PUNJABMAILUSA.COM

ਪੁਲਵਾਮਾ ਹਮਲਾ; ਬਿਹਾਰ ਜੇਲ੍ਹ ਦੇ ਕੈਦੀਆਂ ਤੇ ਕਰਮਚਾਰੀਆਂ ਨੇ ਫੌਜੀ ਰਾਹਤ ਫੰਡ ਲਈ ਭੇਜੀ ਮਦਦ

ਪੁਲਵਾਮਾ ਹਮਲਾ; ਬਿਹਾਰ ਜੇਲ੍ਹ ਦੇ ਕੈਦੀਆਂ ਤੇ ਕਰਮਚਾਰੀਆਂ ਨੇ ਫੌਜੀ ਰਾਹਤ ਫੰਡ ਲਈ ਭੇਜੀ ਮਦਦ

ਪੁਲਵਾਮਾ ਹਮਲਾ; ਬਿਹਾਰ ਜੇਲ੍ਹ ਦੇ ਕੈਦੀਆਂ ਤੇ ਕਰਮਚਾਰੀਆਂ ਨੇ ਫੌਜੀ ਰਾਹਤ ਫੰਡ ਲਈ ਭੇਜੀ ਮਦਦ
February 19
18:20 2019

ਨਵੀਂ ਦਿੱਲੀ, 19 ਫਰਵਰੀ (ਪੰਜਾਬ ਮੇਲ)-ਪੁਲਵਾਮਾ ਹਮਲੇ ਚ 44 ਫ਼ੌਜੀਆਂ ਦੇ ਸ਼ਹੀਦ ਹੋ ਜਾਣ ਮਗਰੋਂ ਜਿੱਥੇ ਪੂਰਾ ਮੁਲਕ ਹੀ ਪਾਕਿਤਸਾਨ ਨੂੰ ਸਬਕ ਸਿਖਾਉਣ ਖ਼ਾਤਰ ਉਬਾਲ ਮਾਰ ਰਿਹਾ ਹੈ, ਉੱਥੇ ਹੀ ਦੇਸ਼ ਦੀ ਇੱਕ ਜੇਲ੍ਹ ਦੇ ਕੈਦੀ ਵੀ ਆਪਣੇ ਦੇਸ਼ ਭਾਰਤ ਲਈ ਆਪਣੀ ਜਾਨ ਤੇ ਖੇਡ ਕੇ ਪਾਕਿਸਤਾਨ ਦੀ ਇੱਟ ਨਾਲ ਇੱਟ ਵਜਾਉਣ ਲਈ ਪੱਬਾਂ ਭਾਰ ਹੋ ਗਏ ਹਨ।
ਮਿਲੀ ਜਾਣਕਾਰੀ ਮੁਤਾਬਕ ਬਿਹਾਰ ਦੇ ਗੋਪਾਲਗੰਜ ਦੀ ਇੱਕ ਜੇਲ੍ਹ ਦੇ ਕੈਦੀਆਂ ਅਤੇ ਕਰਮਚਾਰੀਆਂ ਨੇ ਜੰਮੂ–ਕਸ਼ਮੀਰ ਦੇ ਪੁਲਵਾਮਾ ਚ ਲੰਘੀ 14 ਫ਼ਰਵਰੀ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਚ ਸ਼ਹੀਦ ਹੋਏ ਸੀਆਰਪੀਐਫ਼ ਦੇ 44 ਜਵਾਨਾਂ ਦੇ ਪਰਿਵਾਰਾਂ ਲਈ ਫ਼ੌਜੀ ਰਾਹਤ ਫ਼ੰਡ (ਏਆਰਐਫ਼) ਨੂੰ 50,000 ਰੁਪਏ ਦੀ ਮਦਦ ਦਿੱਤੀ ਹੈ।
ਜੇਲ੍ਹ ਅਧਿਕਾਰੀਆਂ ਮੁਤਾਬਕ ਇਸ ਜੇਲ੍ਹ ਚ 30 ਮਹਿਲਾਂ ਕੈਦੀਆਂ ਸਮੇਤ 750 ਕੈਦੀ ਹਨ ਤੇ ਇਹ ਪੁਲਵਾਮਾ ਘਟਨਾ ਨੂੰ ਇਸ ਦੁੱਖ ਦੀ ਘੜੀ ਚ ਬੇਹੱਦ ਨੇੜੇ ਤੋਂ ਦੇਖ ਰਹੇ ਹਨ। ਸ਼ਹੀਦ ਫ਼ੌਜੀਆਂ ਦੇ ਪਰਿਵਾਰਾਂ ਦੇ ਹੱਕ ਚ ਇਸ ਵੇਲੇ ਕੁੱਝ ਵੀ ਕਰਨ ਨੂੰ ਤਿਆਰ ਇਨ੍ਹਾਂ ਕੈਦੀਆਂ ਨੇ ਪੀਐਮ ਨਰਿੰਦਰ ਮੋਦੀ ਨੂੰ ਚਿੱਠੀ ਭੇਜ ਕੇ ਪਾਕਿਸਤਾਨ ਚ ਰਹਿ ਰਹੇ ਭਾਰਤ ਦੇ ਦੁਸ਼ਮਣਾਂ ਨੂੰ ਸਬਕ ਸਿਖਾਉਣ ਲਈ ਆਗਿਆ ਮੰਗੀ ਹੈ।
ਇਹ ਵੀ ਦਸਿਆ ਗਿਆ ਹੈ ਕਿ ਪੀਐਮ ਮੋਦੀ ਨੂੰ ਲਿਖੀ ਗਈ ਇਸ ਚਿੱਠੀ ਤੇ ਘਟੋ ਘੱਟ 250 ਕੈਦੀਆਂ ਨੇ ਆਪਣੇ ਹਸਤਾਖ਼ਰ ਕੀਤੇ ਹਨ। ਇਸ ਚਿੱਠੀ ਚ ਲਿਖਿਆ ਹੈ, ਜੇਕਰ ਜੰਗ ਹੁੰਦੀ ਹੈ ਤਾਂ ਅਸੀਂ ਸਰਹੱਦ ਤੇ ਦੁਸ਼ਮਣ ਨਾਲ ਲੜਨ ਲਈ ਤਿਆਰ ਹਾਂ।
ਚਿੱਠੀ ਚ ਅੱਗੇ ਲਿਖਿਆ ਹੈ, ਜੇਕਰ ਅਸੀਂ ਜੰਗ ਦੌਰਾਨ ਮਾਰੇ ਜਾਂਦੇ ਹਾਂ ਤਾਂ ਅਸੀਂ ਖੁੱਦ ਨੂੰ ਕਿਸਮਤ ਵਾਲੇ ਮੰਨਾਂਗੇ ਕਿ ਸਾਨੂੰ ਸ਼ਹੀਦ ਕਿਹਾ ਜਾਵੇਗਾ ਤੇ ਜੇਕਰ ਅਸੀਂ ਜਿਊਂਦੇ ਪਰਤਦੇ ਹਾਂ ਤਾਂ ਪ੍ਰਸ਼ਾਸਨ ਨੂੰ ਬਿਨਾਂ ਕੋਈ ਪ੍ਰੇਸ਼ਾਨੀ ਦਿੱਤੇ ਵਾਪਸ ਜੇਲ੍ਹ ਚ ਆ ਜਾਵਾਂਗੇ।
ਜੇਲ੍ਹ ਅਧਿਕਾਰੀ ਸੰਦੀਪ ਕੁਮਾਰ ਨੇ ਕਿਹਾ ਹੈ ਕਿ ਬੇਸ਼ੱਕ ਏਆਰਐਫ਼ ਲਈ ਦਿੱਤੀ ਗਈ ਮਾਲੀ ਮਦਦ ਛੋਟੀ ਹੈ ਪਰ ਜੇਲ੍ਹ ਚ 3000 ਤੋਂ 3500 ਕਮਾਉਣ ਵਾਲੇ ਇਨ੍ਹਾਂ ਕੈਦੀਆਂ ਦੇ ਮਨਾਂ ਚ ਆਈ ਦੇਸ਼ ਲਈ ਆਪਣੀ ਜ਼ਿੰਮੇਦਾਰੀ ਦੀ ਸੋਚ ਸ਼ਲਾਘਾਯੋਗ ਹੈ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article