PUNJABMAILUSA.COM

ਪੁਲਿਸ ਮੁਲਾਜ਼ਮਾਂ ਲਈ ‘ਯਕੀਨਨ ਸੇਵਾ ਤਰੱਕੀ’ ਸਕੀਮ ਦੀ ਰਸਮੀ ਸ਼ੁਰੂਆਤ ਵਜੋਂ ਡੀ.ਜੀ.ਪੀ. ਅਰੋੜਾ ਨੇ 11 ਪੁਲਿਸ ਕਰਮਚਾਰੀਆਂ ਦੇ ਸਟਾਰ ਲਾਏ

July 23
15:49 2018

ਤਰੱਕੀ ਲਈ ਹੁਣ ਮੁਲਾਜ਼ਮਾਂ ਨੂੰ ਨਹੀਂ ਕਰਨਾ ਪਵੇਗਾ ਲੰਮਾ ਇੰਤਜ਼ਾਰ : ਅਰੋੜਾ
ਚੰਡੀਗੜ੍ਹ, 23 ਜੁਲਾਈ (ਪੰਜਾਬ ਮੇਲ)-ਪੰਜਾਬ ਪੁਲਿਸ ਦੇ ਮੁਲਾਜਮਾਂ ਲਈ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੀ ਯਕੀਨਨ ਸੇਵਾ ਤਰੱਕੀ (ਐਸ਼ੋਓਰਡ ਕਰੀਅਰ ਪ੍ਰੋਗਰੈਸ਼ਨ) ਤਹਿਤ ਡੀ.ਜੀ.ਪੀ ਪੰਜਾਬ ਸ਼੍ਰੀ ਸੁਰੇਸ਼ ਅਰੋੜਾ ਨੇ ਅੱਜ ਇਥੇ ਰਸਮੀ ਤੌਰ ‘ਤੇ ‘ਇਕ ਰੈਂਕ ਵੱਧ ਤਰੱਕੀ’ ਸਕੀਮ ਦੀ ਸ਼ੁਰੂਆਤ ਕਰਦਿਆਂ 11 ਵੱਖ-ਵੱਖ ਪੁਲਿਸ ਕਰਮਚਾਰੀਆਂ ਦੇ ਮੋਢੇ ‘ਤੇ ਸਟਾਰ ਲਾ ਕੇ ਤਰੱਕੀ ਦਿੱਤੀ।
ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸ਼੍ਰੀ ਅਰੋੜਾ ਵੱਲੋਂ ਸਬ-ਇੰਸਪੈਕਟਰ ਕੁਲਬੀਰ ਸਿੰਘ (384/ਰੂਪਨਗਰ) ਅਤੇ ਇੰਦਰਮੋਹਨ (158/ਪਟਿਆਲਾ) ਨੂੰ ਇੰਸਪੈਕਟਰ ਦੇ ਤੌਰ ‘ਤੇ ਲੋਕਲ ਰੈਂਕ ਦੀ ਤਰੱਕੀ ਦਿੱਤੀ। ਇਸੇ ਤਰ੍ਹਾਂ ਸਹਾਇਕ ਸਬ-ਇੰਸਪੈਕਟਰ ਹਰਭਜਨ ਸਿੰਘ (142/ਲੁਧਿਆਣਾ), ਗੁਰਮੇਲ ਸਿੰਘ (124/ਬਠਿੰਡਾ), ਸ਼ਸ਼ੀਪਾਲ (22/ਜਲੰਧਰ), ਪ੍ਰਦੀਪ ਕੁਮਾਰ (2059/ਪਟਿਆਲਾ), ਕਰਮਜੀਤ ਸਿੰਘ (1014/ਪਟਿਆਲਾ) ਅਤੇ ਪਾਲ ਸਿੰਘ (1622/ਪਟਿਆਲਾ) ਨੂੰ ਸਬ-ਇੰਸਪੈਕਟਰ ਵਜੋਂ ਸਟਾਰ ਲਾ ਕੇ ਲੋਕਲ ਰੈਂਕ ਵਿਚ ਪਦਉਨਤ ਕੀਤਾ। ਇਨਾਂ ਤੋਂ ਇਲਾਵਾ ਹੌਲਦਾਰ (ਹੈਡ ਕਾਂਸਟੇਬਲ) ਮਲਕੀਅਤ ਸਿੰਘ (2367/ਲੁਧਿਆਣਾ), ਜਗਦੀਪ ਸਿੰਘ (3193/ਪਟਿਆਲਾ) ਅਤੇ ਹਰਭਜਨ ਸਿੰਘ (2622/ਪਟਿਆਲਾ) ਨੂੰ ਬਤੌਰ ਸਹਾਇਕ ਸਬ-ਇੰਸਪੈਕਟਰ ਵਜੋਂ ਸਟਾਰ ਲਾ ਕੇ ਲੋਕਲ ਰੈਂਕ ਵਿਚ ਪਦਉਨਤ ਕੀਤਾ।
ਇਸ ਮੌਕੇ ਡੀ.ਜੀ.ਪੀ ਸ਼੍ਰੀ ਸੁਰੇਸ਼ ਅਰੋੜਾ ਨੇ ਤਰੱਕੀ ਜਾਫ਼ਤਾ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਉਹ ਭਵਿੱਖ ਵਿਚ ਹੋਰ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਲਾਗੂ ਕੀਤੀ ਇਸ ਐਸ਼ੋਓਰਡ ਕਰੀਅਰ ਪ੍ਰੋਗਰੈਸ਼ਨ ਸਕੀਮ ਤਹਿਤ ਹੁਣ ਕਿਸੇ ਮੁਲਾਜ਼ਮ ਨੂੰ ਆਪਣੀ ਤਰੱਕੀ ਲਈ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਕੋਈ ਵੀ ਕਰਮਚਾਰੀ ਏ.ਐਸ.ਆਈ ਦੇ ਆਹੁਦੇ ‘ਤੇ ਪਦਉਨਤ ਹੋਣ ਤੋਂ ਪਹਿਲਾਂ ਸੇਵਾਮੁਕਤ ਨਹੀ ਹੋਵੇਗਾ। ਡੀ.ਜੀ.ਪੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ 16 ਸਾਲ ਦੀ ਨੌਕਰੀ ਉਪਰੰਤ ਹੌਲਦਾਰ ਤੋਂ ਏ.ਐਸ.ਆਈ, 24 ਸਾਲ ਦੀ ਨੌਕਰੀ ਪਿੱਛੋਂ ਏ.ਐਸ.ਆਈ ਤੋਂ ਸਬ-ਇੰਸਪੈਕਟਰ ਅਤੇ 30 ਸਾਲ ਦੀ ਨੌਕਰੀ ਤੋਂ ਬਾਅਦ ਸਬ-ਇੰਸਪੈਕਟਰ ਤੋਂ ਇੰਸਪੈਕਟਰ ਵਜੋਂ ਤਰੱਕੀ ਦਾ ਉਪਬੰਧ ਕੀਤਾ ਗਿਆ ਹੈ। ਉਨਾਂ ਇਸ ਮੌਕੇ ਤਰੱਕੀ ਪਾਉਣ ਵਾਲੇ ਵੱਖ-ਵੱਖ ਜਿਲ੍ਹਿਆਂ ਵਿਚ ਤਾਇਨਾਤ ਮੁਲਾਜਮਾਂ ਤੋਂ ਪੁਲਿਸ ਦੀ ਕਾਰਜਸ਼ੈਲੀ ਵਿਚ ਹੋਰ ਸੁਧਾਰ ਲਿਆਉਣ ਅਤੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸੁਝਾਅ ਵੀ ਮੰਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article