PUNJABMAILUSA.COM

ਪੁਲਸ ਨੇ ਕਾਂਗਰਸੀ ਭਜਾ-ਭਜਾ ਕੁੱਟੇ

ਪੁਲਸ ਨੇ ਕਾਂਗਰਸੀ ਭਜਾ-ਭਜਾ ਕੁੱਟੇ

ਪੁਲਸ ਨੇ ਕਾਂਗਰਸੀ ਭਜਾ-ਭਜਾ ਕੁੱਟੇ
May 05
10:07 2016

1
ਮੁੱਖ ਮੰਤਰੀ ਬਾਦਲ ਦੀ ਕੋਠੀ ਨੂੰ ਘੇਰਨ ਜਾ ਰਹੇ ਸੀ ਕਾਂਗਰਸੀ ਵਰਕਰ
ਚੰਡੀਗੜ੍ਹ, 5 ਮਈ (ਪੰਜਾਬ ਮੇਲ)- ਕਿਸਾਨਾਂ ਦੀਆਂ ਅਦਾਇਗੀਆਂ ਨੂੰ ਲੈ ਕੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਨੂੰ ਘੇਰਨ ਜਾਂਦੇ ਪੰਜਾਬ ਕਾਂਗਰਸ ਦੇ ਆਗੂਆਂ ਤੇ ਵਰਕਰਾਂ ‘ਤੇ ਚੰਡੀਗੜ੍ਹ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ ਤੇ ਲਾਠੀਚਾਰਜ ਕੀਤਾ ਗਿਆ | ਕਾਂਗਰਸੀ ਜਦੋਂ ਪੁਲਿਸ ਤੋਂ ਬਚਣ ਲਈ ਮੁੜ ਕਿਸਾਨ ਭਵਨ ਵੱਲ ਭੱਜੇ ਤਾਂ ਚੰਡੀਗੜ੍ਹ ਪੁਲਿਸ ਐਸ.ਐਚ.ਓ. ਨਰਿੰਦਰ ਪਟਿਆਲ ਦੀ ਅਗਵਾਈ ‘ਚ ਪੰਜਾਬ ਕਾਂਗਰਸ ਭਵਨ ‘ਚ ਹੀ ਦਾਖ਼ਲ ਹੋ ਗਈ, ਜਿੱਥੇ ਪੁਲਿਸ ਨੇ ਕਾਂਗਰਸੀਆਂ ਨੂੰ ਅੰਦਰੋਂ ਕੱਢ-ਕੱਢ ਕੇ ਕੁੱਟਿਆ | ਇਸ ਦੌਰਾਨ ਜਿੱਥੇ ਕਈ ਕਾਂਗਰਸੀ ਫੱਟੜ ਹੋ ਗਏ, ਉਥੇ ਪੁਲਿਸ ਨੇ ਪੱਤਰਕਾਰਾਂ ਨਾਲ ਵੀ ਬਦਸਲੂਕੀ ਕੀਤੀ ਅਤੇ ਐਸ.ਐਚ.ਓ. ਨਰਿੰਦਰ ਪਟਿਆਲ ਦੀ ਅਗਵਾਈ ‘ਚ ਦੋ ਪੱਤਰਕਾਰਾਂ ਦੀ ਵੀ ਕੁੱਟਮਾਰ ਕੀਤੀ ਗਈ | ਦੱਸਣਯੋਗ ਹੈ ਕਿ ਉਕਤ ਦੋਵੇਂ ਪੱਤਰਕਾਰ ਪੰਜਾਬੀ ਅਖ਼ਬਾਰਾਂ ਨਾਲ ਸਬੰਧ ਰੱਖਦੇ ਹਨ | ਅੱਜ ਕਾਂਗਰਸ ਵਿਧਾਇਕ ਦਲ ਦੇ ਨੇਤਾ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਜਦੋਂ ਕਾਂਗਰਸੀ ਵਰਕਰ ਤੇ ਕਿਸਾਨ ਸੈੱਲ ਦੇ ਅਹੁਦੇਦਾਰਾਂ ਸਮੇਤ ਪੰਜਾਬ ਕਾਂਗਰਸ ਭਵਨ ਤੋਂ ਮੁੱਖ ਮੰਤਰੀ ਨਿਵਾਸ ਵੱਲ ਕੂਚ ਕਰਨ ਲੱਗੇ ਤਾਂ ਚੰਡੀਗੜ੍ਹ ਪੁਲਿਸ ਨੇ ਕਾਂਗਰਸੀ ਆਗੂਆਂ ਨੂੰ ਸੈਕਟਰ-15 ਦੇ ਸਰਕਾਰੀ ਕਾਲਜ ਮੂਹਰੇ ਹੀ ਬੈਰੀਕੇਡ ਲਾ ਕੇ ਰੋਕ ਲਿਆ | ਇਸ ਦੌਰਾਨ ਸ: ਚੰਨੀ, ਇੰਦਰਜੀਤ ਸਿੰਘ ਜ਼ੀਰਾ ਤੇ ਹੋਰਨਾਂ ਵਲੋਂ ਜਦੋਂ ਬੈਰੀਕੇਡ ਤੋੜ ਕੇ ਅੱਗੇ ਜਾਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਵਲੋਂ ਉਨ੍ਹਾਂ ‘ਤੇ ਪਾਣੀ ਦੀਆਾ ਬੁਛਾੜਾਂ ਦਾ ਪ੍ਰਯੋਗ ਕੀਤਾ ਗਿਆ ਤੇ ਫਿਰ ਵੀ ਕਾਂਗਰਸੀ ਨਾ ਰੁਕੇ ਤਾਂ ਪੁਲਿਸ ਵਲੋਂ ਲਾਠੀਚਾਰਜ ਕਰ ਦਿੱਤਾ ਗਿਆ, ਜਿਸ ਦੌਰਾਨ ਧੱਕਾ-ਮੁੱਕੀ ‘ਚ ਇਕ ਬਜ਼ੁਰਗ ਆਗੂ ਹਰਦੀਪ ਸਿੰਘ ਮਖੂ ਬੇਹੋਸ਼ ਹੋ ਕੇ ਡਿੱਗ ਪਿਆ ਤੇ ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਪੁਲਿਸ ਦੀ ਨਾਜਾਇਜ਼ ਕੁੱਟਮਾਰ ਦੇ ਚੱਲਦੇ ਉਸ ਦੀ ਹਾਲਤ ਵਿਗੜ ਗਈ ਹੈ | ਹਰਦੀਪ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ |
ਇਸੇ ਦੌਰਾਨ ਕੁਝ ਕਾਂਗਰਸੀ ਆਗੂਆਂ ਨੇ ਐਸ.ਐਚ.ਓ. ‘ਤੇ ਦੋਸ਼ ਲਾਉਣਾ ਸ਼ੁਰੂ ਕਰ ਦਿੱਤਾ ਕਿ ਉਸ ਨੇ ਹੀ ਬਜ਼ੁਰਗ ਆਗੂ ਦੀ ਕੁੱਟਮਾਰ ਕੀਤੀ ਹੈ ਤਾਂ ਐਸ.ਐਚ.ਓ. ਭੜਕ ਗਿਆ ਅਤੇ ਪ੍ਰਦਰਸ਼ਨ ਲਗਭਗ ਖ਼ਤਮ ਕਰ ਚੁੱਕੇ ਕਾਂਗਰਸੀਆਂ ਨੂੰ ਭਜਾ-ਭਜਾ ਕੇ ਕੁੱਟਣ ਲੱਗਾ | ਇਸ ਦੌਰਾਨ ਕੁਝ ਕਾਂਗਰਸੀ ਵਰਕਰ ਬਚਣ ਲਈ ਭੱਜ ਕੇ ਸਰਕਾਰੀ ਕਾਲਜ ‘ਚ ਜਾ ਵੜੇ ਤੇ ਕੁਝ ਨੂੰ ਪੁਲਿਸ ਨੇ ਪੀ.ਜੀ.