PUNJABMAILUSA.COM

ਪੁਲਿਸ ਕਰ ਰਹੀ ਸਿੱਖਾਂ ਨਾਲ ਧੱਕਾ!

ਪੁਲਿਸ ਕਰ ਰਹੀ ਸਿੱਖਾਂ ਨਾਲ ਧੱਕਾ!

ਪੁਲਿਸ ਕਰ ਰਹੀ ਸਿੱਖਾਂ ਨਾਲ ਧੱਕਾ!
June 18
07:00 2017

ਨਵਾਂਸ਼ਹਿਰ, 18 ਜੂਨ, (ਪੰਜਾਬ ਮੇਲ) – ਜ਼ਿਲ੍ਹਾ ਪੁਲਿਸ ਵੱਲੋਂ ਖਾੜਕੂਵਾਦ ਦੇ ਕਥਿਤ ਦੋਸ਼ ‘ਚ ਗ੍ਰਿਫਤਾਰ ਕੀਤੇ ਗੁਰਦਿਆਲ ਸਿੰਘ (55 ਸਾਲ) ਪੁੱਤਰ ਮਹਿੰਗਾ ਸਿੰਘ ਵਾਸੀ ਪਿੰਡ ਰੋਡ ਮਜਾਰਾ ਤਹਿਸੀਲ ਗੜ੍ਹਸ਼ੰਕਰ, ਜਗਰੂਪ ਸਿੰਘ (28 ਸਾਲ) ਪੁੱਤਰ ਅਵਤਾਰ ਸਿੰਘ ਅਤੇ ਸਤਵਿੰਦਰ ਸਿੰਘ (29 ਸਾਲ) ਪੁੱਤਰ ਗੁਰਮੇਲ ਸਿੰਘ ਦੋਵੇਂ ਵਾਸੀ ਪਿੰਡ ਚਾਂਦਪੁਰ ਰੁੜਕੀ ਦੇ ਵਾਰਿਸਾਂ ਨੇ ਨਵਾਂਸ਼ਹਿਰ ਜ਼ਿਲ੍ਹਾ ਅਦਾਲਤ ਦੇ ਬਾਹਰ ਭੁੱਬੀਂ ਰੋਂਦਿਆਂ ਕਿਹਾ ਕਿ ਪੁਲਿਸ ਨੇ ਸਾਡੇ ਨਾਲ ਨਾਜਾਇਜ਼ ਧੱਕਾ ਕਰਕੇ ਸਾਡੇ ਘਰਾਂ ਦੀ ਬਰਬਾਦੀ ਕਰ ਦਿੱਤੀ ਹੈ।
ਗੁਰਦਿਆਲ ਸਿੰਘ ਦੇ ਭਰਾ ਨਿਰਮਲ ਸਿੰਘ ਨੇ ਕਿਹਾ ਕਿ ਪੁਲਿਸ ਦਾ ਉਸ ਦੇ ਭਰਾ ਨਾਲ ਇਹ ਪਹਿਲਾ ਧੱਕਾ ਨਹੀਂ, ਸਗੋਂ ਦੂਸਰਾ ਹੈ। ਪਹਿਲਾਂ 1992 ‘ਚ ਪੁਲਿਸ ਨੇ ਉਸ ਸਮੇਂ ਗੁਰਦਿਆਲ ਸਿੰਘ ਅਤੇ ਹੋਰਾਂ ਖਿਲਾਫ ਇਕ ਥਮਸਨ ਗੰਨ ਬਰਾਮਦ ਪਾਈ ਸੀ। ਉਸ ਨੇ ਕਿਹਾ ਕਿ ਇਸ ਦੋਸ਼ ‘ਚ ਗੁਰਦਿਆਲ ਸਿੰਘ 14 ਮਹੀਨੇ ਜੇਲ੍ਹ ‘ਚ ਰਿਹਾ। ਜ਼ਮਾਨਤ ਹੋਣ ‘ਤੇ 3 ਕੁ ਤਰੀਕਾਂ ਪਈਆਂ ਤੇ ਹੁਸ਼ਿਆਰਪੁਰ ਦੀ ਅਦਾਲਤ ਵੱਲੋਂ ਦੋਸ਼ ਸਾਬਤ ਨਾ ਹੋਣ ਕਰਕੇ ਗੁਰਦਿਆਲ ਸਿੰਘ ਨੂੰ ਬਰੀ ਕਰ ਦਿੱਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਵੀ ਕੋਈ ਸੱਚਾਈ ਨਹੀਂ ਹੈ ਸਗੋਂ ਪੁਲਿਸ ਦੇ ਝੂਠ ਦਾ ਪੁਲੰਦਾ ਹੈ। ਜਗਰੂਪ ਸਿੰਘ ਦੇ ਪਿਤਾ ਅਵਤਾਰ ਸਿੰਘ ਨੇ ਦੱਸਿਆ ਕਿ ਜਗਰੂਪ ਸਿੰਘ ਨੂੰ 2 ਜੂਨ ਨੂੰ ਪੁਲਿਸ ਨੇ ਘਰੋਂ ਚੁੱਕਿਆ ਸੀ ਜਿਸ ਦੌਰਾਨ ਕੁਝ ਵੀ ਬਰਾਮਦ ਨਹੀਂ ਹੋਇਆ ਸੀ। ਸਤਵਿੰਦਰ ਸਿੰਘ ਦੀ ਪਤਨੀ ਮਨਦੀਪ ਕੌਰ ਨੇ ਕਿਹਾ ਕਿ ਉਸ ਦੇ ਵਿਆਹ ਨੂੰ 6 ਸਾਲ ਹੋ ਗਏ ਤੇ ਉਹ ਆਮ ਲੋਕਾਂ ਵਾਂਗ ਜ਼ਿੰਦਗੀ ਜੀਅ ਰਹੇ ਸਨ | ਉਸ ਨੇ ਦੱਸਿਆ ਕਿ ਸਤਵਿੰਦਰ ਸਿੰਘ ਲੁਧਿਆਣਾ ਵਿਖੇ ਮਕੈਨੀਕਲ ਇੰਜੀਨੀਅਰ ਦੀ ਡਿਊਟੀ ਕਰਦਾ ਸੀ ਅਤੇ ਹੁਣ ਛੁੱਟੀ ‘ਤੇ ਸੀ ਤੇ ਉਸਦੇ ਪਤੀ ਦਾ ਦੁਬਈ ਦਾ ਵੀਜ਼ਾ ਵੀ ਲੱਗਿਆ ਹੋਇਆ ਸੀ। ਕੁਝ ਸਮਾਂ ਬਾਅਦ ਉਸ ਨੇ ਦੁਬਈ ਚਲੇ ਜਾਣਾ ਸੀ। ਪੀੜਤ ਤਿੰਨਾਂ ਪਰਿਵਾਰਾਂ ਦੇ ਮੈਂਬਰਾਂ ਨੇ ਇਲਜ਼ਾਮ ਲਾਇਆ ਕਿ ਤਿੰਨਾਂ ਦੇ ਘਰਾਂ ‘ਚੋਂ ਕੋਈ ਵੀ ਇਤਰਾਜ਼ਯੋਗ ਵਸਤੂ ਨਹੀਂ ਮਿਲੀ ਤਾਂ ਫਿਰ ਦੋ ਪਿਸਤੌਲ ਕਿੱਥੋਂ ਆ ਗਏ ? ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ | ਦੂਸਰੇ ਪਾਸੇ ਜ਼ਿਲ੍ਹਾ ਪੁਲਿਸ ਨੇ ਇਸ ਮਾਮਲੇ ‘ਚ ਚੁੱਪੀ ਧਾਰੀ ਹੋਈ ਹੈ, ਤੇ ਕੁਝ ਵੀ ਬੋਲਣ ਲਈ ਤਿਆਰ ਨਹੀਂ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article