PUNJABMAILUSA.COM

ਪੇਂਡੂ ਓਲੰਪਿਕਸ ਕਿਲਾ ਰਾਏਪੁਰ ਖੇਡਾਂ ਅਮਿੱਟ ਯਾਦਾਂ ਛਡਦੀਆਂ ਸਮਾਪਤ

ਪੇਂਡੂ ਓਲੰਪਿਕਸ ਕਿਲਾ ਰਾਏਪੁਰ ਖੇਡਾਂ ਅਮਿੱਟ ਯਾਦਾਂ ਛਡਦੀਆਂ ਸਮਾਪਤ

ਪੇਂਡੂ ਓਲੰਪਿਕਸ ਕਿਲਾ ਰਾਏਪੁਰ ਖੇਡਾਂ ਅਮਿੱਟ ਯਾਦਾਂ ਛਡਦੀਆਂ ਸਮਾਪਤ
February 19
21:00 2017

qilla
ਡੇਹਲੋਂ, 19 ਫਰਵਰੀ (ਪੰਜਾਬ ਮੇਲ)- ਪੇਂਡੂ ਓਲੰਪਿਕਸ ਦੇ ਨਾਮ ਨਾਲ ਜਾਣੀਆਂ ਜਾਂਦਿਆ ਕਿਲਾ ਰਾਏਪੁਰ ਦਾ 81ਵਾਂ ਖੇਡ ਮੇਲਾ ਅੱਜ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ। ਅੱਜ ਜਿੱਥੇ 100 ਤੋਲੇ ਦੇ ਭਗਵੰਤ ਮੈਮੋਰੀਅਲ ਹਾਕੀ ਕੱਪ ਲਈ ਫੱਸਵੇਂ ਮੁਕਾਬਲੇ ਹੋਏ, ਉੱਥੇ ਹੀ ਕਬੱਡੀ ਮੁਕਾਬਲੇ ਵੀ ਦੇਖਣਯੋਗ ਸਨ। ਇਸ ਤੋਂ ਇਲਾਵਾ ਬਜ਼ੁਰਗਾਂ ਦੀ ਦੌੜ, ਅਥਲੈਟਿਕਸ, ਟਰੈਕਟਰ ਦੌੜ, ਘੋੜਿਆਂ ਦੀ ਦੌੜ, ਬਾਜ਼ੀਗਰਾਂ ਦੇ ਕਰਤੱਬ, ਮੋਟਰਸਾਈਕਲ ਚਾਲਕਾਂ ਦੇ ਕਰਤੱਬ ਅਤੇ ਕੁੱਤਿਆਂ ਦੀਆਂ ਦੌੜਾਂ ਵੀ ਹੋਈਆਂ। ਨਾਲ ਹੀ ਨਿਹੰਗ ਸਿੰਘਾਂ ਦੇ ਕਰਤੱਬ ਵੀ ਦੇਖਣਯੋਗ ਸਨ।
ਇੱਥੇ ਗਰੇਵਾਲ ਸਪੋਰਟਸ ਸਟੇਡੀਅਮ ਵਿੱਚ ਅੱਜ ਇਨ੍ਹਾਂ ਖੇਡਾਂ ਦੇ ਸਮਾਪਤੀ ਸਮਾਰੋਹ ਵਿੱਚ ਖੁਰਾਕ ਤੇ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਜੇਤੂਆਂ ਨੂੰ ਇਨਾਮਾਂ ਦੀ ਵੰਡ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਕੈਰੋਂ ਨੇ ਕਿਹਾ ਕਿ ਇੱਕ ਖੇਡਾਂ ਰਾਹੀਂ ਹੀ ਅਸੀਂ ਨਸ਼ਿਆਂ ਦੀ ਦਲਦਲ ਵਿੱਚ ਧੱਸਦੇ ਜਾ ਰਹੇ ਨੌਜਵਾਨਾਂ ਨੂੰ ਬਚਾਅ ਸਕਦੇ ਹਾਂ ਤੇ ਖੇਡਾਂ ਆਉਣ ਵਾਲੀ ਪੀੜ੍ਹੀ ਲਈ ਵਧੀਆ ਸਮਾਜ ਸਿਰਜਣ ਵਿੱਚ ਵੀ ਸਹਾਈ ਹੋ ਸਕਦੀਆਂ ਹਨ। ਇਸ ਮੌਕੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਇਸ ਦੌਰਾਨ ਭਗਵੰਤ ਮੈਮੋਰੀਅਲ ਗੋਲਡ ਹਾਕੀ ਕੱਪ ਲਈ ਹੋਏ ਫੱਸਵੇਂ ਮੁਕਾਬਲੇ ਵਿੱਚ ਹਾਂਸ ਕਲਾਂ ਕਲੱਬ ਨੇ ਜਰਖੜ ਇਲੈਵਨ ਨੂੰ ਪੈਨਲਟੀ ਸ਼ੂਟਆਊਟ ਰਾਹੀਂ 5-4 ਦੇ ਫ਼ਰਕ ਨਾਲ ਹਰਾ ਕੇ ਕੱਪ ’ਤੇ ਕਬਜ਼ਾ ਕਰ ਲਿਆ। ਕਬੱਡੀ 70 ਕਿੱਲੋ ਭਾਰ ਵਰਗ ਵਿੱਚ ਹਮੀਦੀ ਦੀ ਟੀਮ ਨੇ ਪਹਿਲਾ ਅਤੇ ਚੰਨਣਵਾਲ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਹੋਰ ਹੋਏ ਵੱਖ ਵੱਖ ਮੁਕਾਬਲਿਆਂ ਦੌਰਾਨ ਸਵਰਨ ਸਿੰਘ ਨੇ ਢਾਈ ਕੁਇੰਟਲ ਦੀ ਬੋਰੀ ਚੁੱਕੀ, ਬਲਵੀਰ ਸਿੰਘ ਨੇ ਇੱਟਾਂ ਛਾਤੀ ’ਤੇ ਰੱਖ ਕੇ ਤੋੜੀਆਂ, ਮੁਕੰਦ ਸਿੰਘ ਮੋਗਾ ਨੇ 100 ਡੰਡ ਲਾਏ, ਲਵਪ੍ਰੀਤ ਸਿੰਘ ਨੇ ਦੋ ਬੁਲੈਟ ਮੋਟਰਸਾਈਕਲ ਬਾਹਾਂ ਨਾਲ ਰੋਕੇ, ਅੰਗਹੀਣ ਬਲਦੇਵ ਸਿੰਘ ਨੇ ਦੋਵਾਂ ਬਾਂਹਵਾਂ ਤੇ ਸਰੀਰ ਦਾ ਬੈਲੈਂਸ ਕੀਤਾ, ਪਰਮਿੰਦਰ ਸਿੰਘ ਨੇ ਦੰਦਾਂ ਨਾਲ 27 ਇੱਟਾਂ ਚੁੱਕੀਆਂ, ਅੰਗਰੇਜ਼ ਸਿੰਘ, ਮਨਜਿੰਦਰ ਸਿੰਘ ਅਤੇ ਅਰਜਨ ਸਿੰਘ ਇੱਕ 14 ਇੰਚ ਦੇ ਰਿੰਗ ਵਿੱਚੋਂ ਨਿਕਲੇ, 15 ਸਾਲਾ ਵਿਸ਼ਾਲ ਨੇ ਦੰਦਾਂ ਨਾਲ ਪੰਜ ਇੱਟਾਂ ਚੁੱਕੀਆਂ, ਸੋਨੂੰ ਨੇ ਮੋਟਰਸਾਈਕਲ ਦੰਦਾਂ ਨਾਲ ਖਿੱਚਿਆ, ਸਲਵਿੰਦਰ ਸਿੰਘ ਨੇ ਦੰਦਾਂ ਨਾਲ ਹਲ ਚੁੱਕਿਆ, ਅੰਗਹੀਣ ਨਰਿੰਦਰ ਸਿੰਘ ਨੇ ਟਰੈਕ ਦੇ 10 ਚੱਕਰ ਲਗਾਏ ਅਤੇ ਸਿਕੰਦਰ ਸਿੰਘ ਨੇ 250 ਡੰਡ ਲਾਏ। ਅਥਲੈਟਿਕਸ ਦੇ ਹੋਏ ਵੱਖ ਵੱਖ ਮੁਕਾਬਲਿਆਂ ਦੌਰਾਨ ਉੱਚੀ ਛਾਲ ਲੜਕਿਆਂ ਦੇ ਮੁਕਾਬਲੇ ਵਿੱਚ ਲਵਪ੍ਰੀਤ ਸਿੰਘ ਨੇ ਪਹਿਲਾ, ਰਜਤ ਨੇ ਦੂਸਰਾ ਤੇ ਅਰਸ਼ਦੀਪ ਸਿੰਘ ਨੇ ਤੀਸਰਾ ਇਨਾਮ ਜਿੱਤਿਆ। ਉੱਚੀ ਛਾਲ ਲੜਕੀਆਂ ਦੇ ਮੁਕਾਬਲੇ ’ਚ ਜਯੋਤੀ ਨੇ ਪਹਿਲਾ, ਰਿਤੂ ਨੇ ਦੂਸਰਾ, ਖੁਸ਼ਪ੍ਰੀਤ ਨੇ ਤੀਸਰਾ ਸਥਾਨ ਹਾਸਲ ਕੀਤਾ। 200 ਮੀਟਰ ਲੜਕਿਆਂ ਦੇ ਮੁਕਾਬਲੇ ’ਚ ਰਘਵੀਰ ਸਿੰਘ ਜਲੰਧਰ ਨੇ ਪਹਿਲਾ, ਜਤਿੰਦਰਪਾਲ ਸਿੰਘ ਫ਼ਤਹਿਗੜ੍ਹ ਸਾਹਿਬ ਨੇ ਦੂਸਰਾ ਤੇ ਅਰਸ਼ਦੀਪ ਸਿੰਘ ਪਟਿਆਲਾ ਨੇ ਤੀਸਰਾ ਸਥਾਨ ਹਾਸਲ ਕੀਤਾ। 75 ਸਾਲ ਤੋਂ 80 ਸਾਲ ਉਮਰ ਵਰਗ ਦੀ ਸੌਂ ਮੀਟਰ ਦੌੜ ਵਿੱਚ ਛੱਜੂ ਰਾਮ ਧਨੌਲਾ ਨੇ ਪਹਿਲਾ, ਸਕੱਤਰ ਸਿੰਘ ਤਰਨ ਤਾਰਨ ਨੇ ਦੂਸਰਾ ਤੇ ਤੇਜਾ ਸਿੰਘ ਫੱਲੇਵਾਲ ਨੇ ਤੀਸਰਾ ਸਥਾਨ ਹਾਸਲ ਕੀਤਾ। 80 ਤੋਂ 90 ਸਾਲ ਦੇ ਬਜ਼ੁਰਗਾਂ ਦੀ ਦੌੜ ਵਿੱਚੋਂ ਨਛੱਤਰ ਸਿੰਘ ਖੰਨਾ ਨੇ ਪਹਿਲਾ, ਤੇਜਾ ਸਿੰਘ ਫੱਲੇਵਾਲ ਨੇ ਦੂਸਰਾ, ਨਛੱਤਰ ਸਿੰਘ ਮਨਸੂਰਾਂ ਨੇ ਤੀਸਰਾ ਸਥਾਨ ਹਾਸਲ ਕੀਤਾ। 