ਆਈ. ਤੱਕ ਸੜਕ ‘ਤੇ ਕੁੱਟ-ਕੁੱਟ ਕੇ ਦੌੜਾਇਆ | ਇਸ ਦੌਰਾਨ ਜਿੱਥੇ ਕਾਂਗਰਸ ਭਵਨ ਦੇ ਬਾਹਰ ਖੜੇ੍ਹ ਇਕ ਪੱਤਰਕਾਰ ਦੀ ਭਾਰੀ ਕੁੱਟਮਾਰ ਕੀਤੀ ਗਈ, ਉਥੇ ਇਕ ਹੋਰ ਪੱਤਰਕਾਰ ਨੇ ਕਾਂਗਰਸ ਭਵਨ ‘ਚ ਦਾਖਲ ਹੋ ਕੇ ਆਪਣੀ ਜਾਨ ਬਚਾਉਣੀ ਚਾਹੀ ਪਰ ਪੁਲਿਸ ਉਸ ਦੇ ਪਿੱਛੇ ਹੀ ਕਾਂਗਰਸ ਭਵਨ ‘ਚ ਜਾ ਵੜੀ ਤੇ ਉਸ ਨਾਲ ਧੱਕਾਮੁੱਕੀ ਕਰਨ ਲੱਗੀ | ਉਕਤ ਪੱਤਰਕਾਰ ਨੇ ਕਾਂਗਰਸ ਭਵਨ ਨਾਲ ਲਗਦੀ ਇਮਾਰਤ ਦੀ ਕੰਧ ਟੱਪ ਕੇ ਆਪਣੀ ਜਾਨ ਬਚਾਈ | ਪੁਲਿਸ ਦੇ ਇਸ ਸਲੂਕ ਦੀ ਜਿੱਥੇ ਸੋਸ਼ਲ ਮੀਡੀਆ ‘ਚ ਭਾਰੀ ਨਿੰਦਾ ਹੋ ਰਹੀ ਹੈ ਉਥੇ ਪੱਤਰਕਾਰਾਂ ਵੱਲੋਂ ਉਕਤ ਐਸ.ਐਚ.ਓ. ਨੂੰ ਸਸਪੈਂਡ ਕਰਨ ਦੀ ਮੰਗ ਕੀਤੀ ਜਾ ਰਹੀ ਹੈ | ਉੱਧਰ ਮੌਕੇ ‘ਤੇ ਮੌਜੂਦ ਕੈਪਟਨ ਅਮਰਿੰਦਰ ਸਿੰਘ ਦੀ ਟੀਮ ਦੇ ਸੀਨੀਅਰ ਮੈਂਬਰ ਕੈਪਟਨ ਸੰਦੀਪ ਸੰਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐਮਰਜੈਂਸੀ ਵੇਲੇ ਵੀ ਪੁਲਿਸ ਕਾਂਗਰਸ ਭਵਨ ‘ਚ ਦਾਖ਼ਲ ਨਹੀਂ ਹੋਈ ਪਰ ਅੱਜ ਚੰਡੀਗੜ੍ਹ ਪੁਲਿਸ ਨੇ ਕਾਂਗਰਸ ਭਵਨ ਦੇ ਅੰਦਰ ਦਾਖਲ ਹੋ ਕੇ ਆਪਣੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ | ਉਨ੍ਹਾਂ ਕਿਹਾ ਕਿ ਉਹ ਕਾਨੰੂਨੀ ਸਲਾਹ ਮਗਰੋਂ ਚੰਡੀਗੜ੍ਹ ਪੁਲਿਸ ਦੇ ਦੋਸ਼ੀ ਅਫ਼ਸਰਾਂ ‘ਤੇ ਕਾਰਵਾਈ ਕਰਨਗੇ | ਇਸ ਦੌਰਾਨ ਕਾਂਗਰਸੀ ਆਗੂਆਂ ਨੇ ਮੱੁਖ ਮੰਤਰੀ ਦਾ ਪੁਤਲਾ ਵੀ ਫੂਕਿਆ | ਗਗਨਜੀਤ ਸਿੰਘ ਬਰਨਾਲਾ ਵੀ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਤੇ ਇਸ ਦੌਰਾਨ ਉਨ੍ਹਾਂ ਦੀ ਪੱਗ ਵੀ ਲੱਥ ਗਈ | ਇਸ ਮੌਕੇ ਸ: ਚਰਨਜੀਤ ਸਿੰਘ ਚੰਨੀ, ਇੰਦਰਜੀਤ ਸਿੰਘ ਜ਼ੀਰਾ ਤੇ ਸੈਂਕੜੇ ਵਰਕਰਾਂ ਵੱਲੋਂ ਗਿ੍ਫ਼ਤਾਰੀਆਂ ਵੀ ਦਿੱਤੀਆਂ ਗਈਆਂ | ਸ: ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨ ਖੁਦਕੁਸ਼ੀਆਂ ਦੇ ਰਾਹ ‘ਤੇ ਹਨ ਤੇ ਕਾਂਗਰਸ ਦਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤਕ ਕਿਸਾਨਾਂ ਦਾ ਪੂਰਾ ਭੁਗਤਾਨ ਨਹੀਂ ਹੋ ਜਾਂਦਾ |
