PUNJABMAILUSA.COM

ਪੂਰੇ ਭਾਰਤ ‘ਚ ਰਿਲੀਜ਼ ਹੋਵੇਗੀ ‘ਪਦਮਾਵਤ’

ਪੂਰੇ ਭਾਰਤ ‘ਚ ਰਿਲੀਜ਼ ਹੋਵੇਗੀ ‘ਪਦਮਾਵਤ’

ਪੂਰੇ ਭਾਰਤ ‘ਚ ਰਿਲੀਜ਼ ਹੋਵੇਗੀ ‘ਪਦਮਾਵਤ’
January 18
21:15 2018

ਨਵੀਂ ਦਿੱਲੀ, 18 ਜਨਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਵਿਵਾਦਤ ਫਿਲਮ ‘ਪਦਮਾਵਤ’ ਦੇ 25 ਜਨਵਰੀ ਨੂੰ ਦੇਸ਼ ਭਰ ’ਚ ਰਿਲੀਜ਼ ਕਰਨ ਦੀ ਪ੍ਰਵਾਨਗੀ ਦਿੰਦਿਆਂ ਰਾਜਸਥਾਨ ਤੇ ਗੁਜਰਾਤ ਸਰਕਾਰਾਂ ਵੱਲੋਂ ਫਿਲਮ ਦੇ ਪ੍ਰਦਰਸ਼ਨ ’ਤੇ ਪਾਬੰਦੀ ਵਾਲੇ ਕੱਢੇ ਗਏ ਨੋਟੀਫਿਕੇਸ਼ਨਾਂ ’ਤੇ ਰੋਕ ਲਾ ਦਿੱਤੀ ਹੈ। ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਹੇਠਲੇ ਬੈਂਚ ਨੇ ਹੋਰ ਸੂਬਿਆਂ ਨੂੰ ਵੀ ਫਿਲਮ ਦੇ ਪ੍ਰਦਰਸ਼ਨ ’ਤੇ ਪਾਬੰਦੀ ਵਾਲੇ ਹੁਕਮ ਜਾਂ ਅਜਿਹੇ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਰੋਕ ਦਿੱਤਾ ਹੈ।
ਬੈਂਚ, ਜਿਸ ’ਚ ਜਸਟਿਸ ਏ ਐਮ ਖਾਨਵਿਲਕਰ ਅਤੇ ਡੀ ਵਾਈ ਚੰਦਰਚੂੜ ਵੀ ਸ਼ਾਮਲ ਹਨ, ਨੇ ਸੂਬਿਆਂ ਨੂੰ ਕਿਹਾ ਕਿ ਅਮਨ ਕਾਨੂੰਨ ਬਹਾਲ ਰੱਖਣਾ ਉਨ੍ਹਾਂ ਦਾ ਫਰਜ਼ ਹੈ। ਕੇਸ ਦੀ ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਕਿਹਾ,‘‘ਇੰਜ ਜਦੋਂ ਫਿਲਮ ਦੇ ਪ੍ਰਦਰਸ਼ਨ ’ਤੇ ਰੋਕ ਲਾਈ ਜਾਂਦੀ ਹੈ ਤਾਂ ਮੇਰੀ ਸੰਵਿਧਾਨਕ ਜ਼ਮੀਰ ਨੂੰ ਝਟਕਾ ਲਗਦਾ ਹੈ।’’ ਵਾਇਆਕੋਮ18 ਅਤੇ ਫਿਲਮ ਦੇ ਹੋਰ ਨਿਰਮਾਤਾਵਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲਾਂ ਹਰੀਸ਼ ਸਾਲਵੇ ਅਤੇ ਮੁਕੁਲ ਰੋਹਤਗੀ ਨੇ ਬੈਂਚ ਨੂੰ ਦੱਸਿਆ ਕਿ ਜਦੋਂ ਕੇਂਦਰੀ ਫਿਲਮ ਸਰਟੀਫਿਕੇਸ਼ਨ ਬੋਰਡ (ਸੀਬੀਐਫਸੀ) ਨੇ ਫਿਲਮ ਦੀ ਰਿਲੀਜ਼ ਦਾ ਸਰਟੀਫਿਕੇਟ ਦੇ ਦਿੱਤਾ ਹੈ ਤਾਂ ਸੂਬਿਆਂ ਕੋਲ ਫਿਲਮ ਦੇ ਪ੍ਰਦਰਸ਼ਨ ’ਤੇ ਪਾਬੰਦੀ ਲਾਉਣ ਜਿਹੇ ਨੋਟੀਫਿਕੇਸ਼ਨ ਜਾਰੀ ਕਰਨ ਦੀ ਤਾਕਤ ਨਹੀਂ ਹੈ। ਉਨ੍ਹਾਂ ਕਿਹਾ,‘‘ਇਹ ਲਾਕਾਨੂੰਨੀ ਹੈ। ਸੂਬੇ ਇਹ ਨਹੀਂ ਆਖ ਸਕਦੇ ਕਿ ਉਨ੍ਹਾਂ ਦੀ ਸਿਆਸੀ ਮਜਬੂਰੀ ਹੈ। ਇਸ ਲਈ ਉਹ ਫਿਲਮ ਦੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦੇਣਗੇ।’’
