ ਦੱਸਿਆ ‘‘ ਇਹ ਬਹੁਤ ਵੱਡਾ ਕਾਫ਼ਲਾ ਸੀ ਅਤੇ ਵੱਖ ਵੱਖ ਵਾਹਨਾਂ ਵਿਚ 2500 ਦੇ ਕਰੀਬ ਸੁਰੱਖਿਆ ਕਰਮੀ ਸਫ਼ਰ ਕਰ ਰਹੇ ਸਨ। ਕਾਫ਼ਲੇ ’ਤੇ ਕੁਝ ਗੋਲੀਆਂ ਵੀ ਚਲਾਈਆਂ ਗਈਆਂ।’’ ਅਫ਼ਸਰਾਂ ਨੇ ਦੱਸਿਆ ਕਿ ਕਾਫ਼ਲਾ ਸਵੇਰੇ 3.30 ਵਜੇ ਜੰਮੂ ਤੋਂ ਰਵਾਨਾ ਹੋਇਆ ਸੀ ਅਤੇ ਸੂਰਜ ਛਿਪਣ ਤੋਂ ਪਹਿਲਾਂ ਇਸ ਨੇ ਸ੍ਰੀਨਗਰ ਪਹੁੰਚਣਾ ਸੀ।
ਉਨ੍ਹਾਂ ਦੱਸਿਆ ਕਿ ਦੋ-ਤਿੰਨ ਦਿਨ ਮੀਂਹ ਤੇ ਬਰਫ਼ਬਾਰੀ ਕਾਰਨ ਕੌਮੀ ਮਾਰਗ ’ਤੇ ਆਵਾਜਾਈ ਬੰਦ ਹੋਣ ਕਾਰਨ ਕਸ਼ਮੀਰ ਵਾਦੀ ਮੁੜਨ ਵਾਲੇ ਸੁਰੱਖਿਆ ਕਰਮੀਆਂ ਦੀ ਗਿਣਤੀ ਕਾਫ਼ੀ ਜ਼ਿਆਦਾ ਸੀ। ਆਮ ਤੌਰ ’ਤੇ ਕਿਸੇ ਕਾਫ਼ਲੇ ਵਿਚ ਸੁਰੱਖਿਆ ਕਰਮੀਆਂ ਦੀ ਗਿਣਤੀ ਹਜ਼ਾਰ ਦੇ ਕਰੀਬ ਹੁੰਦੀ ਹੈ ਪਰ ਇਸ ਕਾਫ਼ਲੇ ਵਿਚ ਕੁੱਲ 2547 ਜਵਾਨ ਸ਼ਾਮਲ ਸਨ। ਉਂਝ, ਕਾਫ਼ਲੇ ਦੇ ਨਾਲ ਰੋਡ ਓਪਨਿੰਗ ਪਾਰਟੀ ਅਤੇ ਬਖ਼ਤਰਬੰਦ ਦਹਿਸ਼ਤਗਰਦ ਵਿਰੋਧੀ ਵਾਹਨ ਵੀ ਲਾਏ ਗਏ ਸਨ। ਫੋਰੈਂਸਿਕ ਅਤੇ ਵਿਸਫ਼ੋਟਕ ਸਮੀਖਿਅਕ ਦਸਤੇ ਵਾਰਦਾਤ ਵਾਲੀ ਜਗ੍ਹਾ ਪਹੁੰਚ ਗਏ ਸਨ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

Read Full Article
    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article