ਪੱਤਰਕਾਰ ਨੇ ਐਸ.ਐਚ.ਓ. ਤੇ ਸਬ-ਇੰਸਪੈਕਟਰ ਿਖ਼ਲਾਫ਼ ਥਾਣੇ ‘ਚ ਦਿੱਤੀ ਸ਼ਿਕਾਇਤ
ਪੰਜਾਬੀ ਅਖ਼ਬਾਰ ਦੇ ਪੱਤਰਕਾਰ ਕੁਲਦੀਪ ਸਿੰਘ ਨੇ 11 ਸੈਕਟਰ ਦੇ ਥਾਣੇ ‘ਚ ਐਸ.ਐਚ.ਓ. ਨਰਿੰਦਰ ਪਟਿਆਲ ਤੇ ਸਬ-ਇੰਸਪੈਕਟਰ ਓਮ ਪ੍ਰਕਾਸ਼ ਿਖ਼ਲਾਫ਼ ਬਿਨਾਂ ਕਿਸੇ ਕਾਰਨ ਕੁੱਟਮਾਰ ਕਰਨ, ਪੱਗ ਲਾਹੁਣ ਤੇ ਕੱਕਾਰਾਂ ਦੀ ਬੇਅਦਬੀ ਕਰਨ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾਈ ਹੈ |
ਕਾਂਗਰਸ ਵੱਲੋਂ ਐਸ.ਐਚ.ਓ. ਿਖ਼ਲਾਫ਼ ਰਾਜਪਾਲ, ਸਲਾਹਕਾਰ, ਗ੍ਰਹਿ ਸਕੱਤਰ ਤੇ ਆਈ.ਜੀ. ਨੂੰ ਸ਼ਿਕਾਇਤ
ਚੰਡੀਗੜ੍ਹ, 4 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਭਵਨ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਨੇ ਰਾਜਪਾਲ ਪ੍ਰੋ: ਕਪਤਾਨ ਸਿੰਘ ਸੋਲੰਕੀ, ਯੂ.ਟੀ. ਦੇ ਸਲਾਹਕਾਰ ਪਰਿਮਲ ਰਾਏ, ਗ੍ਰਹਿ ਸਕੱਤਰ ਅਨੁਰਾਗ ਅਗਰਵਾਲ, ਆਈ.ਜੀ. ਤੇਜਿੰਦਰ ਸਿੰਘ ਲੂਥਰਾ ਤੇ ਐਸ.ਐਸ.ਪੀ. ਸੁਖਚੈਨ ਸਿੰਘ ਗਿੱਲ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਦੋਸ਼ ਲਾਇਆ ਕਿ ਕਾਂਗਰਸ ਵਲੋਂ ਕਿਸਾਨੀ ਮੰਗਾਂ ਸਬੰਧੀ ਕੀਤੇ ਪ੍ਰਦਰਸ਼ਨ ਦੌਰਾਨ ਸੈਕਟਰ-11 ਥਾਣੇ ਦੇ ਐਸ. ਐਚ. ਓ. ਨਰਿੰਦਰ ਪਟਿਆਲ ਵਲੋਂ ਗੈਰ-ਕਾਨੰੂਨੀ ਤਰੀਕੇ ਨਾਲ ਬਿਨਾਂ ਕਿਸੇ ਵਾਰੰਟ ਤੋਂ ਭਾਰੀ ਪੁਲਿਸ ਫੋਰਸ ਨਾਲ ਕਾਂਗਰਸ ਭਵਨ ‘ਚ ਦਾਖ਼ਲ ਹੋ ਕੇ ਜਿੱਥੇ ਕਾਂਗਰਸੀ ਵਰਕਰ ਤੇ ਦਫ਼ਤਰ ਦੇ ਸਟਾਫ਼ ਮੈਂਬਰਾਂ ਕਮਲਦੀਪ ਸੈਣੀ, ਸੁਖਦੇਵ ਸਿੰਘ ਨਾਲ ਬਦਸਲੂਕੀ, ਖਿੱਚ-ਧੂਹ, ਗਾਲੀ-ਗਲੋਚ ਤੇ ਕੁੱਟਮਾਰ ਕੀਤੀ ਗਈ, ਉਥੇ ਕਾਂਗਰਸ ਭਵਨ ਅੰਦਰ ਦੋ ਪੱਤਰਕਾਰਾਂ ਦੀ ਕੁੱਟਮਾਰ ਕੀਤੀ ਗਈ | ਕਾਂਗਰਸ ਨੇ ਮੰਗ ਕੀਤੀ ਕਿ ਐਸ.ਐਚ.ਓ. ਨਰਿੰਦਰ ਪਟਿਆਲ ਤੇ ਇਸ ਦੇ ਸਾਥੀ ਪੁਲਿਸ ਕਰਮੀਆਂ ਿਖ਼ਲਾਫ਼ ਅਪਰਾਧਿਕ ਮਾਮਲਾ ਦਰਜ ਕਰਕੇ ਇਸ ਨੂੰ ਮੁਅੱਤਲ ਕੀਤਾ ਜਾਵੇ ਤੇ ਇਸ ਦੀ ਬਦਲੀ ਕਿਸੇ ਹੋਰ ਥਾਣੇ ‘ਚ ਕਰਕੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ | ਕਾਂਗਰਸ ਨੇ ਇਸ ਸਬੰਧੀ ਵੀਡੀਓ ਫੁਟੇਜ਼ ਵੀ ਜਾਰੀ ਕੀਤੀ, ਜਿਸ ਵਿਚ ਚੰਡੀਗੜ੍ਹ ਪੁਲਿਸ ਵਲੋਂ ਕਾਂਗਰਸ ਭਵਨ ਦੇ ਅੰਦਰ ਕੀਤੀ ਕਾਰਵਾਈ ਦਾ ਖ਼ੁਲਾਸਾ ਹੁੰਦਾ ਹੈ | ਦੂਜੇ ਪਾਸੇ ਕਿਸਾਨ ਸੈੱਲ ਦੇ ਚੇਅਰਮੈਨ ਇੰਦਰਜੀਤ ਸਿੰਘ ਜ਼ੀਰਾ ਨੇ ਕਿਹਾ ਕਿ ਉਹ ਕੱਲ੍ਹ ਰਾਜਪਾਲ ਨੂੰ ਮਿਲ ਕੇ ਆਪਣੀ ਸ਼ਿਕਾਇਤ ਦੇਣਗੇ ਤੇ ਜੇਕਰ ਉਨ੍ਹਾਂ ਨੂੰ ਸਮਾਂ ਨਾ ਦਿਤਾ ਗਿਆ ਤਾਂ ਉਹ ਰਾਜ ਭਵਨ ਦੇ ਬਾਹਰ ਧਰਨਾ ਦੇਣਗੇ | ਇਸ ਘਟਨਾ ਦੀ ਵਿਧਾਇਕ ਦਲ ਦੇ ਨੇਤਾ ਸ: ਚਰਨਜੀਤ ਸਿੰਘ ਚੰਨੀ ਤੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਵਲੋਂ ਨਿੰਦਾ ਕੀਤੀ ਗਈ ਹੈ | ਦੂਜੇ ਪਾਸੇ ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨਾਂ ਵੱਲੋਂ ਵੀ ਪੁਲਿਸ ਦੇ ਇਸ ਰਵੱਈਏ ਦੀ ਨਿੰਦਾ ਕੀਤੀ ਗਈ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article