ਸ੍ਰੀ ਸਾਲਵੇ ਨੇ ਨਿਰਦੇਸ਼ਕ ਪ੍ਰਕਾਸ਼ ਝਾਅ ਦੇ ਕੇਸ ’ਚ ਸੁਪਰੀਮ ਕੋਰਟ ਵੱਲੋਂ 2011 ’ਚ ਸੁਣਾਏ ਫ਼ੈਸਲੇ ਦਾ ਹਵਾਲਾ ਦਿੱਤਾ ਅਤੇ ਕਿਹਾ ਕਿ ਸਿਖਰਲੀ ਅਦਾਲਤ ਨੇ ਸਪੱਸ਼ਟ ਤੌਰ ’ਤੇ ਕਿਹਾ ਸੀ ਕਿ ਅਮਨ ਕਾਨੂੰਨ ਦੀ ਹਾਲਤ ਬਣਾਈ ਰੱਖਣਾ ਸੂਬਿਆਂ ਦਾ ਸੰਵਿਧਾਨਕ ਫਰਜ਼ ਹੈ। ਸ੍ਰੀ ਰੋਹਤਗੀ ਨੇ ਕਿਹਾ ਕਿ ਫਿਲਮ ਲਈ ਜਦੋਂ ਸੀਬੀਐਫਸੀ ਨੇ ਮਨਜ਼ੂਰੀ ਦੇ ਦਿੱਤੀ ਹੈ ਤਾਂ ਸੂਬੇ ‘ਸੁਪਰ ਸੈਂਸਰ ਬੋਰਡ’ ਵਾਂਗ ਨਹੀਂ ਵਿਚਰ ਸਕਦੇ। ਬੈਂਚ ਨੇ ਕੇਸ ਦੀ ਅਗਲੀ ਸੁਣਵਾਈ ਮਾਰਚ ਲਈ ਨਿਰਧਾਰਿਤ ਕਰ ਦਿੱਤੀ ਹੈ। ਚਾਰ ਸੂਬਿਆਂ ਗੁਜਰਾਤ, ਰਾਜਸਥਾਨ, ਹਰਿਆਣਾ ਅਤੇ ਮੱਧ ਪ੍ਰਦੇਸ਼ ਨੇ ਫਿਲਮ ਦੇ ਪ੍ਰਦਰਸ਼ਨ ’ਤੇ ਪਾਬੰਦੀ ਲਗਾ ਦਿੱਤੀ ਸੀ। ਰਾਜਸਥਾਨ, ਗੁਜਰਾਤ ਅਤੇ ਹਰਿਆਣਾ ਦੀ ਨੁਮਾਇੰਦਗੀ ਕਰ ਰਹੇ ਵਧੀਕ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਦੱਸਿਆ ਕਿ ਫਿਲਮ ’ਤੇ ਪਾਬੰਦੀ ਸਬੰਧੀ ਨੋਟੀਫਿਕੇਸ਼ਨ ਗੁਜਰਾਤ ਅਤੇ ਰਾਜਸਥਾਨ ਵੱਲੋਂ ਜਾਰੀ ਕੀਤੇ ਗਏ ਹਨ। ਸ੍ਰੀ ਮਹਿਤਾ ਨੇ ਬੇਨਤੀ ਕੀਤੀ ਕਿ ਇਸ ਮਾਮਲੇ ਦੀ ਸੁਣਵਾਈ ਕੱਲ ਜਾਂ 22 ਜਨਵਰੀ ਨੂੰ ਕੀਤੀ ਜਾਵੇ ਤਾਂ ਜੋ ਸੂਬੇ ਦਸਤਾਵੇਜ਼ ਦੇਖ ਕੇ ਅਦਾਲਤ ਦੀ ਸਹਾਇਤਾ ਕਰ ਸਕਣ। ਉਨ੍ਹਾਂ ਕਿਹਾ ਕਿ ਖ਼ੁਫ਼ੀਆ ਰਿਪੋਰਟਾਂ ਹਨ ਕਿ ਇਨ੍ਹਾਂ ਸੂਬਿਆਂ ’ਚ ਅਮਨ ਕਾਨੂੰਨ ਦੀ ਹਾਲਤ ਵਿਗੜ ਸਕਦੀ ਹੈ ਅਤੇ ਸੀਬੀਐਫਸੀ ਨੇ ਫਿਲਮ ਨੂੰ ਪ੍ਰਵਾਨਗੀ ਦੇਣ ਸਮੇਂ ਇਨ੍ਹਾਂ ਤੱਥਾਂ ’ਤੇ ਵਿਚਾਰ ਨਹੀਂ ਕੀਤਾ ਹੋ ਸਕਦਾ ਹੈ। ਸ੍ਰੀ ਮਹਿਤਾ ਨੇ ਕਿਹਾ,‘‘ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦਾ ਅਧਿਕਾਰ ਦੇਸ਼ ’ਚ ਗੜਬੜੀ ਲਈ ਨਹੀਂ ਦਿੱਤਾ ਜਾ ਸਕਦਾ।’’ ਬੈਂਚ ਨੇ ਆਪਣੇ ਹੁਕਮਾਂ ’ਚ ਕਿਹਾ ਕਿ ਥਿਏਟਰ ਅਤੇ ਸਿਨਮਾ ਸਮੇਤ ਰਚਨਾਤਮਕ ਤੱਥਾਂ ਦਾ ਸੰਵਿਧਾਨ ਤਹਿਤ ਆਜ਼ਾਦੀ ਅਤੇ ਪ੍ਰਗਟਾਵੇ ਦੇ ਅਧਿਕਾਰ ਨਾਲੋਂ ਨਿਖੇੜਾ ਨਹੀਂ ਕੀਤਾ ਜਾ ਸਕਦਾ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article