PUNJABMAILUSA.COM

ਪੁਲਿਸ ਕਮਿਸ਼ਨਰ ਆਰ ਐਨ ਢੋਕੇ ਨੂੰ ਦਿੱਤਾ 31ਵੀਆਂ ਜਰਖੜ ਖੇਡਾਂ ਦਾ ਸੱਦਾ

ਪੁਲਿਸ ਕਮਿਸ਼ਨਰ ਆਰ ਐਨ ਢੋਕੇ ਨੂੰ ਦਿੱਤਾ 31ਵੀਆਂ ਜਰਖੜ ਖੇਡਾਂ ਦਾ ਸੱਦਾ

ਪੁਲਿਸ ਕਮਿਸ਼ਨਰ ਆਰ ਐਨ ਢੋਕੇ ਨੂੰ ਦਿੱਤਾ 31ਵੀਆਂ ਜਰਖੜ ਖੇਡਾਂ ਦਾ ਸੱਦਾ
February 06
17:17 2018

ਜਰਖੜ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਦੇ ਰਹੀਆਂ ਹਨ ਤੰਦਰੁਸਤ ਸਰੀਰ : ਢੋਕੇ
10, 11 ਅਤੇ 12 ਫਰਵਰੀ ਨੂੰ ਹੋ ਰਹੀਆਂ ਹਨ ਖੇਡਾਂ

ਲੁਧਿਆਣਾ, 6 ਫਰਵਰੀ (ਪੰਜਾਬ ਮੇਲ)- ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਜਰਖੜ ਵੱਲੋਂ 10, 11 ਅਤੇ 12 ਫਰਵਰੀ ਨੂੰ 31ਵੀਆਂ ਖੇਡਾਂ ਦਾ ਆਯੋਜਨ ਕੀਤਾ ਗਿਆ ਹੈ। ਇਸ ਤਿੰਨ ਰੋਜਾ ਖੇਡ ਮੇਲੇ ‘ਚ ਖਿਡਾਰੀਆਂ ਦਾ ਹੌਂਸਲਾ ਵਧਾਉਣ ਲਈ ਚੇਅਰਮੈਨ ਨਰਿੰਦਰਪਾਲ ਸਿੰਘ ਸਿੱਧੂ ਏ ਆਈ ਜੀ ਇਟੈਂਲੀਜੈਂਸ ਪੰਜਾਬ, ਪ੍ਰਧਾਨ ਐਡਵੋਕੇਟ ਹਰਕੰਵਲ ਸਿੰਘ ਮੇਘੋਵਾਲ ਅਤੇ ਖੇਡ ਪ੍ਰੇਮੀ ਤੇ ਪੱਤਰਕਾਰ ਜਗਰੂਪ ਸਿੰਘ ਜਰਖੜ੍ਹ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਆਰ ਐਨ ਢੋਕੇ ਨੂੰ ਸੱਦਾ ਪੱਤਰ ਦਿੱਤਾ। ਸ੍ਰੀ ਢੋਕੇ ਨੇ ਕਰਵਾਈਆਂ ਜਾ ਰਹੀਆਂ ਖੇਡਾਂ ਦੀ ਸਲਾਘਾ ਕਰਦਿਆਂ ਕਿ ਜਰਖੜ ਖੇਡਾਂ ਜਿਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰ ਰਹੀਆਂ ਹਨ ਉਥੇ ਹੀ ਨੌਜਵਾਨਾਂ ਨੂੰ ਨਿਰੋਗ ਤੇ ਤੰਦਰੁਸਤ ਸਰੀਰ ਵੀ ਦੇ ਰਹੀਆਂ ਹਨ। ਉਨ੍ਹਾਂ ਜਰਖੜ੍ਹ ਖੇਡਾਂ ਦੀ ਤਰਜ ਤੇ ਹੋਰਨਾਂ ਖੇਡ ਕਲੱਬਾਂ ਨੂੰ ਵੀ ਅਜਿਹੇ ਉਪਰਾਲੇ ਜਿਆਦਾ ਤੋਂ ਜਿਆਦਾ ਕਰਨ ਲਈ ਕਿਹਾ। ਖੇਡਾਂ ਸਬੰਧੀ ਜਾਣਕਾਰੀ ਦਿੰਦਿਆਂ ਸ: ਮੇਘੋਵਾਲ ਨੇ ਦੱਸਿਆ ਕਿ 10 ਫਰਵਰੀ ਨੂੰ ਉਦਘਾਟਨੀ ਦਿਨ ਤੇ ਮਸ਼ਹੂਰ ਪੰਜਾਬੀ ਗਾਇਕ ਆਪਣੇ ਫਨ ਦਾ ਮੁਜਾਹਰਾ ਕਰਕੇ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਏਸੇ ਦਿਨ ਹੀ ਡੀ ਸੀ ਪੀ ਲੁਧਿਆਣਾ ਸ: ਗਗਨਅਜੀਤ ਸਿੰਘ ਜੇਹੜੇ ਆਪਣੀ ਹਾਕੀ ਨਾਲ ਹੈਟ੍ਰਿਕ ਗੋਲ ਕਰਨ ਵਾਲੇ ਮਸ਼ਹੂਰ ਅੰਤਰਰਾਸ਼ਟਰੀ ਹਾਕੀ ਖਿਡਾਰੀ ਹਨ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚ ਰਹੇ ਹਨ। ਸ: ਗਗਨਅਜੀਤ ਸਿੰਘ ਨੂੰ ਇਸ ਦਿਨ ਉਸੇ ਜਰਖੜ ਖੇਡ ਗਰਾਊਂਡ ਵਿੱਚ ਸਨਮਾਨਿਤ ਕੀਤਾ ਜਾਵੇਗਾ ਜਿਥੇ ਪਿਛਲੇ ਸਮੇਂ ਵਿੱਚ ਉਨ੍ਹਾਂ ਦੀ ਹਾਕੀ ਆਪਣਾ ਜਾਦੂ ਦਿਖਾ ਚੁੱਕੀ ਹੈ। 11 ਫਰਵਰੀ ਨੂੰ ਇੱਕ ਪਿੰਡ ਕਬੱਡੀ, ਬਾਸਕਟਵਾਲ ਅਤੇ ਹਾਕੀ ਦੇ ਮੈਚ ਹੋਣਗੇ ਅਤੇ ਪੁਲਿਸ ਦੀ ਇੱਕ ਹੋਰ ਬਹਾਦਰ ਅਧਿਕਾਰੀ ਅਤੇ ਹੈਂਡਵਾਲ ਦੀ ਅੰਤਰਰਾਸ਼ਟਰੀ ਖਿਡਾਰਨ ਸ੍ਰੀਮਤੀ ਗੁਰਪ੍ਰੀਤ ਕੌਰ ਪੁਰੇਵਾਲ ਨੂੰ ਵੀ 12 ਫਰਵਰੀ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਸ: ਮੇਘੋਵਾਲ ਨੇ ਦੱਸਿਆ ਹਲਕਾ ਗਿੱਲ ਦੇ ਵਿਧਾਇਕ ਤਿੰਨੋਂ ਦਿਨ ਖੇਡ ਮੇਲੇ ਦੀ ਪ੍ਰਧਾਨਗੀ ਕਰਨਗੇ ਅਤੇ ਬੀਬੀ ਸਤਵਿੰਦਰ ਕੌਰ ਬਿੱਟੀ, ਪਰਮਿੰਦਰ ਸਿੰਘ ਬਰਾੜ ਓ ਐਸ ਡੀ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਅੰਕਿਤ ਬਾਂਸਲ ਓ ਐਸ ਡੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ ਮਹਿਮਾਨ ਹੋਣਗੇ ਜਦਕਿ ਮੁੱਖ ਮਹਿਮਾਨ ਦੇ ਤੌਰ ਤੇ ਸਿਰਕਤ ਕਰਦਿਆਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਇਨਾਮਾਂ ਦੀ ਵੰਡ ਕਰਨਗੇ। ਅਖੀਰਲੇ ਦਿਨ ਬਾਅਦ ਦੁਪਿਹਰ ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਦਰਸ਼ਕਾਂ ਦਾ ਮੰਨੋਰੰਜਨ ਕਰਨਗੇ। ਉਨ੍ਹਾਂ ਦੱਸਿਆ ਕਿ ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਗਰੀਬ ਤੇ ਜਰੂਰਤਮੰਦ ਖਿਡਾਰੀਆਂ ਦੀ ਮੱਦਦ ਕਰਦੀ ਆ ਰਹੀ ਹੈ ਅਤੇ ਖੇਡਾਂ ਦੀ ਪ੍ਰਫੁੱਲਤਾ ਲਈ ਇਤਿਹਾਸਿਕ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕੋਕਾ ਕੋਲਾ ਵੱਲੋਂ ਸਾਰੇ ਸਟੇਡੀਅਮ ਨੂੰ ਰੰਗ ਕਰਵਾ ਸੱਜ ਵਿਆਹੀ ਮੁਟਿਆਰ ਵਾਂਗੂ ਸਿੰਗਾਰ ਦਿੱਤਾ ਗਿਆ ਹੈ ਅਤੇ ਏਵਨ ਸਾਈਕਲ ਵੱਲੋਂ 80 ਸਪੋਰਟਸ ਸਾਈਕਲ ਹੋਣਹਾਰ ਖਿਡਾਰੀਆਂ ਹਰ ਸਾਲ ਦੀ ਤਰ੍ਹਾਂ ਇਸਵਾਰ ਵੀ ਮੁਫਤ ਵੰਡੇ ਜਾਣਗੇ। ਉਨ੍ਹਾਂ ਖੇਡ ਮੇਲੇ ਵਿੱਚ ਦਰਸ਼ਕਾਂ ਨੂੰ ਪਹੁੰਚਣ ਦੀ ਅਪੀਲ ਵੀ ਕੀਤੀ ਅਤੇ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article