800 ਮੀਟਰ ਲੜਕਿਆਂ ਦੀ ਦੌੜ ’ਚੋਂ ਅਰਸ਼ਦੀਪ ਸਿੰਘ ਪਟਿਆਲਾ ਨੇ ਪਹਿਲਾ, ਬਲਜੀਤ ਸਿੰਘ ਲੁਧਿਆਣਾ ਨੇ ਦੂਸਰਾ ਤੇ ਜਗਦੇਵ ਸਿੰਘ ਪਟਿਆਲਾ ਨੇ ਤੀਸਰਾ ਸਥਾਨ ਲਿਆ। 800 ਮੀਟਰ ਲੜਕੀਆਂ ਦੀ ਦੌੜ ’ਚੋਂ ਅਮਨਦੀਪ ਕੌਰ ਸੰਗਰੂਰ ਨੇ ਪਹਿਲਾ, ਵੀਰਪਾਲ ਕੌਰ ਪਟਿਆਲਾ ਨੇ ਦੂਸਰਾ ਤੇ ਨਵਜੋਤ ਕੌਰ ਪਟਿਆਲਾ ਨੇ ਤੀਸਰਾ ਸਥਾਨ ਮੱਲਿਆ।
ਲੜਕਿਆਂ ਦੀ ਅੱਠ ਕਿਲੋਮੀਟਰ ਸਾਈਕਲ ਰੇਸ ਵਿੱਚੋਂ ਸਾਹਿਲ ਨੇ ਪਹਿਲਾ, ਅਮਨਦੀਪ ਸਿੰਘ ਨੇ ਦੂਸਰਾ ਤੇ ਹਰਸਿਮਰਨਜੀਤ ਸਿੰਘ ਨੇ ਤੀਸਰਾ, ਅੰਗਹੀਣਾਂ ਦੀ ਟ੍ਰਾਈਸਾਈਕਲ 100 ਮੀਟਰ ਰੇਸ ’ਚੋਂ ਸੁੱਖਾ ਕਿਲ੍ਹਾ ਰਾਏਪੁਰ ਨੇ ਪਹਿਲਾ, ਜੋਗਿੰਦਰ ਸਿੰਘ ਲੁਧਿਆਣਾ ਨੇ ਦੂਸਰਾ, ਨਿਰੰਜਣ ਸਿੰਘ ਲੁਧਿਆਣਾ ਨੇ ਤੀਸਰਾ, ਟਰਾਲੀ ਲੋਡਿੰਗ ਅਨਲੋਡਿੰਗ ਦੇ ਮੁਕਾਬਲੇ ਵਿੱਚੋਂ ਸੰਗਰੂਰ ਨੇ ਪਹਿਲਾ ਅਤੇ ਮਸਤੂਆਣਾ ਸਾਹਿਬ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਰਪ੍ਰਸਤ ਸੁਰਜੀਤ ਸਿੰਘ ਗਰੇਵਾਲ, ਪ੍ਰਧਾਨ ਗੁਰਸੰਦੀਪ ਸਿੰਘ ਸਨੀ, ਕੁਲਦੀਪ ਸਿੰਘ ਵੈਦ, ਪਰਮਜੀਤ ਸਿੰਘ ਘਵੱਦੀ, ਸੈਕਟਰੀ ਬਲਵਿੰਦਰ ਸਿੰਘ ਜੱਗਾ, ਰਣਜੀਤ ਸਿੰਘ ਮਾਂਗਟ, ਪਰਮਜੀਤ ਸਿੰਘ ਗਰੇਵਾਲ ਸਹਾਇਕ ਚੀਫ ਆਰਗੇਨਾਈਜ਼ਰ, ਜਸਜੀਤ ਸਿੰਘ ਹਨੀ ਕੈਸ਼ੀਅਰ ਤੇ ਸੰਯੁਕਤ ਸਕੱਤਰ ਰੁਪਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article