PUNJABMAILUSA.COM

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

 Breaking News

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ
October 21
09:33 2019

ਵਾਸ਼ਿੰਗਟਨ, 21 ਅਕਤੂਬਰ (ਪੰਜਾਬ ਮੇਲ)- ਉੱਤਰ ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਤਾਇਨਾਤ ਕੀਤੇ ਜਾਣਗੇ। ਅਮਰੀਕਾ ਦੇ ਰੱਖਿਆ ਮੰਤਰੀ ਮਾਰਕ ਐਸਪਰ ਨੇ ਇਸ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਤਵਾਦੀ ਜਮਾਤ ਇਸਲਾਮਿਕ ਸਟੇਟ (ਆਈਐੱਸ) ਨਾਲ ਮੁਕਾਬਲੇ ਲਈ ਫ਼ੌਜੀਆਂ ਨੂੰ ਇਰਾਕ ਭੇਜਿਆ ਜਾ ਰਿਹਾ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਿੱਛੇ ਜਿਹੇ ਹੀ ਸੀਰੀਆ ਤੋਂ ਅਮਰੀਕੀ ਫ਼ੌਜੀਆਂ ਦੀ ਵਾਪਸੀ ਦਾ ਐਲਾਨ ਕੀਤਾ ਸੀ। ਇਸ ਤੋਂ ਤੁਰੰਤ ਬਾਅਦ ਲੰਘੀ ਨੌਂ ਅਕਤੂਬਰ ਨੂੰ ਗੁਆਂਢੀ ਮੁਲਕ ਤੁਰਕੀ ਨੇ ਸੀਰੀਆ ਦੇ ਕੁਰਦ ਲੜਾਕਿਆਂ ਦੇ ਕੰਟਰੋਲ ਵਾਲੇ ਇਲਾਕੇ ਵਿਚ ਹਮਲਾ ਕਰ ਦਿੱਤਾ ਸੀ। ਇਸ ਤੋਂ ਬਾਅਦ ਤੋਂ ਅਮਰੀਕੀ ਸੰਸਦ ‘ਚ ਟਰੰਪ ਦਾ ਜ਼ਬਰਦਸਤ ਵਿਰੋਧ ਹੋ ਰਿਹਾ ਹੈ। ਵਿਰੋਧੀਆਂ ਦਾ ਕਹਿਣਾ ਹੈ ਕਿ ਟਰੰਪ ਨੇ ਕੁਰਦਾਂ ਨੂੰ ਇਕੱਲਿਆਂ ਛੱਡ ਦਿੱਤਾ ਜਦਕਿ ਆਈਐੱਸ ਵਿਰੁੱਧ ਲੜਾਈ ‘ਚ ਉਨ੍ਹਾਂ ਨੇ ਅਮਰੀਕਾ ਦਾ ਸਾਥ ਦਿੱਤਾ ਸੀ। ਪੱਛਮੀ ਏਸ਼ੀਆ ਦੇ ਦੌਰੇ ‘ਤੇ ਜਾਣ ਤੋਂ ਪਹਿਲਾਂ ਐਸਪਰ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਸੀਰੀਆ ਤੋਂ ਬਾਹਰ ਅੱਤਵਾਦ ਵਿਰੋਧੀ ਮਿਸ਼ਨ ਲਾਂਚ ਕਰਨ ਨੂੰ ਲੈ ਕੇ ਰੱਖਿਆ ਹੈੱਡ ਕੁਆਰਟਰ ਅਜੇ ਵਿਚਾਰ ਕਰ ਰਿਹਾ ਹੈ। ਇਸ ਗੱਲ ‘ਤੇ ਵੀ ਚਰਚਾ ਕੀਤੀ ਜਾ ਰਹੀ ਹੈ ਕਿ ਅੱਤਵਾਦੀ ਸਮੂਹਾਂ ‘ਤੇ ਕਾਰਵਾਈ ਲਈ ਅਮਰੀਕੀ ਫ਼ੌਜੀਆਂ ਦੀਆਂ ਛੋਟੀਆਂ ਟੁਕੜੀਆਂ ਮੁੜ ਸੀਰੀਆ ਆ ਸਕਦੀਆਂ ਹਨ ਜਾਂ ਨਹੀਂ। ਕੁਰਦਾਂ ਨੂੰ ਇਕੱਲਿਆਂ ਛੱਡਣ ਦੇ ਸਵਾਲ ‘ਤੇ ਉਨ੍ਹਾਂ ਦਾ ਕਹਿਣਾ ਸੀ ਕਿ ਅਮਰੀਕੀ ਸਰਕਾਰ ਨੂੰ ਅਗਾਂਹ ਵੀ ਉਨ੍ਹਾਂ ਨਾਲ ਕੰਮ ਕਰਨ ਦੀ ਉਮੀਦ ਹੈ। ਇਰਾਕ ‘ਚ ਅੱਤਵਾਦ ਵਿਰੋਧੀ ਮਿਸ਼ਨ ਦੇ ਸਰੂਪ ‘ਤੇ ਰੱਖਿਆ ਮੰਤਰੀ ਨੇ ਕਿਹਾ ਕਿ ਫ਼ੌਜੀਆਂ ਦੀ ਤਾਇਨਾਤੀ ਲਈ ਮੈਂ ਆਪਣੇ ਇਰਾਕੀ ਹਮਰੁਤਬਾ ਨਾਲ ਗੱਲ ਕੀਤੀ ਹੈ। ਫ਼ੌਜੀਆਂ ਨੂੰ ਫਿਲਹਾਲ ਇਰਾਕ ਦੀ ਮਦਦ ਕਰਨ ਅਤੇ ਆਈਐੱਸ ਵਿਰੁੱਧ ਮੁਹਿੰਮ ਸਿਰੇ ਚਾੜ੍ਹਨ ਲਈ ਕਿਹਾ ਗਿਆ ਹੈ। ਫ਼ੌਜੀਆਂ ਨੂੰ ਹੈਲੀਕਾਪਟਰ, ਜਹਾਜ਼ ਤੇ ਸੜਕ ਮਾਰਗ ਰਾਹੀਂ ਇਰਾਕ ਪਹੁੰਚਾਇਆ ਜਾ ਰਿਹਾ ਹੈ। ਇਸ ਵਿਚ ਕੁਝ ਹਫ਼ਤਿਆਂ ਦਾ ਸਮਾਂ ਲੱਗੇਗਾ। ਸੀਰੀਆ ਤੋਂ ਫ਼ੌਜੀਆਂ ਦੀ ਪੂਰੀ ਤਰ੍ਹਾਂ ਵਾਪਸੀ ਦੇ ਐਲਾਨ ਤੋਂ ਬਾਅਦ ਵੀ ਉੱਥੋਂ ਦੇ ਅਲਤਾਂਫ ਸ਼ਹਿਰ ‘ਚ 150 ਫ਼ੌਜੀਆਂ ਦੀ ਟੁਕੜੀ ਮੌਜੂਦ ਰਹੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

Read Full Article