PUNJABMAILUSA.COM

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ
February 21
17:28 2019

ਵਾਸ਼ਿੰਗਟਨ, 21 ਫਰਵਰੀ (ਪੰਜਾਬ ਮੇਲ)-ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਪਾਕਿਸਤਾਨੀ ਅੱਤਵਾਦੀ ਜਮਾਤ ਜੈਸ਼-ਏ-ਮੁਹੰਮਦ ਵੱਲੋਂ ਅੰਜਾਮ ਦਿੱਤੇ ਗਏ ਅੱਤਵਾਦੀ ਹਮਲੇ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਿਆਨਕ ਕਰਾਰ ਦਿੱਤਾ ਹੈ। ਅਮਰੀਕੀ ਪ੍ਰਸ਼ਾਸਨ ਨੇ ਅੱਤਵਾਦ ਨਾਲ ਲੜਾਈ ‘ਚ ਭਾਰਤ ਨੂੰ ਪੂਰੀ ਮਦਦ ਦੇਣ ਦੀ ਪੇਸ਼ਕਸ਼ ਵੀ ਕੀਤੀ ਹੈ। ਨਾਲ ਹੀ ਪਾਕਿਸਤਾਨ ਨੂੰ ਕਿਹਾ ਹੈ ਕਿ ਉਹ ਇਸ ਘਿਨਾਉਣੀ ਵਾਰਦਾਤ ਦੇ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦੇਵੇ।
ਈਟ ਹਾਊਸ ਦੇ ਆਪਣੇ ਓਵਲ ਆਫਿਸ ‘ਚ ਟਰੰਪ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੰਗਾ ਹੋਵੇ ਜੇ ਦੱਖਣੀ ਏਸ਼ੀਆ ਦੇ ਦੋਵੇਂ ਗੁਆਂਢੀ ਮੁਲਕ ਇਕੱਠੇ ਹੋਣ। ਉਨ੍ਹਾਂ ਕਿਹਾ ਕਿ ਮੈਂ ਵੇਖਿਆ ਹੈ। ਇਸ ‘ਤੇ ਮੈਨੂੰ ਕਾਫ਼ੀ ਰਿਪੋਰਟਾਂ ਮਿਲੀਆਂ ਹਨ। ਅਸੀਂ ਇਸ ‘ਤੇ ਸਹੀ ਸਮੇਂ ਟਿੱਪਣੀ ਕਰਾਂਗੇ।
ਇਕ ਵੱਖਰੇ ਪੱਤਰਕਾਰ ਸੰਮੇਲਨ ‘ਚ ਅਮਰੀਕੀ ਵਿਦੇਸ਼ ਵਿਭਾਗ ਦੇ ਉਪ ਬੁਲਾਰੇ ਰਾਬਰਟ ਪੈਲੇਡਿਨੋ ਨੇ ਕਿਹਾ ਕਿ ਅਮਰੀਕਾ ਸਿਰਫ਼ ਭਾਵਨਾਵਾਂ ਪ੍ਰਗਟ ਕਰਨ ‘ਚ ਹੀ ਨਹੀਂ ਬਲਕਿ ਆਪਣਾ ਮਜ਼ਬੂਤ ਸਮਰਥਨ ਦੇਣ ‘ਚ ਵੀ ਭਾਰਤ ਸਰਕਾਰ ਨਾਲ ਕਰੀਬੀ ਸੰਪਰਕ ਵਿਚ ਰਿਹਾ ਹੈ। ਅਮਰੀਕਾ ਇਸ ਮਸਲੇ ‘ਤੇ ਪਾਕਿਸਤਾਨ ਨਾਲ ਵੀ ਸੰਪਰਕ ਵਿਚ ਹੈ। ਉਨ੍ਹਾਂ ਕਿਹਾ ਕਿ ਅਸੀਂ ਪਾਕਿਸਤਾਨ ਨੂੰ ਹਮਲੇ ਦੀ ਜਾਂਚ ‘ਚ ਪੂਰਾ ਸਹਿਯੋਗ ਕਰਨ ਅਤੇ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦੇਣ ਦੀ ਅਪੀਲ ਕਰਦੇ ਹਾਂ। ਰਾਬਰਟ ਨੇ ਕਿਹਾ ਕਿ ਹਰ ਤਰ੍ਹਾਂ ਦੇ ਅੱਤਵਾਦ ਨਾਲ ਲੜਾਈ ‘ਚ ਅਸੀਂ ਭਾਰਤ ਨਾਲ ਕੰਮ ਕਰਨ ਲਈ ਵਚਨਬੱਧ ਹਾਂ। ਇਸ ਘਿਨਾਉਣੀ ਵਾਰਦਾਤ ਦੇ ਦੋਸ਼ੀਆਂ ਨੇ ਸੰਯੁਕਤ ਰਾਸ਼ਟਰ ਵੱਲੋਂ ਅੱਤਵਾਦੀ ਸਮੂਹ ਐਲਾਨਣ ਤੇ ਪਾਕਿਸਤਾਨ ਸਥਿਤ ਜੈਸ਼-ਏ-ਮੁਹੰਮਦ ਨਾਲ ਜੁੜੇ ਹੋਣ ਦਾ ਦਾਅਵਾ ਕੀਤਾ ਸੀ। ਅਸੀਂ ਸਾਰਿਆਂ ਦੇਸ਼ਾਂ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਮਤਿਆਂ ਮੁਤਾਬਕ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਦਾ ਸੱਦਾ ਦਿੰਦੇ ਹਾਂ ਜਿਸ ਵਿਚ ਅੱਤਵਾਦੀਆਂ ਨੂੰ ਸੁਰੱਖਿਅਤ ਪਨਾਹਗਾਹ ਤੇ ਮਦਦ ਮੁਹੱਈਆ ਕਰਵਾਉਣ ਦੀ ਮਨਾਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਮਰੀਕਾ ਦੇ ਭਾਰਤ ਨਾਲ ਬੇਹੱਦ ਕਰੀਬੀ ਸਹਿਯੋਗਾਤਮਕ ਤੇ ਰੱਖਿਆ ਸਬੰਧ ਹਨ ਜਿਸ ਵਿਚ ਅੱਤਵਾਦ ਵਿਰੁੱਧ ਮੁਹਿੰਮ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸ ਲਈ ਅਸੀਂ ਭਾਰਤ ਤੇ ਭਾਰਤ ਸਰਕਾਰ ਨਾਲ ਇਨ੍ਹਾਂ ਅੱਤਵਾਦ ਵਿਰੋਧੀ ਯਤਨਾਂ ‘ਚ ਸੰਯੁਕਤ ਰਾਸ਼ਟਰ ਸਮੇਤ ਦੁਵੱਲੀ ਤੇ ਬਹੁਪੱਖੀ ਦੋਵਾਂ ਤਰੀਕਿਆਂ ਨਾਲ ਕੰਮ ਕਰਨ ਲਈ ਵਚਨਬੱਧ ਹਾਂ।
ਅੱਤਵਾਦੀ ਹਮਲੇ ਤੋਂ ਬਾਅਦ ਟਰੰਪ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੋਹਨ ਬੋਲਟਨ ਨੇ ਭਾਰਤ ਦੇ ਆਤਮ ਰੱਖਿਆ ਦੇ ਅਧਿਕਾਰ ਦਾ ਬਚਾਅ ਕੀਤਾ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ, ਬੋਲਟਨ ਤੇ ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾਹ ਸੈਂਡਰਸ ਨੇ ਵੱਖ-ਵੱਖ ਬਿਆਨਾਂ ‘ਚ ਪਾਕਿਸਤਾਨ ਨੂੰ ਜੈਸ਼-ਏ-ਮੁਹੰਮਦ ਤੇ ਉਸ ਦੇ ਨੇਤਾਵਾਂ ਵਿਰੁੱਧ ਤੁਰੰਤ ਕਾਰਵਾਈ ਕਰਨ ਅਤੇ ਅੱਤਵਾਦੀਆਂ ਦੀ ਸੁਰੱਖਿਅਤ ਪਨਾਹਗਾਹ ਨੂੰ ਆਪਣਾ ਸਮਰਥਨ ਬੰਦ ਕਰਨ ਲਈ ਕਿਹਾ ਹੈ।
ਅਮਰੀਕੀ ਸੰਸਦ ਮੈਂਬਰਾਂ ਵੱਲੋਂ ਅੱਤਵਾਦ ਦੀ ਇਸ ਘਿਨਾਉਣੀ ਵਾਰਦਾਤ ਦੀ ਸਖ਼ਤ ਨਿੰਦਾ ਕਰਨਾ ਜਾਰੀ ਹੈ। ਹੁਣ ਤਕ 100 ਵਿਚੋਂ 20 ਸੈਨੇਟਰ ਭਾਰਤ ਦੇ ਸਮਰਥਨ ਵਿਚ ਬਿਆਨ ਜਾਰੀ ਕਰ ਚੁੱਕੇ ਹਨ। ਸੈਨੇਟਰ ਟਰੇਡ ਕਰੂਜ਼ ਨੇ ਕਿਹਾ ਕਿ ਕਸ਼ਮੀਰ ‘ਚ ਭਾਰਤੀ ਜਵਾਨਾਂ ਨੂੰ ਨਿਸ਼ਾਨਾ ਬਣਾਉਣ ਵਾਲਾ ਅੱਤਵਾਦੀ ਹਮਲਾ ਭਿਆਨਕ ਹੈ ਅਤੇ ਮੈਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕਰਦਾ ਹਾਂ। ਮੇਰੀ ਅਰਦਾਸ ਤੇ ਹਮਦਰਦੀ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹੈ।
ਥਿੰਕ ਟੈਂਕ ਕੌਂਸਲ ਆਨ ਫਾਰਨ ਰਿਲੇਸ਼ਨਜ਼ ਦੀ ਏਲੀਸਾ ਆਇਰਸ ਨੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਮੰਗਲਵਾਰ ਨੂੰ ਦਿੱਤੇ ਗਏ ਬਿਆਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਬਦਕਿਸਮਤੀ ਨਾਲ ਪਾਕਿਸਤਾਨ ਨੇ ਸਬੂਤ ਹੋਣ ਦੇ ਬਾਵਜੂਦ ਲਸ਼ਕਰ-ਏ-ਤੋਇਬਾ ਤੇ ਜੈਸ਼-ਏ-ਮੁਹੰਮਦ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਹੈ। ਮੁੰਬਈ ਹਮਲੇ ਲਈ ਕਿਸੇ ਨੂੰ ਵੀ ਸਜ਼ਾ ਨਹੀਂ ਦਿੱਤੀ ਗਈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

Read Full Article
    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article